Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ, ਅੰਤਰਰਾਸ਼ਟਰੀ ਟੂਰਨਾਮੈਂਟ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab

5 Dariya News

5 Dariya News

5 Dariya News

ਚੰਡੀਗੜ੍ਹ , 21 May 2026

Last updated on: May 22, 2026, 11:26 IST

ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ।

'ਹਾਕੀ ਇੰਡੀਆ' ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ਵ ਪੱਧਰੀ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਨਾਲ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।"

ਮੁੱਖ ਮੰਤਰੀ ਨੇ ਦੱਸਿਆ ਕਿ ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਿਖਰਲੀਆਂ ਛੇ ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਿੜਨਗੀਆਂ। ਉਨ੍ਹਾਂ ਅੱਗੇ ਕਿਹਾ, "ਮੇਜ਼ਬਾਨੀ ਦਾ ਅਧਿਕਾਰ ਮਿਲਣਾ ਖੇਡਾਂ ਦੇ ਖੇਤਰ ਵਿੱਚ ਪੰਜਾਬ ਲਈ ਵੱਡੀ ਪ੍ਰਾਪਤੀ ਹੈ ਅਤੇ ਪੰਜਾਬ ਨੂੰ ਆਖਰਕਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਲਈ ' ਚਾਰ ਦੇਸ਼ੀ ਟੂਰਨਾਮੈਂਟ' ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੂਬੇ ਦੇ ਖੇਡ ਗੌਰਵ ਨੂੰ ਬਹਾਲ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ, ਉਨ੍ਹਾਂ ਨੇ ਸਾਰਿਆਂ ਨੂੰ ਖੇਡਾਂ ਰਾਹੀਂ "ਰੰਗਲਾ ਪੰਜਾਬ" ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਏਸ਼ੀਅਨ ਹਾਕੀ ਕੱਪ ਦੇ ਰੂਪ ਵਿੱਚ ਅੰਤਰਰਾਸ਼ਟਰੀ ਮੁਕਾਬਲੇ ਦਾ ਆਯੋਜਨ ਕਰੇਗਾ, ਜੋ ਖੇਡਾਂ ਦੇ ਪੁਰਾਤਨ ਗੌਰਵ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।" ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦਹਾਕਿਆਂ ਤੋਂ ਦੇਸ਼ ਨੂੰ ਕੁਝ ਬਿਹਤਰੀਨ ਹਾਕੀ ਖਿਡਾਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸੂਬੇ ਨੇ ਪਹਿਲਾਂ ਕਦੇ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ। 

ਉਨ੍ਹਾਂ ਕਿਹਾ, "ਅਕਤੂਬਰ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਆਖਰਕਾਰ ਉਸ ਇਤਿਹਾਸਕ ਪਾੜੇ ਨੂੰ ਦੂਰ ਕਰੇਗੀ ਅਤੇ ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸੱਭਿਆਚਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸ਼ੀਆ ਦੇ ਇਸ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਦੇ ਮੈਚ ਮੋਹਾਲੀ ਦੇ ਇਤਿਹਾਸਕ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। 

ਮੁੱਖ ਮੰਤਰੀ ਨੇ ਕਿਹਾ, "ਇਸ ਸਮਾਗਮ ਦੀ ਸਫਲ ਮੇਜ਼ਬਾਨੀ ਆਲਮੀ ਖੇਡ ਨਕਸ਼ੇ 'ਤੇ ਪੰਜਾਬ ਦੇ ਅਕਸ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: "ਅੱਜ ਮੈਂ ਪੰਜਾਬ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੰਡੀਅਨ ਹਾਕੀ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।"

ਉਨ੍ਹਾਂ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ। ਤੁਹਾਡੀ ਸਰਕਾਰ ਇਸ ਆਲਮੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਸ਼ਾਨਦਾਰ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਓ ਆਪਾਂ ਸਾਰੇ ਮਿਲ ਕੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ 'ਰੰਗਲਾ ਪੰਜਾਬ' ਸਿਰਜੀਏ।"

 

Tags: Bhagwant Mann , Bhagwant Singh Mann , AAP Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD