Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ : ਹਰਪਾਲ ਸਿੰਘ ਚੀਮਾ

ਆਰਬੀਆਈ ਤੋਂ ਹੋਣ ਵਾਲੇ ਅਚਨਚੇਤ ਮੁਨਾਫ਼ੇ ਨੂੰ ਸਹਿਕਾਰੀ ਸੰਘਵਾਦ ਅਤੇ ਵਿੱਤੀ ਨਿਰਪੱਖਤਾ ਦੀ ਭਾਵਨਾ ਨਾਲ ਰਾਜਾਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 22 May 2026

Last updated on: May 23, 2026, 09:49 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਲਚਕਤਾ ਕਮਜ਼ੋਰ ਹੋ ਸਕਦੀ ਹੈ ਅਤੇ ਕੇਂਦਰੀ ਬੈਂਕ ਦੀ ਮਜ਼ਬੂਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਇਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿ ਆਰਬੀਆਈ ਨੇ ਕੇਂਦਰੀ ਬੈਂਕ ਦੀ ਲਗਭਗ ₹4 ਲੱਖ ਕਰੋੜ ਦੀ ਕੁੱਲ ਆਮਦਨ ਵਿੱਚੋਂ ਲਗਭਗ ₹2.87 ਲੱਖ ਕਰੋੜ ਕੇਂਦਰ ਸਰਕਾਰ ਨੂੰ ਤਬਦੀਲ ਕੀਤੇ ਹਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਆਰਬੀਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਸਰਕਾਰ ਨੂੰ ਕੀਤੇ ਗਏ ਸਭ ਤੋਂ ਵੱਧ ਲਾਭਅੰਸ਼ ਤਬਾਦਲਿਆਂ ਵਿੱਚੋਂ ਇੱਕ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਆਮ ਨਾਗਰਿਕ ਪਹਿਲਾਂ ਹੀ ਤੇਲ ਦੀਆਂ ਉੱਚੀਆਂ ਕੀਮਤਾਂ, ਮਹਿੰਗਾਈ ਦੇ ਦਬਾਅ ਅਤੇ ਕਿਫਾਇਤੀ ਵਰਤਣ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ਦੇ ਬੋਝ ਦਾ ਸਾਹਮਣਾ ਕਰ ਰਹੇ ਹਨ, ਇਹ ਅਸਧਾਰਨ ਤਬਾਦਲਾ ਤਿੰਨ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾ, ਅਜਿਹੇ ਅਚਨਚੇਤ ਮੁਨਾਫ਼ਿਆਂ ਨੂੰ ਵਰਤਮਾਨ ਵਿੱਚ ਰਾਜਾਂ ਨਾਲ ਸਾਂਝੇ ਕੀਤੇ ਜਾਣ ਵਾਲੇ ਟੈਕਸਾਂ ਦੇ ਵੰਡਣਯੋਗ ਪੂਲ ਤੋਂ ਬਾਹਰ ਰੱਖਿਆ ਗਿਆ ਹੈ।

ਜੇਕਰ ਕੇਂਦਰ ਸਰਕਾਰ ਗਲੋਬਲ ਅਨਿਸ਼ਚਿਤਤਾਵਾਂ ਅਤੇ ਸਪਲਾਈ ਦੇ ਝਟਕਿਆਂ ਕਾਰਨ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੀ ਹੈ, ਤਾਂ ਰਾਜ ਵੀ ਇਨ੍ਹਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਕਿਸਮ ਦੇ ਅਸਧਾਰਨ ਮੁਨਾਫ਼ਿਆਂ ਨੂੰ ਸਹਿਕਾਰੀ ਸੰਘਵਾਦ ਅਤੇ ਵਿੱਤੀ ਨਿਰਪੱਖਤਾ ਦੀ ਭਾਵਨਾ ਨਾਲ ਰਾਜਾਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ। ਕੇਂਦਰੀ ਬੈਂਕ ਦੀ ਵਿੱਤੀ ਮਜ਼ਬੂਤੀ 'ਤੇ ਪੈਣ ਵਾਲੇ ਪ੍ਰਭਾਵ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਵਿੱਤੀ ਘਾਟੇ ਨੂੰ ਘਟਾਉਣਾ ਮਹੱਤਵਪੂਰਨ ਹੈ, ਉੱਥੇ ਇਹ ਭਾਰਤੀ ਰਿਜ਼ਰਵ ਬੈਂਕ ਦੀ ਵਿੱਤੀ ਮਜ਼ਬੂਤੀ ਅਤੇ ਸੰਸਥਾਗਤ ਤਾਕਤ ਦੀ ਕੀਮਤ 'ਤੇ ਨਹੀਂ ਹੋਣਾ ਚਾਹੀਦਾ।

ਆਰਬੀਆਈ ਸੰਕਟ ਦੇ ਸਮੇਂ ਦੇਸ਼ ਦੇ ਆਰਥਿਕ ਸਦਮਾ ਸੋਖਕ (ਸ਼ੌਕ ਐਬਜ਼ੋਰਬਰ) ਅਤੇ ਮੁਦਰਾ ਸਥਿਰਤਾ ਵਜੋਂ ਕੰਮ ਕਰਦਾ ਹੈ। ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਲਚਕਤਾ ਅਤੇ ਆਰਥਿਕ ਪ੍ਰਤੀਰੋਧਕ ਸਮਰੱਥਾ ਕਮਜ਼ੋਰ ਹੋ ਸਕਦੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਅਜਿਹੇ ਸਮੇਂ ਜਦੋਂ ਕਰੰਸੀ ਅਤੇ ਗਲੋਬਲ ਵਿੱਤੀ ਮਾਹੌਲ ਦਬਾਅ ਹੇਠ ਹਨ, ਆਰਬੀਆਈ ਨੂੰ ਆਦਰਸ਼ਕ ਤੌਰ 'ਤੇ ਆਪਣੇ ਕੋਲ ਇੱਕ ਮਜ਼ਬੂਤ ਵਿੱਤੀ ਬਫਰ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਵਿੱਤੀ ਸਥਿਰਤਾ ਦੀ ਰੱਖਿਆ ਲਈ ਕੇਂਦਰੀ ਬੈਂਕ ਨੂੰ ਲੋੜੀਂਦੇ ਰਾਖਵੇਂ ਫੰਡ ਅਤੇ ਨੀਤੀਗਤ ਲਚਕਤਾ ਬਣਾਈ ਰੱਖਣੀ ਚਾਹੀਦੀ ਹੈ। ਆਰਬੀਆਈ ਦੀ ਲੀਡਰਸ਼ਿਪ ਨੂੰ ਸੰਸਥਾ ਦੀ ਖੁਦਮੁਖਤਿਆਰੀ ਅਤੇ ਭਰੋਸੇਯੋਗਤਾ ਦੀ ਰੱਖਿਆ ਕਰਨ ਦੀ ਅਪੀਲ ਕਰਦੇ ਹੋਏ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੈਂ ਆਰਬੀਆਈ ਦੇ ਗਵਰਨਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ ਕਿ ਭਾਰਤੀ ਰਿਜ਼ਰਵ ਬੈਂਕ ਦੀ ਸੰਸਥਾਗਤ ਸੁਤੰਤਰਤਾ, ਮਜ਼ਬੂਤੀ ਅਤੇ ਲੰਬੇ ਸਮੇਂ ਦੀ ਭਰੋਸੇਯੋਗਤਾ ਸਰਵਉੱਚ ਰਹੇ। ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ।"

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD