ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਗੁਰੂ ਰਵਿਦਾਸ ਨਗਰ ਆਦਮਵਾਲ ਵਿਚ ਨਵੇਂ ਟਿਊਬਵੈੱਲ ਲਗਾਉਣ ਦੇ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਰਾਬਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਜਿਥੇ ਵੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਜ਼ਰੂਰਤ ਹੈ ਉਥੇ ਪਹਿਲ ਦੇ ਆਧਾਰ ‘ਤੇ ਕੰਮ ਕੀਤੇ ਜਾ ਰਹੇ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਟਿਊਬਵੈੱਲ ਲਈ ਜ਼ਮੀਨ ਅਤੇ ਹੋਰ ਸਹਿਯੋਗ ਦੇ ਲਈ ਸਰਪੰਚ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਦੇ ਬਲਕਾਰ ਸਿੰਘ, ਨਿਰਮਲਾ ਦੇਵੀ, ਅਮਨਦੀਪ ਸਿੰਘ ਅਤੇ ਦੇਸਰਾਜ ਨੇ ਅਹਿੰਮ ਭੂਮਿਕਾ ਨਿਭਾਈ ਹੈ। ਟਿਊਬਵੈੱਲ ਲਈ ਜ਼ਮੀਨ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਉਨ੍ਹਾਂ ਕਿਹਾ ਕਿ ਆਦਮਵਾਲ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਸਾਫ਼ ਪੀਣ ਵਾਲੇ ਪਾਣੀ ਦੀ ਮੰਗ ਕਰ ਰਹੇ ਸਨ, ਜੋ ਹੁਣ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸਦਾ ਲਾਭ ਜਲਦੀ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪ੍ਰਤੀ ਗੰਭੀਰ ਹੈ ਅਤੇ ਇਸ ਦਾ ਸਥਾਈ ਹੱਲ ਲੱਭਣ ਲਈ ਜਲਦੀ ਹੀ ਜ਼ਰੂਰੀ ਕਦਮ ਚੁੱਕੇ ਜਾਣਗੇ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਨੀਲ ਕੁਮਾਰ, ਮਨੀਸ਼, ਜੀਵਨ, ਕਮੇਟੀ ਮੈਂਬਰ ਰਘੁਵੀਰ ਕੌਰ, ਬਖਤਾਵਰ, ਰਾਜਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।