Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ

ਵਾਰਡ ਨੰਬਰ 21 ਅਤੇ 26 ਦੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ

Bram Shanker Jimpa, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 22 May 2026

Last updated on: May 22, 2026, 16:00 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 21 ਅਤੇ 26 ਵਿਚ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਭਲਾਈ ਦੇ ਕਾਰਜਾਂ ਤਹਿਤ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜਿਸ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਲਾਭਪਾਤਰੀਆਂ ਨੂੰ ’ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਦੇ ਰਸੋਈ ਦੇ ਵਿੱਤੀ ਬੋਝ ਨੂੰ ਘੱਟ ਕਰਨ ਵਿਚ ਵਰਦਾਨ ਸਾਬਤ ਹੋਵੇਗਾ ਕਿਉਂਕਿ ਰਾਸ਼ਨ ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਲਿਟਰ ਸਰੋਂ ਦਾ ਤੇਲ ਸ਼ਾਮਲ ਹੋਵੇਗਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ’ਮੇਰੀ ਰਸੋਈ’ ਯੋਜਨਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਭਲਾਈ ਦੇ ਕਾਰਜ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਜਿਸ ਵਿਚ ਮੁਫ਼ਤ ਬਿਜਲੀ, ਮਿਆਰੀ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ, ਮਹਿਲਾਵਾਂ ਦੀ ਭਲਾਈ ਲਈ ਸਕੀਮਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਯੋਜਨਾ ਦੇ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲੇਗੀ ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਹੋਣਗੀਆਂ।

ਵਿਧਾਇਕ ਬ੍ਰਮ ਸ਼਼ੰਕਰ ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਲੋਕਾਂ ਦਾ ਵਿੱਤੀ ਬੋਝ ਘਟਾਉਣ ਲਈ ਲਗਾਤਾਰ ਯਤਨ ਜਾਰੀ ਹਨ ਜਿਸ ਦੇ ਸਾਰਥਿਕ ਸਿੱਟੇ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ, ਜਿਸ ਨਾਲ ਪਰਿਵਾਰਾਂ ਨੂੰ ਪੈਸੇ ਬਚਾਉਣ ਅਤੇ ਘਰੇਲੂ ਖਰਚੇ ਚਲਾਉਣ ਵਿੱਚ ਕਾਫ਼ੀ ਮਦਦ ਮਿਲ ਰਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 2.20 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ ਅਤੇ ਇਹ ਸਕੀਮ ਉਨ੍ਹਾ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੋਜਨਾ ਤਹਿਤ 900 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਤਾਂ ਜੋ ਲੋਕਾਂ ਨੂੰ ਹਰ ਤਿਮਾਹੀ ਪੋਸ਼ਣ ਨਾਲ ਭਰਪੂਰ ਰਾਸ਼ਨ ਕਿੱਟ ਮੁਹੱਈਆ ਕਰਵਾਈ ਜਾ ਸਕੇ।

ਇਸ ਮੌਕੇ ਵਿਧਾਇਕ ਜਿੰਪਾ ਨੇ ਲੋੜਵੰਦ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਜਿਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਸਕੀਮ ਦੀ ਸਲਾਹੁਤਾ ਕਰਦਿਆਂ ਕਿਹਾ ਕਿ ’ਮੇਰੀ ਰਸੋਈ’ ਯੋਜਨਾ ਉਨ੍ਹਾਂ ਦੇ ਰਸੋਈ ਦੇ ਖਰਚਿਆਂ ਨੂੰ ਘਟਾਵੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਪ੍ਰਵੀਨ ਸੈਣੀ, ਮਨਜੋਤ ਕੌਰ, ਹਰਮਿੰਦਰ ਸਿੰਘ ਗੋਪੀ, ਹਰਵਿੰਦਰ ਸਿੰਘ ਹੈਰੀ, ਸਤਵੰਤ ਸਿੰਘ ਸਿਆਣ, ਕੁਲਵਿੰਦਰ ਸਿੰਘ ਹੁੰਦਲ, ਜਸਵੰਤ ਰਾਏ ਕਾਲਾ, ਮਨਜੀਤ ਸਿੰਘ, ਲਖਬੀਰ ਸਿੰਘ ਆਦਿ ਵੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD