Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

2027 ਚ ਵੀ "ਆਪ" ਦੀ ਸਰਕਾਰ ਬਣਨਾ ਤੈਅ-- ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਲਹਿਰਾਗਾਗਾ , 22 May 2026

Last updated on: May 22, 2026, 16:38 IST

ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਨਾਮਵਰ ਆੜਤੀ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ ਪਰਵੀਨ ਕੁਮਾਰ ਟਿੰਕਾ ਨੇ ਆਪਣੇ ਸਮੁੱਚੇ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਨਾਲ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। 

ਪ੍ਰਵੀਨ ਕੁਮਾਰ ਟਿੰਕਾ ਵੱਲੋਂ ਵਾਰਡ ਨੰਬਰ ਪੰਜ ਵਿੱਚ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੰਤਰੀ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ "ਆਪ" ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਜਿੱਥੇ ਕਿ ਹਰ ਛੋਟੇ ਵੱਡੇ ਵਲੰਟੀਅਰ ਨੂੰ ਪਾਰਟੀ ਵੱਲੋਂ ਪੂਰਾ ਸਨਮਾਨ ਦਿੱਤਾ ਜਾਂਦਾ ਹੈ, ਉਨਾਂ "ਆਪ" ਸਰਕਾਰ ਵੱਲੋਂ ਕੀਤੇ ਗਏ ਵਿਕਾਸ ਅਤੇ ਲੋਕ ਪੱਖੀ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ, ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਜਾਂ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ ਬਲਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਧਰਮ ਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਹਾਸਿਲ ਕਰਨਾ ਚਾਹੁੰਦੀਆਂ ਹਨ , ਪਰ ਪੰਜਾਬ ਦੇ ਸੂਝਵਾਨ ਵੋਟਰ ਇਨਾਂ ਫਿਰਕਾਪ੍ਰਸਤ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ, ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਹਿਲਾਂ ਤਾਂ ਫੰਡਾ ਪੱਖੋਂ ਪੰਜਾਬ ਨਾਲ ਵਿਤਕਰਾ ਕਰਦੀ ਆ ਰਹੀ ਹੈ ,ਪਰ ਹੁਣ ਪੰਜਾਬ ਦੀ ਸੱਤਾ ਦੇ ਕਾਬਜ਼ ਹੋਣ ਦੇ ਸਪਨੇ ਦੇਖਦਿਆਂ ਈਡੀ ਦੀ ਦੁਰਵਰਤੋਂ ਕਰਕੇ ਪੰਜਾਬ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ, ਲੋਕਾਂ ਦਾ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਵਿੱਚ ਸ਼ਾਮਿਲ ਹੋਣਾ ਸਾਬਤ ਕਰਦਾ ਹੈ ਕਿ ਜਨਤਾ "ਆਪ" ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹੈ,60,000 ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਸੂਬੇ ਨੂੰ ਭਰਿਸ਼ਟਾਚਾਰ ਅਤੇ ਨਸ਼ਾ ਮੁਕਤ ਕਰਨਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਆਮ ਆਦਮੀ ਪਾਰਟੀ ਦੇ ਇਤਿਹਾਸਿਕ ਕੰਮ ਹਨ, ਜਿਸ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ਤੇ ਲਿਖਿਆ ਜਾਵੇਗਾ। 

ਉਨਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਡਲ ਨੂੰ ਅਪਣਾ ਰਹੇ ਹਨ,ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਸਮੁੱਚਾ ਪੰਜਾਬ ਅੱਜ ਆਮ ਆਦਮੀ ਪਾਰਟੀ ਦੇ ਨਾਲ ਖੜਾ ਹੈ। ਦੂਜੇ ਪਾਸੇ ਆਪਣੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਲੀਪ ਕੁਮਾਰ ਦੀਪੂ, ਪ੍ਰਵੀਨ ਕੁਮਾਰ ਟਿੰਕਾ ,ਧਰਮਵੀਰ ਗਰਗ , ਪ੍ਰੇਮ ਗਰਗ,ਐਡਵੋਕੇਟ ਅਸ਼ੋਕ ਗਰਗ ,ਰਜਿੰਦਰ ਕੁਮਾਰ ਡੋਲੂ,ਨੇਹਾ ਗਰਗ, ਰਾਮ ਕੁਮਾਰ, ਵੀਨਾ ਰਾਣੀ,ਰੱਜਤ ਗਰਗ, ਸ਼ੁਭਮ ਗਰਗ, ਅਤੇ ਹੋਰਨਾਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਲਹਿਰੇ ਹਲਕੇ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਤੇ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ। 2027 ਦੀਆਂ ਚੋਣਾਂ ਲਈ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। 

ਇਸ ਮੌਕੇ ਮੰਤਰੀ ਗੋਇਲ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ,ਪੁਰਸ਼ੋਤਮ ਕੁਮਾਰ ਲਹਿਲ ਕਲਾਂ ਵਾਲੇ, ਬਲਾਕ ਪ੍ਰਧਾਨ ਅਸ਼ਵਨੀ ਗਰਗ (ਆਸ਼ੂ ਭੱਠੇ ਵਾਲੇ),ਟਰੇਡ ਵਿੰਗ ਦੇ ਬਲਾਕ ਪ੍ਰਧਾਨ ਪ੍ਰਿੰਸ ਗਰਗ,ਯੂਥ ਆਗੂ ਅਜੇ ਕੁਮਾਰ ਠੋਲੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD