Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ : ਡਾ. ਬਲਬੀਰ ਸਿੰਘ

ਕਿਹਾ, ਐਸ.ਆਈ.ਆਰ. ਦੇ ਨਾਮ 'ਤੇ ਵੋਟਬੰਦੀ ਨਹੀਂ ਹੋਣ ਦੇਵਾਂਗੇ, ਲੋਕਾਂ ਨੂੰ ਕਰਾਂਗੇ ਜਾਗਰੂਕ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 22 May 2026

Last updated on: May 22, 2026, 14:58 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ 'ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ 'ਚ 6 ਕਰੋੜ ਲੋਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਭਾਜਪਾ ਨੇ ਐਨ.ਆਰ.ਆਈ. ਦੀ ਟਰਮ ਦੀ ਜਗ੍ਹਾ ਹੁਣ (ਆਰ.ਐਨ.ਆਈ) ਰੈਜੀਡੈਂਟ ਨਾਨ ਇੰਡੀਅਨ ਬਣਾ ਦਿੱਤਾ ਹੈ, ਤੇ ਜਿਹੜੇ ਲੋਕਾਂ ਦੇ ਮਾਂ, ਬਾਪ ਤੇ ਦਾਦਾ ਇਸ ਦੇਸ਼ 'ਚ ਰਹਿੰਦਾ ਹੈ, ਉਨ੍ਹਾਂ ਦੀਆਂ ਵੀ ਵੋਟਾਂ ਕੱਟੀਆ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਦੇ ਨਾਮ 'ਤੇ ਵੋਟਬੰਦੀ ਹੋਵੇਗੀ, ਜਿਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਦਾ ਬੰਗਾਲ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਹੈ, ਇਸ ਲਈ ਅਸੀਂ ਪੰਜਾਬ 'ਚ ਅਜਿਹਾ ਨਹੀਂ ਹੋਣ ਦੇਵਾਂਗ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਘਰ-ਘਰ ਸੰਪਰਕ ਕੀਤਾ ਜਾਵੇਗਾ, ਜਿਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ, ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀਆਂ ਦੋ ਨਵੀਆਂ ਬੱਸਾਂ ਤੇ ਇੱਕ ਨਵੀਂ ਅਰਟਿਗਾ ਗੱਡੀ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਲਈ ਪੁੱਜੇ ਹੋਏ ਸਨ। ਸਿਹਤ ਮੰਤਰੀ ਨੇ ਕਿਹਾ ਕਿ ਖੇਡ ਯੂਨੀਵਰਸਿਟੀ ਦਾ ਕੈਂਪਸ ਪਟਿਆਲਾ ਸ਼ਹਿਰ ਤੋਂ ਦੂਰ ਹੋਣ ਕਰਕੇ ਵਿਦਿਆਰਥੀਆਂ ਨੂੰ ਆ ਰਹੀ ਮੁਸ਼ਕਿਲ ਨਵੀਆਂ ਬੱਸਾਂ ਚੱਲਣ ਨਾਲ ਖ਼ਤਮ ਹੋ ਜਾਵੇਗੀ ਤੇ ਹੁਣ ਸਟਾਫ਼ ਸਮੇਤ ਵਿਦਿਆਰਥੀਆਂ ਨੂੰ ਆਵਾਜਾਈ ਦੀ ਚੰਗੀ ਸਹੂਲਤ ਪ੍ਰਦਾਨ ਹੋ ਗਈ ਹੈ।

ਡਾ. ਬਲਬੀਰ ਸਿੰਘ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਜੋ ਇਸ ਵਾਰ ਬੰਗਾਲ ਵਿੱਚ ਹੋਇਆ ਉਹ ਪਹਿਲਾਂ ਦੇਸ਼, ਦੁਨੀਆਂ ਵਿੱਚ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵੋਟਾਂ ਦੀ ਸਮਰੀ ਰਵੀਜਨ ਉਹ ਹਮੇਸ਼ਾ ਹੁੰਦੀ ਰਹਿੰਦੀ ਹੈ, ਜਿਸ 'ਚ ਮ੍ਰਿਤਕ ਜਾਂ ਕਿਸੇ ਹੋਰ ਥਾਂ ਜਾਣ ਵਾਲੇ ਜਾਂ ਕਿਸੇ ਹੋਰ ਤੱਥਾਂ 'ਤੇ ਅਧਾਰ 'ਤੇ ਵੋਟਰਾਂ ਦੀਆਂ ਵੋਟਰਾਂ ਕੱਟ ਜਾਂਦੀਆਂ ਸਨ ਤੇ ਨਵੀਂਆਂ ਵੋਟਾਂ ਬਣਦੀਆਂ ਹਨ, ਪਰੰਤੂ ਚੋਣ ਕਮਿਸ਼ਨ ਨੇ ਅਜੀਬੋ ਗਰੀਬ ਕਾਰਨਾਮਾ ਕਰਦਿਆਂ ਬੰਗਾਲ ਵਿੱਚ 27 ਲੱਖ ਵੋਟਾਂ ਕੱਟ ਦਿੱਤੀਆਂ ਗਈਆਂ, ਜਿਨ੍ਹਾਂ 'ਤੇ ਸਵਾਲ ਉਠੇ ਹਨ। 

ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਹੜੇ ਰਾਜਾਂ ਵਿੱਚ ਪ੍ਰਸਿੱਧ ਮੁੱਖ ਮੰਤਰੀਆਂ, ਮਮਤਾ ਬੈਨਰਜੀ, ਅਰਵਿੰਦ ਕੇਜਰੀਵਾਲ, ਸਟਾਲਿਨ, ਇਨ੍ਹਾਂ ਦੇ ਹਲਕਿਆਂ 'ਚ ਲੱਖਾਂ ਵੋਟਾਂ ਕੱਟੀਆਂ ਗਈਆਂ ਅਤੇ ਕੁਝ ਅਜਿਹੇ ਵੋਟਰਾਂ ਦੀਆਂ ਆਖਰੀ ਸਟੇਜ 'ਤੇ ਵੋਟਾਂ ਬਣਾ ਦਿੱਤੀਆਂ। ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਲਿਜਾਣ ਲਈ ਇੱਕ ਬੱਸ ਫੁਹਾਰਾ ਚੌਂਕ ਤੋਂ ਚੱਲੇਗੀ ਅਤੇ ਦੂਜੀ ਬੱਸ ਸਟੈਂਡ ਤੋਂ ਚਲਾਈ ਜਾਵੇਗੀ।

ਡਾ. ਗਿੱਲ ਨੇ ਦੱਸਿਆ ਕਿ ਨਵੀਂ ਅਰਟਿਗਾ ਆਵਾਜਾਈ ਦੇ ਸਾਧਨ ਮਿਲ ਜਾਣ ਕਰਕੇ ਇਮਤਿਹਾਨਾਂ ਨੂੰ ਸੁਖਾਲਾ ਕਰਵਾਉਣ 'ਚ ਵੀ ਮਦਦ ਕਰੇਗੀ, ਇਸ ਵਾਰ ਯੂਨੀਵਰਸਿਟੀ ਪ੍ਰ੍ਰਸ਼ਾਸਨ ਨੇ ਅਜਿਹੇ ਪ੍ਰਬੰਧ ਕੀਤੇ ਹਨ ਕਿ ਵਿਦਿਆਰਥੀਆਂ ਦੀ 4 ਜੂਨ ਨੂੰ ਖ਼ਤਮ ਹੋਣ ਵਾਲੀ ਪ੍ਰੀਖਿਆ ਦਾ ਰਿਜਲਟ 15 ਜੂਨ ਤੱਕ ਆ ਜਾਵੇਗਾ, ਜਦੋਂਕਿ ਪਿਛਲੇ ਸਮੇਂ 'ਚ ਪ੍ਰਬੰਧ ਸਹੀ ਨਾ ਹੋਣ ਕਰਕੇ ਦਸੰਬਰ ਮਹੀਨੇ ਲਈ ਗਈ ਪ੍ਰੀਖਿਆ ਦਾ ਰਿਜਲਟ ਅਜੇ ਤੱਕ ਲਟਕਿਆ ਹੋਇਆ ਹੈ, ਜਿਸ ਨੂੰ ਦਰੁਸਤ ਕੀਤਾ ਜਾ ਰਿਹਾ ਹੈ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD