Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਖ ਮੁਲਜ਼ਮ ਨੂੰ ਪੁਲਿਸ ਨੇ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ: ਕੁਲਦੀਪ ਧਾਲੀਵਾਲ

Kuldeep Singh Dhaliwal, AAP Punjab

Gurpreet Singh

Gurpreet Singh

5 Dariya News

ਅੰਮ੍ਰਿਤਸਰ , 22 May 2026

Last updated on: May 22, 2026, 17:07 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਵੱਲੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪੱਛਮੀ ਬੰਗਾਲ ਤੋਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ 'ਤੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਇਹ ਵਚਨ ਦਿੰਦੀ ਆਈ ਹੈ ਕਿ ਪੰਜਾਬ ਦੇ ਅੰਦਰ ਦਹਿਸ਼ਤ ਫੈਲਾਉਣ ਵਾਲੇ, ਗੋਲੀਬਾਰੀ ਕਰਨ ਵਾਲੇ, ਧਮਾਕੇ ਕਰਨ ਵਾਲੇ ਜਾਂ ਕਿਸੇ ਵੀ ਤਰੀਕੇ ਨਾਲ ਸੂਬੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਦੇ ਦੌਰ ਵਿੱਚ ਸਾਈਬਰ ਅੱਤਵਾਦ ਇੱਕ ਨਵੀਂ ਵੱਡੀ ਚੁਣੌਤੀ ਬਣ ਕੇ ਉੱਭਰਿਆ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਧਮਾਕਿਆਂ ਦੀਆਂ ਝੂਠੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਇਸ ਚੁਣੌਤੀ ਦਾ ਡਟ ਕੇ ਮੁਕਾਬਲਾ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਬਹਾਦਰ ਜਵਾਨਾਂ ਨੇ ਪੱਛਮੀ ਬੰਗਾਲ ਤੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਧਾਲੀਵਾਲ ਨੇ ਦੱਸਿਆ ਕਿ ਫੜਿਆ ਗਿਆ ਵਿਅਕਤੀ 30 ਸਾਲਾ ਨੌਜਵਾਨ ਹੈ, ਜਿਸ ਦੇ ਪਾਕਿਸਤਾਨ, ਬੰਗਲਾਦੇਸ਼ ਸਮੇਤ ਕਈ ਦੇਸ਼ਾਂ ਅਤੇ ਸੂਬਿਆਂ ਨਾਲ ਸੰਪਰਕ ਸਨ। ਇਹ ਸ਼ਖਸ ਇੱਕ ਵੱਡੇ ਗਰੋਹ ਦਾ ਹਿੱਸਾ ਸੀ, ਜੋ ਈਮੇਲਾਂ ਅਤੇ ਵਟਸਐਪ ਗਰੁੱਪਾਂ ਰਾਹੀਂ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਦਹਿਸ਼ਤ ਫੈਲਾਉਂਦਾ ਰਿਹਾ। 

ਇਹੀ ਉਹ ਵਿਅਕਤੀ ਹੈ ਜਿਸ ਨੇ ਪੰਜਾਬ ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਸਨ। ਧਾਲੀਵਾਲ ਨੇ ਸਾਫ਼ ਕਿਹਾ ਕਿ ਸਾਈਬਰ ਅੱਤਵਾਦ ਨੂੰ ਕੰਟਰੋਲ ਕਰਨਾ ਆਮ ਅੱਤਵਾਦ ਨਾਲੋਂ ਕਿਤੇ ਵੱਧ ਔਖਾ ਕੰਮ ਹੈ, ਕਿਉਂਕਿ ਅਮਰੀਕਾ, ਕੈਨੇਡਾ ਜਾਂ ਕਿਸੇ ਵੀ ਦੇਸ਼ ਵਿੱਚ ਬੈਠਾ ਵਿਅਕਤੀ ਸਾਈਬਰ ਮਾਧਿਅਮ ਰਾਹੀਂ ਧਮਕੀਆਂ ਦੇ ਸਕਦਾ ਹੈ। 

ਇਸ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਚੁਣੌਤੀ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਵਾਸੀਆਂ ਨੂੰ ਸੁਨੇਹਾ ਦਿੱਤਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ। ਆਪ ਸਰਕਾਰ ਹਰ ਵਿਅਕਤੀ ਦੀ ਹਿਫਾਜ਼ਤ ਕਰਨ ਲਈ ਵਚਨਵੱਧ ਹੈ। ਨਸ਼ਿਆਂ ਖਿਲਾਫ਼ ਜਾਰੀ ਮੁਹਿੰਮ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਵੱਡੇ ਤੋਂ ਵੱਡੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਕੀਤਾ ਹੈ, ਜੋ ਪਹਿਲਾਂ ਕਿਸੇ ਸਰਕਾਰਾਂ ਦੇ ਸਮੇਂ ਨਹੀਂ ਹੋਇਆ। 

ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੀ 332 ਕਿਲੋਮੀਟਰ ਲੰਬੀ ਸਰਹੱਦ 'ਤੇ ਤੈਨਾਤ ਬੀਐਸਐਫ ਜਵਾਨਾਂ ਨੂੰ ਆਧੁਨਿਕ ਡਰੋਨ-ਰੋਧੀ ਤਕਨੀਕ ਅਤੇ ਹਥਿਆਰ ਮੁਹੱਈਆ ਕਰਵਾਏ ਜਾਣ, ਜੋ ਹੁਣ ਤੱਕ ਨਹੀਂ ਦਿੱਤੇ ਗਏ।

 

Tags: Kuldeep Singh Dhaliwal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD