Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸ਼ਰੂਤੀ ਚੌਧਰੀ ਨੇ ਪੰਚਕੂਲਾ ਵਿੱਚ ਬਾਲ ਸੰਭਾਲ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ

Shruti Choudhary, BJP Haryana, Haryana

5 Dariya News

5 Dariya News

5 Dariya News

ਪੰਚਕੂਲਾ , 22 May 2026

Last updated on: May 23, 2026, 12:39 IST

ਹਰਿਆਣਾ ਦੀ ਸਿੰਚਾਈ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼ਰੁਤੀ ਚੌਧਰੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਸਥਿਤ ਆਂਗਣਵਾੜੀ ਕੇਂਦਰਾਂ, ਕਰੈਚ, ਬਾਲ ਦੇਖਭਾਲ ਸੰਸਥਾਵਾਂ ਅਤੇ ਸ਼ਿਸ਼ੂ ਨਿਕੇਤਨ ਕੇਂਦਰਾਂ ਦਾ ਅਚਨਚੇਤ ਨਿਰੀਖਣ (ਚੈਕਿੰਗ) ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਸ਼ਰੁਤੀ ਚੌਧਰੀ ਨੇ ਬੱਚਿਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਖਾਣ-ਪੀਣ ਅਤੇ ਦੇਖਭਾਲ ਸਬੰਧੀ ਪ੍ਰਬੰਧਾਂ ਦੀ ਜਾਣਕਾਰੀ ਲਈ।

ਨਿਰੀਖਣ ਦੌਰਾਨ ਕਈ ਪੱਧਰਾਂ 'ਤੇ ਲਾਪਰਵਾਹੀ ਸਾਹਮਣੇ ਆਉਣ 'ਤੇ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਫਿਟਕਾਰ ਲਗਾਈ। ਉਨ੍ਹਾਂ ਪਾਇਆ ਕਿ ਮੁੱਖ ਦਫ਼ਤਰ (ਹੈੱਡਕੁਆਰਟਰ) ਪੱਧਰ ਦੀਆਂ ਸੀਨੀਅਰ ਮਹਿਲਾ ਅਧਿਕਾਰੀ ਵੀ ਨਿਯਮਤ ਨਿਰੀਖਣ ਲਈ ਕੇਂਦਰਾਂ ਵਿੱਚ ਨਹੀਂ ਪਹੁੰਚ ਰਹੀਆਂ ਹਨ, ਜਦੋਂ ਕਿ ਖੇਤਰੀ ਪੱਧਰ 'ਤੇ ਵੀ ਨਿਰੀਖਣ ਵਿਵਸਥਾ ਤਸੱਲੀਬਖਸ਼ ਨਹੀਂ ਪਾਈ ਗਈ।

ਇਸ ਮੌਕੇ ਸ਼ਰੁਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬੱਚਿਆਂ ਦੇ ਖਾਣ-ਪੀਣ, ਸਿਹਤ, ਸੁਰੱਖਿਆ ਅਤੇ ਸਫ਼ਾਈ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਬੱਚਿਆਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ 'ਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਨਿਯਮਤ ਨਿਰੀਖਣ ਯਕੀਨੀ ਬਣਾਉਣ, ਕੇਂਦਰਾਂ ਦੇ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਅਤੇ ਬੱਚਿਆਂ ਦੀ ਬਿਹਤਰ ਦੇਖਭਾਲ ਨੂੰ ਸਰਵਉੱਚ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸ਼ਰੁਤੀ ਚੌਧਰੀ ਨੇ ਲਾਪਰਵਾਹੀ ਵਰਤਣ ਦੇ ਮਾਮਲੇ ਵਿੱਚ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਅਤੇ ਸੁਪਰਵਾਈਜ਼ਰ ਤੋਂ ਸਪੱਸ਼ਟੀਕਰਨ ਮੰਗਣ ਦੇ ਹੁਕਮ ਵੀ ਜਾਰੀ ਕੀਤੇ।

 

Tags: Shruti Choudhary , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD