Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਗੁਰਮੀਤ ਸਿੰਘ ਖੁੱਡੀਆ ਨੇ 3.19 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ

33 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੇ ਨਵ ਨਿਰਮਾਣ ਅਤੇ ਰਿਪੇਅਰ ਤੇ ਹੋਵੇਗਾ 14 ਕਰੋੜ ਰੁਪਏ ਖਰਚ

Gurmeet Khudian, Gurmeet Singh Khudian, AAP Punjab

Gurpreet Singh

Gurpreet Singh

5 Dariya News

ਲੰਬੀ / ਮਲੋਟ / ਮੁਕਤਸਰ ਸਾਹਿਬ , 22 May 2026

Last updated on: May 22, 2026, 18:21 IST

ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ  ਖੇਤੀਬਾੜੀ ਸੈਕਟਰ ਲਈ ਸਿਚਾਈ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਬਲੋਚਕੇਰਾ ਵਿਖੇ  ਮਲੋਟ ਰੋਡ ਤੇ ਬਣਨ ਵਾਲੇ ਪੱਕੇ ਖਾਲਿਆਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ। 

ਉਹਨਾਂ ਦੱਸਿਆ ਕਿ ਇਹਨਾਂ ਖਾਲਿਆਂ ਦੇ ਨਵ ਨਿਰਮਾਨ ਤੇ ਸਰਕਾਰ ਵਲੋਂ 3 ਕਰੋੜ 19 ਲੱਖ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਘਾ ਬੁਰਜੀ ਨੰਬਰ 36305 / ਐਲ ਸੁਖਚੈਨ ਡਿਸਟਰੀਬਿਊਟਰੀ 46 ਲੱਖ, ਮੋਘਾ ਬੁਰਜੀ ਨੰਬਰ 52535 / ਐਲ ਸੁਖਚੈਨ ਡਿਸਟਰੀਬਿਊਟਰੀ 120 ਲੱਖ, ਮੋਘਾ ਬੁਰਜੀ ਨੰਬਰ 9254 / ਐਲ ਰਸੂਲਪੁਰ ਮਾਈਨਰ  76 ਲੱਖ, ਮੋਘਾ ਬੁਰਜੀ ਨੰਬਰ 6000 / ਆਰ ਤਰਮਾਲਾ ਮਾਈਨਰ 24 ਲੱਖ, ਮੋਘਾ ਬੁਰਜੀ ਨੰਬਰ 7261 / ਆਰ ਮਹਿਰਾਜਪੁਰ ਮਾਈਨਰ ਤੇ 53 ਲੱਖ ਖਰਚ ਕੀਤੇ ਜਾਣਗੇ।

ਉਹਨਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਵਲੋਂ  15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਗਿਆ ਹੈ ਤਾਂ ਜੋ ਟੇਲ ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ।

ਉਨ੍ਹਾਂ ਦੱਸਿਆ ਕਿ ਰਾਜ ਵਿਚ ਹੁਣ  75 ਪ੍ਰਤੀਸਤ ਪਾਣੀ  ਨਹਿਰੀ ਪਾਣੀ ਨੂੰ ਹੁਣ ਵਰਤੋਂ ਵਿੱਚ ਲਿਆਦਾਂ  ਗਿਆ ਹੈ। ਕੈਬਨਿਟ ਮੰਤਰੀ ਨੇ ਅੱਜ ਆਪਣੇ ਦੌਰੇ ਦੌਰਾਨ  ਲੰਬੀ ਹਲਕੇ ਦੇ ਪਿੰਡ ਭਗਵਾਨਪੁਰਾ, ਸਰਾਵਾ ਬੋਦਲਾ, ਆਲਮਵਾਲਾ, ਬੋਦੀਵਾਲਾ ਅਤੇ ਪੰਨੀਵਾਲਾ ਨੂੰ ਜੋੜਣ ਵਾਲੀਆਂ 33 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਨਵ ਨਿਰਮਾਣ ਅਤੇ ਰਿਪੇਅਰ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਤੇ ਦੱਸਿਆ ਕਿ ਇਨ੍ਹਾਂ ਸੜਕਾਂ ਤੇ 14 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਹਨਾਂ ਹਲਕੇ ਦੇ ਲੋਕਾਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਇਹਨਾਂ ਸੜਕਾਂ ਦੇ ਬਨਣ ਨਾਲ ਲੋਕਾਂ ਨੂੰ ਆਵਾਜਾਈ ਲਈ ਹੋਰ ਬਿਹਤਰ ਸਹੂਲਤ ਮਿਲੇਗੀ ਅਤੇ ਕਿਸੇ ਵੀ ਪ੍ਰਕਾਰ਼ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਹਨਾਂ ਵਿਸ਼ਵਾਸ ਦੁਆਇਆ ਕਿ ਬਾਕੀ ਰਹਿ ਗਈਆਂ ਰਿਪੇਅਰਯੋਗ ਸੜਕਾਂ ਦੀ ਵੀ ਜਲਦੀ ਮੁਰੰਮਤ ਕਰਵਾਈ ਜਾਵੇਗੀ।

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਗੁਰਬਾਜ ਸਿੰਘ  ਵਨਵਾਲਾ,ਐਕਸੀਅਨ ਅਰਸ਼ਦੀਪ ਸਿੰਘ ਜਲ ਸਰੋਤ, ਰਕੇਸ਼ ਬਿਸਨੋਈ ਬੀ.ਡੀ.ਪੀ.ਓ ਲੰਬੀ, ਗੁਲਾਬ ਸਿੰਘ,ਸੁਖਬੀਰ ਸਿੰਘ, ਮਨਦੀਪ ਸਿੰਘ, ਜਗਸੀਰ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਗੁਰਸੰਗਤ ਸਿੰਘ, ਗੁਰਬਾਜ ਸਿੰਘ ਨਿਜੀ ਸਹਾਇਕ, ਮੋਹਿਤ ਸੋਨੀ ਮੀਡੀਆ ਸਲਾਹਕਾਰ ਵੀ  ਮੌਜੂਦ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD