Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿਚ ਸਨ ਗ੍ਰਿਫਤਾਰ ਕੀਤੇ ਦੋਸ਼ੀ; ਸੂਬੇ ਵਿੱਚ ਅੱਗੇ ਡਿਲੀਵਰ ਕਰਨ ਲਈ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ*

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 21 May 2026

Last updated on: May 21, 2026, 16:48 IST

ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ  ਹਥਿਆਰ/ਗੋਲਾ ਸਿੱਕੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਸਨ ਜੋ, ਸੂਬੇ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਣੀਆਂ ਸਨ ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਬੌਬੀ ਅਤੇ ਹਰਜੀਤ ਨੂੰ ਹਾਲ ਹੀ ਵਿੱਚ ਹਥਿਆਰ/ਗੋਲੀ ਸਿੱਕੇ ਦੀ ਖੇਪ ਪ੍ਰਾਪਤ ਹੋਈ ਹੈ, ਜਿਸਨੂੰ ਉਹ ਆਪਣੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਹਾਈਵੇਅ ਦੇ ਬਾਈਪਾਸ ’ਤੇ ਸਥਿਤ ਪਿੰਡ ਕਾਲੇ ਘਣੂਪੁਰ ਦੇ ਨੇੜੇ ਅੱਗੇ ਕਿਸੇ ਹੋਰ ਕਾਰਕੁੰਨ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਦੇ ਆਲੇ-ਦੁਆਲੇ ਨਾਕਾਬੰਦੀ ਕੀਤੀ ਅਤੇ ਪਿੰਡ ਕਾਲੇ ਘਣੂਪੁਰ ਨੇੜਲੇ ਬਾਈਪਾਸ ’ਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ। 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪਹਿਲਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪਰ ਬਾਅਦ ਵਿੱਚ ਮੁਲਜ਼ਮ ਬੌਬੀ ਸਿੰਘ ਦੇ ਇਕਬਾਲੀਆ ਬਿਆਨ ’ਤੇ ਪਿੰਡ ਭਾਕਾ ਤਾਰਾ ਸਿੰਘ ਤੋਂ 5.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਅਤੇ ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 35 17-05-2026 ਨੂੰ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(8) ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ, ਅਤੇ ਬਾਅਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਵੀ ਜੋੜ ਦਿੱਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD