Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪਿੰਡ ਕੱਕੋਂ ’ਚ 31 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਖੇਡ ਮੈਦਾਨ : ਡਾ. ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ ਖੇਡ ਮੈਦਾਨ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

Dr Ravjot Singh, AAP Punjab

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 21 May 2026

Last updated on: May 21, 2026, 16:36 IST

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕੱਕੋਂ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਮੈਦਾਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਹਜ਼ਾਰ ਆਧੁਨਿਕ ਖੇਡ ਮੈਦਾਨਾਂ ਲਈ 1100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡ ਕੱਕੋਂ ਵਿਖੇ ਮੋਹਤਬਾਰਾਂ ਸਮੇਤ ਖੇਡ ਮੈਦਾਨ ਦੇ ਚੱਲ ਰਹੇ ਕੰਮ ਦਾ ਨਰੀਖਣ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਧੁਨਿਕ ਢੰਗ ਨਾਲ ਬਣਾਏ ਜਾ ਰਹੇ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿਚ ਵੱਡੇ ਪੱਧਰ ’ਤੇ ਸਹਾਈ ਹੋਣਗੇ ਜਿਸ ਨਾਲ ਉਹ ਆਪਣੀਆਂ ਪਸੰਦੀਦਾ ਖੇਡਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਦੇ ਸਮਰੱਥ ਹੋਣਗੇ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਖੇਡ ਮੈਦਾਨਾਂ ਤੋਂ ਇਲਾਵਾ 6000 ਦੇ ਕਰੀਬ ਇਨਡੋਰ ਜ਼ਿੰਮ ਵੀ ਬਣਾਏ ਜਾਣਗੇ ਜਿਨ੍ਹਾਂ ਨਾਲ ਲੋਕਾਂ ਨੂੰ ਕਸਰਤ ਕਰਨ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ਸਿਰ ਖੇਡਾਂ ਵਿਚ ਸੂਬੇ ਅਤੇ ਦੇਸ਼ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਚਮਕਾਉਣ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਖੇਡਾਂ ਦੇ ਖੇਤਰ ਵਿਚ ਪੰਜਾਬੀ ਹੋਰ ਬਿਹਤਰੀਨ ਪ੍ਰਦਰਸ਼ਨ ਕਰ ਸਕਣ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਰਾਜ ਲੋਕ ਨਿਰਮਾਣ ਵਿਭਾਗ ਵਲੋਂ ਜ਼ਿਲ੍ਹੇ ਵਿਚ ਈ-ਖੇਡ ਮੈਦਾਨ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਪੇਂਡੂ ਖੇਤਰਾਂ ਵਿਚ ਖੇਡਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਜਲਦ ਹੀ ਪਿੰਡ ਧੂਤ ਖੁਰਦ, ਝਮੇੜੀ ਪੱਟੀ ਅਤੇ ਚੱਕ ਲਾਦੀਆਂ ਵਿਚ 1.37 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਖੇਡ ਮੈਦਾਨ ਬਣਾਏ ਜਾਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਹਰ ਵਰਗ ਅਤੇ ਹਰ ਖੇਤਰ ਦੇ ਚਹੁੰਮੁਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਹਰ ਖੇਤਰ ਵਿਚ ਮੋਹਰੀ ਸੂਬਿਆਂ ਵਿਚ ਸ਼ੁਮਾਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਬਲਾਕ ਸੰਮਤੀ ਮੈਂਬਰ ਗੁਰਬਚਨ ਦਾਸ, ਆਦੇਸ਼ ਚੰਦ ਅਤੇ ਹੋਰ ਮੋਹਤਬਰ ਮੌਜੂਦ ਸਨ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD