Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਬਰਸਾਤ ਤੋਂ ਪਹਿਲਾਂ ਸੜਕਾਂ ਚਕਾਚਕ ਹੋਣੀਆਂ ਚਾਹੀਦੀਆਂ ਹਨ, ਕੰਮ ਨੂੰ ਲੈ ਕੇ ਬਹਾਨੇ ਨਹੀਂ ਚੱਲਣਗੇ” - ਰਣਬੀਰ ਗੰਗਵਾ

ਲੋਕ ਨਿਰਮਾਣ ਵਿਭਾਗ ਦੀ ਸਮੀਖਿਆ ਮੀਟਿੰਗ ਵਿੱਚ ਮੰਤਰੀ ਨੇ ਦਿਖਾਈ ਸਖ਼ਤੀ

Ranbir Gangwa, Ranbir Singh Gangwa, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 21 May 2026

Last updated on: May 22, 2026, 11:15 IST

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਸੜਕਾਂ 'ਤੇ ਸਰਕਾਰ ਦੀ ਕਾਰਜਸ਼ੈਲੀ ਦਿਖਾਈ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ, ਖੱਡੇ ਭਰਨਾ ਅਤੇ ਪੈਂਡਿੰਗ ਕੰਮ ਹਰ ਹਾਲ ਵਿੱਚ ਪੂਰੇ ਕੀਤੇ ਜਾਣ ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ ਅਤੇ ਸੜਕਾਂ 'ਤੇ ਆਵਾਜਾਈ ਸੁਰੱਖਿਅਤ ਬਣੀ ਰਹੇ।

ਸ੍ਰੀ ਰਣਬੀਰ ਗੰਗਵਾ ਅੱਜ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕਾਂ) ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਾਲ 2024-25 ਅਤੇ 2025-26 ਦੇ ਵਰਕ ਪ੍ਰੋਗਰਾਮ, ਸੜਕ ਅਤੇ ਪੁਲ ਪ੍ਰੋਜੈਕਟਾਂ, ਗੁਣਵੱਤਾ ਨਿਯੰਤਰਣ, “ਮ੍ਹਾਰੀ ਸੜਕ” ਐਪ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ। 

ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਹਿਤੇਸ਼ ਕੁਮਾਰ ਮੀਨਾ, ਇੰਜੀਨੀਅਰ ਇਨ ਚੀਫ਼ ਸ੍ਰੀ ਯੋਗੇਸ਼ ਮਹਿਰਾ ਅਤੇ ਇੰਜੀਨੀਅਰ ਮੌਜ਼ੂਦ ਸਨ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਸੁਪਰਡੈਂਟ ਇੰਜੀਨੀਅਰ ਅਤੇ ਐਸ.ਡੀ.ਓ. ਅਤੇ ਜੇ.ਈ. ਵਰਚੁਅਲ ਮਾਧਿਅਮ ਰਾਹੀਂ ਜੁੜੇ ਹੋਏ ਸਨ। ਮੰਤਰੀ ਸ੍ਰੀ ਗੰਗਵਾ ਨੇ ਜ਼ਿਲ੍ਹਾ ਵਾਈਜ਼ ਸਾਰਿਆਂ ਕੋਲੋਂ ਰਿਪੋਰਟ ਲਈ।

ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਕਾਰਜਾਂ ਦੀ ਗਤੀ ਹੌਲੀ ਹੈ, ਉਨ੍ਹਾਂ ਵਿੱਚ ਤੁਰੰਤ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਪ੍ਰਾਪਤ ਬਜਟ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ, ਕਿਉਂਕਿ ਵਿਕਾਸ ਕਾਰਜਾਂ ਵਿੱਚ ਦੇਰੀ ਨਾਲ ਨਾ ਸਿਰਫ਼ ਪ੍ਰੋਜੈਕਟ ਪ੍ਰਭਾਵਿਤ ਹੁੰਦੇ ਹਨ ਬਲਕਿ ਸਰਕਾਰ 'ਤੇ ਵਾਧੂ ਵਿੱਤੀ ਬੋਝ ਵੀ ਪੈਂਦਾ ਹੈ।

ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸੂਬੇ ਵਿੱਚ ਕਈ ਥਾਵਾਂ 'ਤੇ ਸੜਕ ਦੇ ਵਿਚਕਾਰ ਜਾਂ ਕਿਨਾਰਿਆਂ 'ਤੇ ਲੱਗੇ ਬਿਜਲੀ ਅਤੇ ਹੋਰ ਵਿਭਾਗਾਂ ਦੇ ਖੰਭੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਖੰਭਿਆਂ ਨੂੰ ਤਰਜੀਹ ਦੇ ਆਧਾਰ 'ਤੇ ਹਟਾਉਣ ਜਾਂ ਸ਼ਿਫਟ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਨੇ “ਮ੍ਹਾਰੀ ਸੜਕ” ਐਪ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਫ਼ਾਈਲਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਬਲਕਿ ਧਰਾਤਲ (ਜ਼ਮੀਨੀ ਪੱਧਰ) 'ਤੇ ਨਤੀਜੇ ਦਿਖਾਈ ਦੇਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਵਿੱਚ 20 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸੜਕ ਅਤੇ ਪੁਲ ਪ੍ਰੋਜੈਕਟਾਂ ਦੀ ਵਿਸ਼ੇਸ਼ ਸਮੀਖਿਆ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਅਤੇ ਸਬੰਧਤ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ (ਮੋਨੀਟਰਿੰਗ) ਕੀਤੀ ਜਾਵੇ ਅਤੇ ਕੰਮ ਮਿੱਥੇ ਸਮੇਂ ਦੇ ਅੰਦਰ ਪੂਰੇ ਕੀਤੇ ਜਾਣ। ਹਰਸੇਕ ਪ੍ਰੋਜੈਕਟਾਂ ਦੀ ਪ੍ਰਗਤੀ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਗੁਣਵੱਤਾ ਨੂੰ ਸਰਵਉੱਚ ਪ੍ਰਾਥਮਿਕਤਾ ਦੱਸਦੇ ਹੋਏ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੀਆਂ ਲੈਬਾਂ ਵਿੱਚ ਨਿਰਮਾਣ ਸਮੱਗਰੀ ਦੀ ਨਿਯਮਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਬਿਟੂਮੇਨ (ਲੁੱਕ) ਸਮੇਤ ਸਾਰੀ ਸਮੱਗਰੀ ਦੀ ਵਰਤੋਂ ਗੁਣਵੱਤਾ ਟੈਸਟ ਤੋਂ ਬਾਅਦ ਹੀ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਗੁਣਵੱਤਾ ਵਿੱਚ ਕਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਸੜਕਾਂ ਅਤੇ ਪਲਾਂਟਾਂ ਦਾ ਨਿਰੀਖਣ ਕੀਤਾ ਜਾਵੇ ਅਤੇ ਉਸਦੀ ਰਿਪੋਰਟ ਹੈੱਡਕੁਆਰਟਰ ਨੂੰ ਭੇਜੀ ਜਾਵੇ। ਨਾਲ ਹੀ ਕੰਮਾਂ ਵਿੱਚ ਦੇਰੀ ਕਰਨ ਵਾਲੀਆਂ ਏਜੰਸੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਫੀਲਡ ਵਿੱਚ ਲਾਪਰਵਾਹੀ, ਗੈਰ-ਹਾਜ਼ਰੀ ਜਾਂ ਕੰਮ ਵਿੱਚ ਢਿੱਲ-ਮੱਠ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧੀਆਂ ਦੇ ਸੁਝਾਵਾਂ ਅਤੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ, ਕਿਉਂਕਿ ਉਹ ਜਨਤਾ ਨਾਲ ਸਿੱਧੇ ਜੁੜੇ ਹੁੰਦੇ ਹਨ ਅਤੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੁੰਦੇ ਹਨ।

 

 

Tags: Ranbir Gangwa , Ranbir Singh Gangwa , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD