Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਦਫ਼ਤਰਾਂ ’ਚ ਡੇਂਗੂ ਰੋਕਥਾਮ ਨਿਰੀਖਣ

ਸਿਵਲ ਸਰਜਨ ਨੇ ਨਗਰ ਨਿਗਮ ਦਫ਼ਤਰ ’ਚ ਪਾਈ ਫੇਰੀ, ਕਿਤੇ ਨਾ ਮਿਲਿਆ ਲਾਰਵਾ

Health, Civil Surgeon Mohali, Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 May 2026

Last updated on: May 22, 2026, 17:36 IST

"ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਨਗਰ ਨਿਗਮ ਦਫ਼ਤਰ ਮੋਹਾਲੀ ਵਿਚ ਚੱਲ ਰਹੀ ਜਾਂਚ ਮੁਹਿੰਮ ਦਾ ਨਿਰੀਖਣ ਕੀਤਾ। 

ਉਨ੍ਹਾਂ ਦੱਸਿਆ ਕਿ ਟੀਮਾਂ ਨੇ ਨਗਰ ਨਿਗਮ ਦੀ ਇਮਾਰਤ ਵਿਚ ਵੱਖ-ਵੱਖ ਥਾਈਂ ਕੰਟੇਨਰ ਚੈੱਕ ਕੀਤੇ ਅਤੇ ਕਿਤੇ ਵੀ ਲਾਰਵਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਇਮਾਰਤ ਅੰਦਰ ਕਿਸੇ ਵੀ ਥਾਂ ਪਾਣੀ ਨਹੀਂ ਖੜ੍ਹਾ ਸੀ ਅਤੇ ਹਰ ਕਿਸੇ ਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਣ ਲਈ ਕਿਸੇ ਵੀ ਜਗ੍ਹਾ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਗਿਆ।

ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD