Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਬਲਬੀਰ ਸਿੱਧੂ ਵੱਲੋਂ ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਸਖ਼ਤ ਨਿੰਦਾ

ਕਿਹਾ, ਮੁਲਾਜ਼ਮ ਵਰਗ ਵਿੱਚ ਫੈਲੀ ਨਿਰਾਸ਼ਾ ਸੂਬੇ ਦੇ ਵਿਕਾਸ ਉੱਤੇ ਮਾੜਾ ਅਸਰ ਪਾਵੇਗੀ

Balbir Singh Sidhu, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਐੱਸ.ਏ.ਐੱਸ. ਨਗਰ , 21 May 2026

Last updated on: May 21, 2026, 16:11 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਅਪਣਾਏ ਜਾ ਰਹੇ ਮੁਲਾਜ਼ਮ ਵਿਰੋਧੀ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਬੇਇਨਸਾਫ਼ ਨੀਤੀਆਂ ਕਾਰਨ ਮੁਲਾਜ਼ਮ ਵਰਗ ਵਿੱਚ ਘੋਰ ਨਿਰਾਸ਼ਾ ਫੈਲ ਚੁੱਕੀ ਹੈ, ਜਿਸ ਦਾ ਸੂਬੇ ਦੇ ਵਿਕਾਸ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਉੱਤੇ ਨਕਾਰਾਤਮਕ ਅਸਰ ਪਵੇਗਾ।

ਸ੍ਰੀ ਸਿੱਧੂ ਨੇ ਕਿਹਾ ਕਿ ਇਹ ਬਹੁਤ ਦੁੱਖਦਾਈ ਗੱਲ ਹੈ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਮੈਡੀਕਲ ਬਿਲਾਂ ਦੇ ਭੁਗਤਾਨ ਵਰਗੀਆਂ ਹੱਕੀ ਮੰਗਾਂ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਬਜਾਇ ਸਰਕਾਰ ਵੱਲੋਂ ਰਿਵਿਊ ਪਟੀਸ਼ਨਾਂ ਦਾਇਰ ਕਰਕੇ ਮੁਲਾਜ਼ਮਾਂ ਨਾਲ ਟਕਰਾਅ ਦਾ ਰਾਹ ਅਪਣਾਇਆ ਜਾ ਰਿਹਾ ਹੈ।

ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਨਾ ਤਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਅਤੇ ਨਾ ਹੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਹਰਿਆਣਾ ਦੇ ਕਰਮਚਾਰੀਆਂ ਨਾਲੋਂ ਲਗਭਗ 18 ਫੀਸਦੀ ਘੱਟ ਮਹਿੰਗਾਈ ਭੱਤਾ ਮਿਲ ਰਿਹਾ ਹੈ। 

ਇਸ ਤੋਂ ਇਲਾਵਾ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ ਤੋਂ ਬਾਅਦ ਬਣਦੇ ਬਕਾਏ ਵੀ ਅਜੇ ਤੱਕ ਜਾਰੀ ਨਹੀਂ ਕੀਤੇ ਗਏ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ’ਤੇ 6 ਫੀਸਦੀ ਵਿਆਜ ਸਮੇਤ ਰਕਮ ਦੇਣ ਦੇ ਹੁਕਮਾਂ ਤੋਂ ਬਾਅਦ ਵੀ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਰਾਹੀਂ ਤਰਕਹੀਣ ਪਟੀਸ਼ਨਾਂ ਦਾਇਰ ਕਰਵਾਈਆਂ ਗਈਆਂ। 

ਉਨ੍ਹਾਂ ਕਿਹਾ ਕਿ ਮਾਰਕਫੈਡ ਵੱਲੋਂ ਵੀ ਸੇਵਾ ਮੁਕਤ ਮੁਲਾਜ਼ਮਾਂ ਨੂੰ ਮੈਡੀਕਲ ਭੱਤਾ ਅਤੇ ਇਲਾਜ ਦਾ ਖ਼ਰਚਾ ਨਾ ਦੇਣ ਵਰਗੇ ਗੈਰ-ਮਨੁੱਖੀ ਫੈਸਲੇ ਕੀਤੇ ਗਏ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਮੁਲਾਜ਼ਮਾਂ ਨੂੰ ਅਦਾਲਤ ਦਾ ਸਹਾਰਾ ਲੈਣਾ ਪਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। 

ਉਨ੍ਹਾਂ ਕਿਹਾ, “ਪੰਜਾਬ ਦੇ ਮੁਲਾਜ਼ਮ ਸੂਬੇ ਦੀ ਰੀੜ੍ਹ ਦੀ ਹੱਡੀ ਹਨ। ਭਾਵੇਂ ਸਿਹਤ ਵਿਭਾਗ ਹੋਵੇ, ਸਿੱਖਿਆ ਵਿਭਾਗ ਹੋਵੇ ਜਾਂ ਹੋਰ ਕੋਈ ਪ੍ਰਸ਼ਾਸਨਿਕ ਇਕਾਈ, ਇਨ੍ਹਾਂ ਮੁਲਾਜ਼ਮਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਹੀ ਸੂਬਾ ਚੱਲਦਾ ਹੈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਹੱਕ ਸਮੇਂ ਸਿਰ ਨਾ ਦੇ ਕੇ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਕਰ ਰਹੀ ਹੈ, ਜਿਸ ਨਾਲ ਮੁਲਾਜ਼ਮਾਂ ਦਾ ਮਨੋਬਲ ਟੁੱਟ ਰਿਹਾ ਹੈ।”

ਉਨ੍ਹਾਂ ਕਿਹਾ ਕਿ ਹਰ ਰੋਜ਼ ਖ਼ਜ਼ਾਨਾ ਭਰਿਆ ਹੋਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਮਾਲੀ ਸੰਕਟ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾਉਣਾ ਸਿਰੇ ਦੀ ਗੈਰਜ਼ਿੰਮੇਵਾਰੀ ਅਤੇ ਲਾਪਰਵਾਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮਾਲੀ ਸੰਕਟ ਲਈ ਆਮ ਆਦਮੀ ਪਾਰਟੀ ਸਰਕਾਰ ਵਿੱਚ ਫੈਲਿਆ ਭ੍ਰਿਸ਼ਟਾਚਾਰ, ਫ਼ਜ਼ੂਲਖ਼ਰਚੀ ਅਤੇ ਨੁਕਸਾਨਦਾਇਕ ਵਿੱਤੀ ਨੀਤੀਆਂ ਜ਼ਿੰਮੇਵਾਰ ਹਨ, ਨਾ ਕਿ ਮੁਲਾਜ਼ਮ।

ਸ੍ਰੀ ਸਿੱਧੂ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਲਗਭਗ 35 ਹਜ਼ਾਰ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਦੀਆਂ ਕਿਸ਼ਤਾਂ ਦੀ ਉਡੀਕ ਕਰਦੇ-ਕਰਦੇ ਇਸ ਦੁਨੀਆ ਤੋਂ ਚਲੇ ਗਏ, ਜੋ ਸਰਕਾਰ ਦੀ ਨਾਕਾਮੀ ਦਾ ਜੀਵੰਤ ਸਬੂਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਉਹ ਖ਼ੁਦ ਹਮੇਸ਼ਾ ਮੁਲਾਜ਼ਮਾਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਹਰ ਜਾਇਜ਼ ਲੜਾਈ ਵਿੱਚ ਨਾਲ ਖੜ੍ਹੇ ਰਹਿਣਗੇ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਵੀ ਮੌਜੂਦ ਸਨ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD