Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅੰਬਾਲਾ ਕੈਂਟ ਦਾ "ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ" ਬਣੇਗਾ ਦੇਸ਼ ਭਗਤੀ ਦਾ ਪ੍ਰੇਰਨਾ ਸਰੋਤ : ਨਾਇਬ ਸਿੰਘ ਸੈਣੀ

ਇਹ ਸਮਾਰਕ ਹੋਵੇਗਾ ਦੇਸ਼ ਦਾ ਇਤਿਹਾਸਕ ਅਤੇ ਆਧੁਨਿਕ ਤਕਨੀਕ ਨਾਲ ਲੈਸ ਪਹਿਲਾ ਸਮਾਰਕ - ਮੁੱਖ ਮੰਤਰੀ

Nayab Singh Saini, Chief Minister of Haryana, BJP Haryana, Anil Vij

5 Dariya News

5 Dariya News

5 Dariya News

ਅੰਬਾਲਾ , 21 May 2026

Last updated on: May 22, 2026, 11:17 IST

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੰਬਾਲਾ ਕੈਂਟ ਵਿੱਚ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਗੌਰਵ ਗਾਥਾ ਨੂੰ ਸਮਰਪਿਤ "ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ" ਦੇਸ਼ ਭਗਤੀ, ਵੀਰਤਾ ਅਤੇ ਕੁਰਬਾਨੀ ਦਾ ਇੱਕ ਅਦਭੁਤ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਰਕ ਨਾ ਕੇਵਲ ਸਾਡੀ ਇਤਿਹਾਸਕ ਵਿਰਾਸਤ ਨੂੰ ਸੰਭਾਲੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਲਈ ਪ੍ਰੇਰਨਾ ਦਾ ਇੱਕ ਸ਼ਕਤੀਸ਼ਾਲੀ ਕੇਂਦਰ ਬਣੇਗਾ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਅੰਬਾਲਾ ਕੈਂਟ ਵਿੱਚ ਨਿਰਮਾਣ ਅਧੀਨ "ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ" ਦਾ ਨਿਰੀਖਣ ਕਰ ਰਹੇ ਸਨ। ਵਰਨਣਯੋਗ ਹੈ ਕਿ ਇਸ ਸਮਾਰਕ ਦਾ ਕੰਮ ਹੁਣ ਅੰਤਿਮ ਪੜਾਅ 'ਤੇ ਹੈ। ਇਸ ਮੌਕੇ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ਼੍ਰੀ ਅਨਿਲ ਵਿੱਜ, ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ, ਇਤਿਹਾਸਕਾਰ, ਡਿਜ਼ਾਈਨ ਮਾਹਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵੀਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਸਮਰਪਿਤ ਹੋਵੇਗਾ ਸਮਾਰਕ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਸਮਾਰਕ ਕੰਪਲੈਕਸ ਦਾ ਵਿਸਤਾਰ ਨਿਰੀਖਣ/ਜਾਇਜ਼ਾ ਲੈਂਦੇ ਹੋਏ ਨਿਰਮਾਣ ਕਾਰਜਾਂ ਦੀ ਗੁਣਵੱਤਾ, ਇਤਿਹਾਸਕ ਪੇਸ਼ਕਾਰੀ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਰਕ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਵੀਰ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ। 

ਉਨ੍ਹਾਂ ਕਿਹਾ ਕਿ 1857 ਦਾ ਪਹਿਲਾ ਸੁਤੰਤਰਤਾ ਸੰਗਰਾਮ ਭਾਰਤ ਦੇ ਇਤਿਹਾਸ ਦਾ ਸੁਨਹਿਰੀ ਅਧਿਆਏ ਹੈ ਅਤੇ ਇਸ ਸਮਾਰਕ ਰਾਹੀਂ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ, ਤਿਆਗ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਪ੍ਰੇਰਨਾ ਮਿਲੇਗੀ। ਮੁੱਖ ਮੰਤਰੀ ਸ਼੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਰਹੀ ਹੈ ਅਤੇ ਸੂਬਾ ਸਰਕਾਰ ਸੁਤੰਤਰਤਾ ਸੈਨਾਨੀਆਂ ਅਤੇ ਰਾਸ਼ਟਰੀ ਨਾਇਕਾਂ ਦੀਆਂ ਯਾਦਾਂ ਨੂੰ ਸੰਭਾਲਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਸਮਾਰਕ ਆਧੁਨਿਕ ਤਕਨੀਕ, ਇਤਿਹਾਸਕ ਤੱਥਾਂ ਅਤੇ ਸ਼ਾਨਦਾਰ ਆਰਕੀਟੈਕਚਰ ਦਾ ਵਿਲੱਖਣ ਸੰਗਮ ਹੋਵੇਗਾ, ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਅਤੇ ਖੋਜਕਾਰਾਂ ਲਈ ਵੀ ਖਿੱਚ ਦਾ ਕੇਂਦਰ ਬਣੇਗਾ।

ਸਮਾਰਕ ਦੇ ਬਾਕੀ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼

ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਮਾਰਕ ਦੇ ਬਾਕੀ ਰਹਿੰਦੇ ਛੋਟੇ-ਮੋਟੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਰਕ ਦੇ ਹਰੇਕ ਹਿੱਸੇ ਵਿੱਚ ਇਤਿਹਾਸਕ ਤੱਥਾਂ ਦੀ ਪ੍ਰਮਾਣਿਕਤਾ ਅਤੇ ਪੇਸ਼ਕਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਸੁਤੰਤਰਤਾ ਸੰਗਰਾਮ ਦੇ ਗੌਰਵਮਈ ਇਤਿਹਾਸ ਦਾ ਅਸਲੀ ਤਜਰਬਾ ਮਿਲ ਸਕੇ।

ਸ਼ਹੀਦ ਸਮਾਰਕ ਦੇਸ਼ ਭਗਤੀ ਦੀ ਭਾਵਨਾ ਨੂੰ ਜੀਵੰਤ ਰੱਖਣ ਵਾਲਾ ਰਾਸ਼ਟਰੀ ਚੇਤਨਾ ਕੇਂਦਰ ਹੋਵੇਗਾ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰਕ ਸਿਰਫ ਇੱਕ ਇਮਾਰਤ ਨਹੀਂ, ਸਗੋਂ ਦੇਸ਼ ਭਗਤੀ ਦੀ ਭਾਵਨਾ ਨੂੰ ਜੀਵੰਤ ਰੱਖਣ ਵਾਲਾ ਰਾਸ਼ਟਰੀ ਚੇਤਨਾ ਕੇਂਦਰ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਕਾਲ ਦੇ ਤਹਿਤ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ "ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ" ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕੜੀ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਊਰਜਾ ਮੰਤਰੀ ਵੱਲੋਂ ਇਸ ਪ੍ਰੋਜੈਕਟ ਲਈ ਕੀਤੇ ਯਤਨਾਂ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਸ ਅਹਿਮ ਪ੍ਰੋਜੈਕਟ ਲਈ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਵਿਸ਼ੇਸ਼ ਦਿਲਚਸਪੀ ਸਦਕਾ ਇਹ ਸਮਾਰਕ ਇੱਕ ਸ਼ਾਨਦਾਰ ਅਤੇ ਇਤਿਹਾਸਕ ਰੂਪ ਵਿੱਚ ਵਿਕਸਤ ਹੋ ਰਿਹਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਸਮਾਰਕ ਭਵਿੱਖ ਵਿੱਚ ਰਾਸ਼ਟਰੀ ਗੌਰਵ ਦਾ ਇੱਕ ਪ੍ਰਮੁੱਖ ਕੇਂਦਰ ਬਣੇਗਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।

1857 ਦੀ ਕ੍ਰਾਂਤੀ 'ਤੇ ਅਧਾਰਿਤ ਇਹ ਸਮਾਰਕ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਅਤੇ ਇਤਿਹਾਸਕ ਸਮਾਰਕ ਹੈ - ਅਨਿਲ ਵਿੱਜ

ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਅੱਜ "ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ" ਦਾ ਨਿਰੀਖਣ ਕਰਦਿਆਂ ਮੁੱਖ ਮੰਤਰੀ ਨੂੰ ਸਮਾਰਕ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ, ਤਕਨੀਕੀ ਇੰਤਜ਼ਾਮਾਂ ਅਤੇ ਨਿਰਮਾਣ ਕਾਰਜਾਂ ਦੀ ਵਿਸਤਾਰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 1857 ਦੀ ਕ੍ਰਾਂਤੀ 'ਤੇ ਅਧਾਰਿਤ ਇਹ ਸਮਾਰਕ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਅਤੇ ਇਤਿਹਾਸਕ ਸਮਾਰਕ ਹੈ, ਜਿਸ ਵਿੱਚ ਸੁਤੰਤਰਤਾ ਸੰਗਰਾਮ ਦੀਆਂ ਵੱਖ-ਵੱਖ ਵੀਰ ਗਾਥਾਵਾਂ, ਯੁੱਧਾਂ ਅਤੇ ਕੁਰਬਾਨੀਆਂ ਨੂੰ ਆਧੁਨਿਕ ਤਕਨੀਕ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ ਹੈ। 

ਸ਼੍ਰੀ ਵਿੱਜ ਨੇ ਕਿਹਾ ਕਿ ਸਮਾਰਕ ਵਿੱਚ 1857 ਦੇ ਸੰਗਰਾਮ ਨਾਲ ਜੁੜੇ ਅਨਸੰਗ ਨਾਇਕਾਂ ਅਤੇ ਕ੍ਰਾਂਤੀਕਾਰੀਆਂ ਦੇ ਸੰਘਰਸ਼ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਹੈ, ਤਾਂ ਜੋ ਦੇਸ਼ ਵਾਸੀਆਂ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਸਮਾਰਕ ਵਿਦਿਆਰਥੀਆਂ ਅਤੇ ਖੋਜਕਾਰਾਂ ਲਈ ਵੀ ਇੱਕ ਮਹੱਤਵਪੂਰਨ ਗਿਆਨ ਕੇਂਦਰ ਸਿੱਧ ਹੋਵੇਗਾ। 

ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਮਾਰਕ ਦੇ ਦੌਰੇ ਲਈ ਪਹਿਲ ਦਿੱਤੀ ਜਾਵੇ, ਤਾਂ ਜੋ ਨਵੀਂ ਪੀੜ੍ਹੀ ਨੂੰ ਸੁਤੰਤਰਤਾ ਸੰਗਰਾਮ ਦੇ ਇਤਿਹਾਸ, ਦੇਸ਼ ਭਗਤੀ ਅਤੇ ਕੁਰਬਾਨੀ ਦੀ ਅਮੂਲ ਵਿਰਾਸਤ ਬਾਰੇ ਵਿਸਤਾਰ ਜਾਣਕਾਰੀ ਮਿਲ ਸਕੇ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਅਤੇ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਨੇ "ਆਜ਼ਾਦੀ ਦੀ ਪਹਿਲੀ ਲੜਾਈ ਦਾ ਸ਼ਹੀਦ ਸਮਾਰਕ" ਵਿੱਚ ਬਣਾਈਆਂ ਗਈਆਂ ਵੱਖ-ਵੱਖ ਗੈਲਰੀਆਂ ਅਤੇ ਆਡੀਟੋਰੀਅਮ ਦਾ ਨਿਰੀਖਣ ਕੀਤਾ। 

ਆਡੀਟੋਰੀਅਮ ਵਿੱਚ ਮੁੱਖ ਮੰਤਰੀ ਅਤੇ ਊਰਜਾ ਮੰਤਰੀ ਸਮੇਤ ਸੀਨੀਅਰ ਅਧਿਕਾਰੀਆਂ ਨੇ 1857 ਦੀ ਕ੍ਰਾਂਤੀ ਨਾਲ ਸਬੰਧਤ ਇੱਕ ਸ਼ਾਰਟ ਡਾਕੂਮੈਂਟਰੀ ਵੀ ਦੇਖੀ ਅਤੇ ਉਸ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਅਤੇ ਊਰਜਾ ਮੰਤਰੀ ਨੇ ਸਮਾਰਕ ਦੇ ਪਰਿਸਰ ਵਿੱਚ ਰੁਦਰਾਕਸ਼ ਦਾ ਪੌਦਾ ਵੀ ਲਗਾਇਆ।

ਨਿਰੀਖਣ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਪੂਰਵ ਕੁਮਾਰ ਸਿੰਘ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਕਲਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਸ਼੍ਰੀ ਕੇ. ਮਕਰੰਦ ਪਾਂਡੂਰੰਗ, ਸ਼ਹੀਦ ਸਮਾਰਕ ਦੇ ਨਿਰਦੇਸ਼ਕ ਡਾ. ਕੁਲਦੀਪ ਸੈਣੀ, ਸੀਨੀਅਰ ਇਤਿਹਾਸਕਾਰ ਕਪਿਲ ਕੁਮਾਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

 

 

Tags: Nayab Singh Saini , Chief Minister of Haryana , BJP Haryana , Anil Vij

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD