Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਜ਼ਮੀਨੀ ਪੱਧਰ ’ਤੇ ਜਾ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Mohinder Bhagat, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 21 May 2026

Last updated on: May 21, 2026, 18:36 IST

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। 

ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ। ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD