Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਰਜੀਤ ਵਾਲੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ ਦੀਆਂ ਐਸ.ਆਈ.ਆਰ. ਸਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਜਾਣੂ ਕਰਵਾਇਆ

Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 21 May 2026

Last updated on: May 22, 2026, 12:58 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਹਦਾਇਤਾਂ ਅਤੇ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। 

ਉਨ੍ਹਾਂ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ 2026 ਨੂੰ ਹੋਵੇਗੀ ਅਤੇ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਦੱਸਿਆ ਕਿ ਐਸ.ਆਈ.ਆਰ. ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ 1926 ਬੀ.ਐਲ.ਓਜ਼, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੂਰੇ ਪਾਰਦਰਸ਼ੀ ਢੰਗ, ਨਿਰਪੱਖਤਾ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦੀ ਸਿਖ਼ਲਾਈ ਅਤੇ ਹੋਰ ਤਿਆਰੀਆਂ 15 ਜੂਨ ਤੋਂ 24 ਜੂਨ 2026 ਵਿਚਕਾਰ ਮੁਕੰਮਲ ਕੀਤੀਆਂ ਜਾਣਗੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ 24 ਜੁਲਾਈ, 2026 ਤੱਕ ਪੂਰੀ ਹੋ ਜਾਵੇਗੀ। 

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਲਈ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਨਿਰਧਾਰਤ ਕੀਤੀ ਗਈ ਹੈ ਅਤੇ ਰੈਸ਼ਨੇਲਾਈਜ਼ੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਰਾਜਸੀ ਪਾਰਟੀ ਦੇ ਸੁਝਾਅ ਹਨ ਤਾਂ ਜ਼ਿਲ੍ਹਾ ਚੋਣ ਅਫ਼ਸਰ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਨਾ ਤੈਅ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦਾ ਉਦੇਸ਼ ਜ਼ਿਲ੍ਹੇ ਦੇ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ। 

ਉਨ੍ਹਾਂ ਸਪੱਸ਼ਟ ਕੀਤਾ ਕਿ ਐਸ.ਆਈ.ਆਰ. ਤਹਿਤ ਸਾਰੇ ਵੋਟਰਾਂ ਲਈ ਬੀ.ਐਲ.ਓ. ਵਲੋਂ ਦਿੱਤੇ ਜਾਣ ਵਾਲੇ ਫਾਰਮ ਨੂੰ ਭਰਨਾ ਜ਼ਰੂਰੀ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। 

ਉਨ੍ਹਾਂ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੀ.ਐਲ.ਏ. ਦੀ ਮੌਜੂਦਗੀ ਨਾਲ ਐਸ.ਆਈ.ਆਰ. ਦੀ ਪ੍ਰਕਿਰਿਆ ਹੋਰ ਵਧੇਰੇ ਭਰੋਸੇਯੋਗ ਅਤੇ ਪਾਰਦਰਸ਼ੀ ਬਣੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਬੀ.ਐਲ.ਏਜ਼ ਦੀ 4 ਤੋਂ 14 ਜੂਨ 2026 ਤੱਕ ਟ੍ਰੇਨਿੰਗ ਵੀ ਕਰਵਾਈ ਜਾਵੇਗੀ।

ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 2003 ਦੀ ਵੋਟਰ ਸੂਚੀ ਦੀ ਡਿਟੇਲ ਭਾਰਤ ਚੋਣ ਕਮਿਸ਼ਨ ਦੇ ਵੈਬ ਪੋਰਟਲ http://voters.eci.gov.in ’ਤੇ ਦੇਖੀ ਜਾ ਸਕਦੀ ਹੈ। ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD