Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਵੋਟਰਾਂ ਦੀ ਸਿਹਤ ਤੇ ਹੱਕ ਸਭ ਤੋਂ ਪਹਿਲਾਂ” : ਕੁਲਜੀਤ ਸਿੰਘ ਬੇਦੀ ਦੀ ਚੋਣ ਕਮਿਸ਼ਨ ਨੂੰ ਵੱਡੀ ਅਪੀਲ

ਭਿਆਨਕ ਗਰਮੀ ਦੇ ਮੱਦੇਨਜ਼ਰ ਵੋਟਿੰਗ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਮੰਗ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 21 May 2026

Last updated on: May 21, 2026, 17:06 IST

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇੱਕ ਪੱਤਰ ਲਿਖ ਕੇ 26 ਮਈ ਨੂੰ ਹੋਣ ਵਾਲੀਆਂ ਨਿਗਮ ਚੋਣਾਂ ਦੌਰਾਨ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਬੇਦੀ ਨੇ ਕਿਹਾ ਕਿ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਦੀ ਥਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਣਾ ਚਾਹੀਦਾ ਹੈ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਪ੍ਰਾਈਵੇਟ ਕੰਪਨੀਆਂ, ਉਦਯੋਗਾਂ ਅਤੇ ਨਿੱਜੀ ਅਦਾਰਿਆਂ ਵਿੱਚ ਕੰਮ ਕਰਦੇ ਹਨ। ਸਰਕਾਰ ਵੱਲੋਂ ਭਾਵੇਂ ਚੋਣ ਵਾਲੇ ਦਿਨ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ, ਪਰ ਕਈ ਪ੍ਰਾਈਵੇਟ ਅਦਾਰੇ ਆਪਣੇ ਕਰਮਚਾਰੀਆਂ ਨੂੰ ਪੂਰੀ ਛੁੱਟੀ ਨਹੀਂ ਦਿੰਦੇ, ਜਿਸ ਕਾਰਨ ਬਹੁਤ ਸਾਰੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।

ਉਹਨਾਂ ਕਿਹਾ ਕਿ ਇਸ ਸਮੇਂ ਪੈ ਰਹੀ ਤਿੱਖੀ ਗਰਮੀ ਖਾਸ ਕਰਕੇ ਬਜ਼ੁਰਗਾਂ, ਮਹਿਲਾਵਾਂ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਵਾਲੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਰਿਟਾਇਰਡ ਅਧਿਕਾਰੀ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕ ਰਹਿੰਦੇ ਹਨ, ਜਿਨ੍ਹਾਂ ਲਈ ਦੁਪਹਿਰ ਸਮੇਂ ਵੋਟ ਪਾਉਣ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਸਕਦਾ ਹੈ।

ਬੇਦੀ ਨੇ ਕਿਹਾ ਕਿ ਜੇਕਰ ਵੋਟਿੰਗ ਦਾ ਸਮਾਂ ਵਧਾਇਆ ਜਾਂਦਾ ਹੈ ਤਾਂ ਲੋਕ ਸਵੇਰੇ ਅਤੇ ਸ਼ਾਮ ਦੇ ਠੰਡੇ ਸਮੇਂ ਵਿੱਚ ਆਸਾਨੀ ਨਾਲ ਆਪਣੀ ਵੋਟ ਪਾ ਸਕਣਗੇ, ਜਿਸ ਨਾਲ ਵੋਟਿੰਗ ਪ੍ਰਤੀਸ਼ਤ ਵਿੱਚ ਵੀ ਵਾਧਾ ਹੋਵੇਗਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੌਜੂਦਾ ਹਾਲਾਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਸਦਾ ਮਾੜਾ ਅਸਰ ਵੋਟ ਪ੍ਰਤੀਸ਼ਤ ‘ਤੇ ਪੈ ਸਕਦਾ ਹੈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ ਕਿਉਂਕਿ ਲੋਕਤੰਤਰ ਵਿੱਚ ਪ੍ਰਧਾਨ ਮੰਤਰੀ ਤੋਂ ਲੈ ਕੇ ਆਮ ਆਦਮੀ ਤੱਕ ਹਰ ਇੱਕ ਦੀ ਵੋਟ ਦੀ ਕਦਰ ਇੱਕੋ ਜਿਹੀ ਹੁੰਦੀ ਹੈ। ਉਹਨਾਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਵਿਅਕਤੀ ਨੂੰ ਇਸਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD