Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ - ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

Ranbir Singh Bhullar, AAP Punjab, Ferozepur

Gurpreet Singh

Gurpreet Singh

5 Dariya News

ਫਿਰੋਜ਼ਪੁਰ , 22 May 2026

Last updated on: May 22, 2026, 15:09 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ, ਨਿਹਾਲੇ ਵਾਲਾ, ਭੱਦਰੂ, ਬਸਤੀ ਗੁਰਦਿਆਲ ਸਿੰਘ, ਪੱਲਾ ਮੇਘਾ, ਕਮਾਲਾ ਮਿੱਡੂ, ਕੁਤਬੇ ਵਾਲਾ, ਬੱਗੇ ਵਾਲਾ, ਕਾਮਲ ਵਾਲਾ, ਪੀਰ ਅਹਿਮਦ ਖਾਂ ਵਾਲਾ, ਬਸਤੀ ਭਾਨ ਸਿੰਘ, ਭੰਬਾ ਸਿੰਘ ਵਾਲਾ, ਹਸਤੇ ਕੇ, ਬਸਤੀ ਅੰਮ੍ਰਿਤਸਰੀਆ, ਬਸਤੀ ਲੱਧੂ ਵਾਲੀ, ਬਾਗੇ ਵਾਲਾ, ਧੀਰਾ ਘਾਰਾ, ਬਸਤੀ ਬਾਜ ਸਿੰਘ, ਸੂਬਾ ਜਦੀਦ, ਖਾਈ, ਹਬੀਬ ਕੇ, ਝੁੱਗੇ ਛੀਨਾ ਸਿੰਘ, ਗੱਟੀ ਰਾਜੋ ਕੇ ਆਦਿ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ, ਜਿਨ੍ਹਾਂ ਵਿੱਚ ਸੜਕਾਂ ਦਾ  ਨਿਰਮਾਣ, ਛੱਪੜਾਂ ਨੂੰ ਨਵਿਆਉਣ ਦਾ ਕੰਮ, ਗੰਦੇ ਪਾਣੀ ਦੀ ਨਿਕਾਸੀ ਆਦਿ ਕੰਮ ਸ਼ਾਮਿਲ ਹਨ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੋ ਕੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਹਲਕੇ ਦੇ ਹਰ ਪਿੰਡ ਵਿੱਚ ਗਲੀਆਂ, ਸੜਕਾਂ ਅਤੇ ਹੋਰ ਸਹੂਲਤਾਂ ਨੂੰ ਸੁਧਾਰਨ ਲਈ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਿਲਬਾਗ ਸਿੰਘ ਨੰਢਾ (ਚੇਅਰਮੈਨ ਬਲਾਕ ਸੰਮਤੀ), ਨੇਕ ਪ੍ਰਤਾਪ ਸਿੰਘ ਬਾਵਾ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Ranbir Singh Bhullar , AAP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD