Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

ਲੋਕਾਂ ਨੂੰ ਆਵਾਜਾਈ ਲਈ ਮਿਲੇਗੀ ਹੋਰ ਵਧੀਆ ਸਹੂਲਤ ਸਹੂਲਤ

Gurmeet Khudian, Gurmeet Singh Khudian, AAP Punjab

5 Dariya News

5 Dariya News

5 Dariya News

ਲੰਬੀ/ ਸ੍ਰੀ ਮੁਕਤਸਰ ਸਾਹਿਬ , 21 May 2026

Last updated on: May 22, 2026, 12:43 IST

ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ  ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ  ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਪੱਕਾ ਕਰਨ ਦੇ ਨੀਂਹ ਪੱਥਰ ਰੱਖਦਿਆਂ   ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ, ਕਿਲਿਆਂਵਾਲੀ, ਵੜਿੰਗ ਖੇੜਾ, ਵਣਵਾਲਾ,ਪੰਜਾਵਾ ਅਤੇ ਰੋੜਾਂਵਾਲੀ ਨੂੰ ਜੋੜਣ ਵਾਲੀਆਂ 41 ਕਿਲੋਮੀਟਰ ਲੰਬੀਆਂ  ਲਿੰਕ ਸੜਕਾਂ ਨੂੰ ਰਿਪੇਅਰ  ਅਤੇ ਨਵ ਨਿਰਮਾਣ ਤੇ 16.50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਵੱਧ  ਤਰਜੀਹ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੱਸਿਆ ਕਿ ਗਰੀਬਾਂ ਲਈ ਕੱਚੇ ਮਕਾਨਾਂ ਨੂੰ  ਪੱਕੇ  ਬਨਾਉਣ ਲਈ 18 ਹਜ਼ਾਰਾ ਗਰੀਬ ਲੋਕਾਂ ਦਾ ਸਰਵੇ ਹੋ ਚੁੱਕਿਆ ਹੈ ਅਤੇ ਜਲਦੀ ਲੋੜਵੰਦਾ ਨੂੰ ਪਹਿਲ ਦੇ ਅਧਾਰ ਤੇ ਰਾਸ਼ੀ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਵੇਗੀ। 

ਉਹਨਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਗੁਣਵੱਤਾ ਅਨੁਸਾਰ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਉਹਨਾਂ ਸਰਕਾਰ ਵੱਲ ਚਲਾਈਆ ਜਾ ਰਹੀਆਂ ਵੱਖ ਵੱਖ ਸਰਕਾਰੀ ਸਬੰਧੀ  ਸਬੰਧੀ ਵੀ ਲੋਕਾਂ ਨੂੰ ਜਾਣੂੰ ਕਰਵਾਇਆ।

ਇਸ ਮੌਕੇ ਜਿ਼ਲ੍ਹਾ ਪ੍ਰੀਸ਼ਦ ਮੈਂਬਰ ਜੁਗਨੂ ਬਰਾੜ, ਗੁਰਬਾਜ ਸਿੰਘ  ਵਨਵਾਲਾ,ਵੀਨਸ਼ ਗਰਗ ਐਕਸੀਅਨ ਮੰਡੀ ਬੋਰਡ, ਰਕੇਸ਼ ਬਿਸਨੋਈ ਬੀ.ਡੀ.ਪੀ.ਓ ਲੰਬੀ, ਸ਼ਿਵਰਾਜ ਸਿੰਘ ਬਲਾਕ ਪ੍ਰਧਾਨ, ਕਰਮਵੀਰ ਸਿੰਘ ਬਲਾਕ ਪ੍ਰਧਾਨ , ਪਰਮਪਾਲ ਸਿੰਘ ਸਰਪੰਚ ਭਾਗੂ, ਸੁਖਵਿੰਦਰ ਸਿੰਘ ਸੋਨੀ ਕਿਲਿਆਵਾਲੀ,ਰਛਪਾਲ ਸਿੰਘ ਚੇਅਰਮੈਨ ,ਸੇਵਕ ਸਿੰਘ ਸਾਬਕਾ ਸਰਪੰਚ ਸਿੰਘੇਵਾਲਾ, ਗੁਰਮੀਤ ਸਿੰਘ ਚਹਿਲ, ਉਦੈ ਬਰਾੜ, ਬਲਰਾਜ ਸਿੰਘ, ਸ਼ਿਵਰਾਜ ਸਿੰਘ ,ਬਲਰਾਜ ਸਿੰਘ ਕੁਲਾਰ,ਪਰਮਿੰਦਰ ਸਿੰਘ ਕੁਲਾਰ ,ਜਗਦੇਵ ਸਿੰਘ ਸਰਪੰਚ ਵੜਿੰਗ ਖੇੜਾ,ਗੁਰਲਾਲ ਸਿੰਘ,ਦਰਸ਼ਨ ਸਿੰਘ ਸਾਬਕਾ ਸਰਪੰਚ,ਹਿਮਾਂਸ਼ੂ, ਗੁਰਬਾਜ ਸਿੰਘ ਨਿਜੀ ਸਹਾਇਕ ਵੀ  ਮੌਜੂਦ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD