ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵੱਲੋਂ ਵਾਰਡ ਨੰਬਰ 4, 7, 10 ਅਤੇ 13 ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ, ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਸਰਪੰਚ ਦਵਿੰਦਰ ਸਿੰਘ ਧੂਰਾ ਅਤੇ ਹਰਜਿੰਦਰ ਸਿੰਘ ਕਾਂਝਲਾ ਵੀ ਮੌਜੂਦ ਰਹੇ।
ਵਾਰਡ ਨੰਬਰ 7 ਵਿੱਚ ਆਪ ਉਮੀਦਵਾਰ ਸਿਮਰਨ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਸੁਖਵੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਦੇ ਮੁੱਦੇ ’ਤੇ ਵੋਟ ਪਾਉਣ ਅਤੇ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਵਾਰਡ ਨੰਬਰ 4 ਵਿੱਚ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਾਜੀਵ ਸ਼ਰਮਾ ਦੇ ਸਮਰਥਨ ਵਿੱਚ ਰੱਖੀ ਗਈ ਜਨ ਸਭਾ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਮਾਵਾਂ-ਭੈਣਾਂ ਅਤੇ ਬਜ਼ੁਰਗਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਆਸ਼ੀਰਵਾਦ ਸਪਸ਼ਟ ਕਰਦਾ ਹੈ ਕਿ ਇਸ ਵਾਰ ਵੀ ਜਿੱਤ ਪਾਰਟੀ ਦੀ ਹੀ ਹੋਵੇਗੀ।
ਵਾਰਡ ਨੰਬਰ 13 ਵਿੱਚ ਉਮੀਦਵਾਰ ਆਸ਼ਾ ਰਾਣੀ ਦੇ ਹੱਕ ਵਿੱਚ ਹੋਈ ਮੀਟਿੰਗ ਦੌਰਾਨ ਕਈ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਸੁਖਵੀਰ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਵੱਡਾ ਸਮਰਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ’ਤੇ ਵਿਸ਼ਵਾਸ ਦਾ ਪ੍ਰਤੀਕ ਹੈ।
ਇਸ ਤੋਂ ਇਲਾਵਾ ਵਾਰਡ ਨੰਬਰ 10 ਵਿੱਚ ਉਮੀਦਵਾਰ ਵਿਕਰਾਂਤ ਸਿੰਘ ਦੇ ਨਾਲ ਸਥਾਨਕ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਦਾ ਹਰ ਇੱਕ ਘਰ ਸਾਡੇ ਆਪਣੇ ਘਰ ਵਰਗਾ ਹੈ ਅਤੇ ਲੋਕਾਂ ਦੀ ਸੇਵਾ ਹੀ ਸਾਡੀ ਪਹਿਲ ਹੈ।
ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਸ਼ਹਿਰ ਵਿੱਚ ਹੋਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕਾਂ ਵੋਟ ਪਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਧੂਰੀ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਕੰਮ ਜੰਗੀ ਪੱਧਰ ’ਤੇ ਜਾਰੀ ਰਹੇਗਾ।