Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਦੁਰਲੱਭ ਜਮਾਂਦਰੂ ਵਿਗਾੜ ਵਾਲੇ ਨਵਜੰਮੇ ਬੱਚੇ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਅਸਧਾਰਨ ਸਰਜਰੀ ਕਰਕੇ ਬਚਾਈ ਕੀਮਤੀ ਜਾਨ : ਡਾ. ਬਲਬੀਰ ਸਿੰਘ

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ

Dr Balbir Singh, AAP Punjab, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 22 May 2026

Last updated on: May 22, 2026, 16:26 IST

ਇੱਕ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬੱਚਾ ਸਰਜਰੀ ਵਿਭਾਗ ਨੇ ਇੱਕ ਗੰਭੀਰ ਜਮਾਂਦਰੂ ਵਿਗਾੜ ਨਾਲ ਪੈਦਾ ਹੋਈ ਇੱਕ ਦਿਨ ਦੀ ਮਾਦਾ ਬੱਚੀ ਦੀ ਸਫਲਤਾਪੂਰਵਕ ਜਾਨ ਬਚਾਈ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਇਸ ਬੱਚੀ ਦਾ ਸਾਰਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਕੀਤਾ ਗਿਆ ਹੈ।

ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਈ ਸਿਹਤ ਕਰਾਂਤੀ ਨਾਲ ਰਾਜ ਦੇ ਸਰਕਾਰੀ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਤੇ ਨਿਜੀ ਹਸਪਤਾਲਾਂ ਦੇ ਮੁਕਾਬਲੇ ਬਿਹਤਰ ਇਲਾਜ ਪ੍ਰਦਾਨ ਕਰ ਰਹੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਫ਼ਲ ਸਰਜਰੀ ਰਾਜਿੰਦਰਾ ਹਸਪਤਾਲ ਵਿਖੇ ਗੁੰਝਲਦਾਰ ਨਵਜੰਮੇ ਸਰਜੀਕਲ ਐਮਰਜੈਂਸੀ ਹਾਲਾਤ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਬਹੁ-ਅਨੁਸ਼ਾਸਨੀ ਟੀਮ ਦੀ ਮੁਹਾਰਤ ਅਤੇ ਸਮਰਪਣ ਨੂੰ ਉਜਾਗਰ ਕਰਦੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 20 ਅਪ੍ਰੈਲ 2026 ਦੀ ਰਾਤ ਨੂੰ ਵੱਡੇ ਆਪਰੇਸ਼ਨ ਰਾਹੀਂ 2 ਕਿੱਲੋ 100 ਗ੍ਰਾਮ ਦੀ ਇੱਕ ਬੱਚੀ ਦਾ ਜਨਮ ਹੋਇਆ, ਜਿਸ ਦੇ ਮਾਤਾ-ਪਿਤਾ ਕਰਨ ਕੁਮਾਰ ਤੇ ਨੇਹਾ ਰਾਜਪੁਰਾ ਸ਼ਹਿਰ ਦੇ ਰਹਿਣ ਵਾਲੇ ਹਨ। ਮੋਬਾਇਲ ਰਿਪੇਅਰ ਦਾ ਕੰਮ ਕਰਨ ਕੁਮਾਰ ਦੇ ਦੋ ਬੱਚਿਆਂ ਦੀ ਪਹਿਲਾਂ ਵੀ ਗਰਭ ਦੌਰਾਨ ਮੌਤ ਹੋ ਚੁੱਕੀ ਹੈ ਅਤੇ ਇਸ ਬੱਚੇ ਦਾ ਜਨਮ ਉਨ੍ਹਾਂ ਲਈ ਬਹੁਤ ਜਿਆਦਾ ਮਹੱਤਤਾ ਰੱਖਦਾ ਸੀ।

ਉਨ੍ਹਾਂ ਦੱਸਿਆ ਕਿ ਇਸ ਬੱਚੀ ਦੇ ਜਨਮ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਨੇ ਇਹ ਪਾਇਆ ਗਿਆ ਕਿ ਬੱਚੀ ਦੇ ਸਰੀਰ ਵਿੱਚ ਖਾਣ ਵਾਲੀ ਨਾਲੀ ਦਾ ਇੱਕ ਲੰਬਾ ਹਿੱਸਾ ਬਣਿਆ ਹੀ ਨਹੀਂ ਹੋਇਆ, ਜਿਸ ਕਰਕੇ ਬੱਚੀ ਦੁੱਧ ਅਤੇ ਲਾਰ ਆਪਣੇ ਅੰਦਰ ਨਹੀਂ ਲੰਘਾ ਸਕਦੀ ਸੀ। ਜਿਸ ਕਰਕੇ ਉਸਨੂੰ ਛਾਤੀ ਵਿੱਚ ਨਿਮੋਨਿਆ ਅਤੇ ਜਾਨ ਦਾ ਵੀ ਖ਼ਤਰਾ ਸੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬੱਚਾ ਸਰਜਰੀ ਵਿਭਾਗ ਦੇ ਡਾਕਟਰ ਰਵੀ ਗਰਗ ਤੇ ਉਨ੍ਹਾਂ ਦੀ ਟੀਮ ਮੈਂਬਰ ਡਾ ਤੇਗ ਰਬਾਬ ਸਿੰਘ, ਸੁਕ੍ਰਿਤ ਸਿੰਘ ਸਾਹ ਸਮੇਤ ਐਨਸੀਥੀਸੀਆ ਦੇ ਮੁਖੀ ਡਾ. ਪ੍ਰਮੋਦ ਕੁਮਾਰ, ਡਾ. ਤ੍ਰਿਪਤ ਕੌਰ ਬਿੰਦਰਾ ਤੇ ਡਾ. ਸੁਮੀਤ ਸੋਨੀ ਅਧਾਰਤ ਟੀਮ ਨੇ ਇਸ ਬੱਚੀ ਦੀ ਸਫ਼ਲ ਸਰਜਰੀ ਕੀਤੀ। ਡਾ. ਰਵੀ ਗਰਗ ਨੇ ਇਸ ਬੱਚੀ ਦਾ ਓਪਰੇਸ਼ਨ ਕਰਕੇ ਭੋਜਨ ਨਾਲੀ ਦਾ ਇੱਕ ਹਿੱਸਾ ਗਲੇ ਵਿੱਚ ਖੋਲ੍ਹਿਆ ਤਾਂ ਜੋ ਲਾਰ ਉੱਥੋਂ ਨਿਕਲ ਸਕੇ ਅਤੇ ਇੱਕ ਨਾਲੀ ਉਸਦੇ ਪੇਟ ਵਿੱਚ ਪਾਈ ਗਈ, ਜਿਸ ਵਿੱਚ ਬੱਚੇ ਨੂੰ ਦੁੱਧ ਦਿੱਤਾ ਜਾ ਸਕੇ।

ਸਿਹਤ ਮੰਤਰੀ ਨੇ ਦੱਸਿਆ ਕਿ ਇਹ ਜਨਮਜਾਤ ਦੋਸ਼ ਭਾਰਤ ਵਿੱਚ 1/4500 ਨਵਜੰਮੇ ਬੱਚਿਆਂ ਵਿੱਚ ਹੁੰਦਾ ਹੈ ਅਤੇ ਭਾਰਤ ਵਿਚ ਇਸ ਤਰ੍ਹਾਂ ਦੇ 40 ਫੀਸਦੀ ਬੱਚੇ ਹੀ ਬਚਦੇ ਹਨ ਪਰੰਤੂ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਕਈ ਸਾਲਾਂ ਬਾਅਦ ਪਹਿਲੀ ਵਾਰ ਇਸ ਤਰ੍ਹਾਂ ਦੇ ਵਿਰਲੇ ਦੋਸ਼ ਦਾ ਉਪਰੇਸ਼ਨ ਕਰਕੇ ਇਲਾਜ ਕੀਤਾ ਗਿਆ ਹੈ, ਜਿਸ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਸਪਤਾਲ ਦੇ ਡਾਕਟਰਾਂ ਨੂੰ ਜਾਂਦਾ ਹੈ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਓਪਰੇਸ਼ਨ ਤੋਂ ਬਾਅਦ ਇਹ ਬੱਚੀ 26 ਦਿਨ ਨਿਕੂ ਸਹੂਲਤ ਆਈਸੀਯੂ ਵਿੱਚ ਭਰਤੀ ਰਹੀ। ਉਨ੍ਹਾਂ ਕਿਹਾ ਕਿ ਅਜਿਹਾ ਉਪਰੇਸ਼ਨ ਪਟਿਆਲਾ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿਖੇ ਹੀ ਕੀਤਾ ਜਾਂਦਾ ਹੈ। ਜਦਕਿ ਪ੍ਰਾਈਵੇਟ ਸੈਕਟਰ ਵਿੱਚ ਇਸ ਆਪਰੇਸ਼ਨ ਸਮੇਤ ਐਨੇ ਦਿਨ ਨਿਕੂ ਵਿੱਚ ਦਾਖਲ ਹੋਣ ਦਾ ਖਰਚਾ ਘੱਟੋ-ਘੱਟ 12 ਤੋਂ 15 ਲੱਖ ਰੁਪਏ ਹੁੰਦਾ ਹੈ ਪਰ ਇਸ ਬੱਚੀ ਦਾ ਇਹ ਆਪਰੇਸ਼ਨ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਿਲਕੁਲ ਮੁਫ਼ਤ ਕੀਤਾ ਗਿਆ ਹੈ। 

ਬੱਚੀ ਦੇ ਮਾਪਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਪੰਜਾਬ ਸਰਕਾਰ, ਸਿਹਤ ਮੰਤਰੀ ਅਤੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਤੇ ਹੋਰ ਡਾਕਟਰ ਮੌਜੂਦ ਸਨ।

 

Tags: Dr Balbir Singh , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD