Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਕਿਹਾ — “ਮੈਂ ਵੋਟਾਂ ਮੰਗਣ ਨਹੀਂ, ਤੁਹਾਡਾ ਪੁੱਤ ਅਤੇ ਭਰਾ ਬਣ ਕੇ ਤੁਹਾਡੇ ਵਿਚ ਆਇਆ ਹਾਂ”

Akshay Sharma, BJP Punjab, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 22 May 2026

Last updated on: May 23, 2026, 12:54 IST

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਇਲਾਕੇ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਅਤੇ ਸੂਬੇ ਦੀ ਰਾਜਨੀਤੀ ਵਿੱਚ ਆਮ ਆਦਮੀ ਦਾ ਸਭ ਤੋਂ ਵੱਧ ਇਸਤੇਮਾਲ ਹੋਇਆ ਹੈ, ਪਰ ਉਸਦੀ ਜ਼ਿੰਦਗੀ ਅੱਜ ਵੀ ਸੰਘਰਸ਼ਾਂ ਨਾਲ ਭਰੀ ਪਈ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਲੋਕ ਨੇਤਾਵਾਂ ਨੂੰ ਵੋਟ ਦੇ ਕੇ ਸੱਤਾ ਤੱਕ ਪਹੁੰਚਾਉਂਦੇ ਰਹੇ ਹਨ, ਪਰ ਜਦੋਂ ਜਨਤਾ ਨੂੰ ਉਹਨਾਂ ਦੀ ਲੋੜ ਪੈਂਦੀ ਹੈ ਤਾਂ ਉਹੀ ਨੇਤਾ ਲੋਕਾਂ ਤੋਂ ਦੂਰ ਹੋ ਜਾਂਦੇ ਹਨ। 

ਅਕਸ਼ੈ ਸ਼ਰਮਾ ਹਲਕਾ ਉੱਤਰੀ ਦੇ ਵਾਰਡ ਨੰਬਰ 10 ਵਿੱਚ ਆਯੋਜਿਤ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਅਕਸ਼ੈ ਸ਼ਰਮਾ ਨੇ ਕਿਹਾ ਕਿ ਅੱਜ ਵੀ ਇੱਕ ਦੁਕਾਨਦਾਰ ਬਿਜਲੀ ਦੇ ਬਿਲਾਂ ਦੀ ਚਿੰਤਾ ਵਿੱਚ ਜੀ ਰਿਹਾ ਹੈ, ਮਜ਼ਦੂਰ ਆਪਣੇ ਪਰਿਵਾਰ ਦੇ ਰਾਸ਼ਨ ਅਤੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਪਰੇਸ਼ਾਨ ਹੈ, ਜਦਕਿ ਬਜ਼ੁਰਗ ਸਖ਼ਤ ਮਿਹਨਤ ਕਰਨ ਦੇ ਬਾਵਜੂਦ ਕਰਜ਼ੇ ਅਤੇ ਮਹਿੰਗਾਈ ਦੇ ਬੋਝ ਹੇਠ ਦਬੇ ਹੋਏ ਹਨ। 

ਉਨ੍ਹਾਂ ਕਿਹਾ ਕਿ ਜੇ ਸਰਕਾਰਾਂ ਗਰੀਬੀ, ਬੇਰੁਜ਼ਗਾਰੀ, ਨਸ਼ੇ ਅਤੇ ਬੁਨਿਆਦੀ ਸਮੱਸਿਆਵਾਂ ਨੂੰ ਖਤਮ ਨਹੀਂ ਕਰ ਸਕੀਆਂ ਤਾਂ ਲੋਕਾਂ ਨੂੰ ਬਦਲਾਅ ਬਾਰੇ ਸੋਚਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਕਿਸੇ ਚੋਣੀ ਫਾਇਦੇ ਜਾਂ ਵੋਟਾਂ ਮੰਗਣ ਲਈ ਲੋਕਾਂ ਵਿਚ ਨਹੀਂ ਆਏ, ਸਗੋਂ ਪਰਿਵਾਰ ਦੇ ਮੈਂਬਰ ਵਾਂਗ ਜਨਤਾ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦੇਣ ਆਏ ਹਨ। 

ਉਨ੍ਹਾਂ ਕਿਹਾ ਕਿ ਚਾਹੇ ਇਲਾਕੇ ਦੀਆਂ ਸਟ੍ਰੀਟ ਲਾਈਟਾਂ ਦਾ ਮਸਲਾ ਹੋਵੇ, ਬੱਚਿਆਂ ਦੀ ਸਿੱਖਿਆ, ਮਜ਼ਦੂਰਾਂ ਦੀ ਮਦਦ ਜਾਂ ਗਰੀਬ ਪਰਿਵਾਰਾਂ ਦੀਆਂ ਲੋੜਾਂ, ਉਹ ਹਮੇਸ਼ਾਂ ਸਮਾਜ ਦੇ ਆਖਰੀ ਵਿਅਕਤੀ ਤੱਕ ਨਾਲ ਖੜ੍ਹੇ ਰਹਿਣਗੇ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਅਕਸ਼ੈ ਸ਼ਰਮਾ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਨਸ਼ਾ ਕਿਸੇ ਵੀ ਸਮਾਜ ਅਤੇ ਪੀੜ੍ਹੀ ਨੂੰ ਬਰਬਾਦ ਕਰ ਦਿੰਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੋਜ਼ਗਾਰ ਵੱਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਚੰਗੀ ਸਿੱਖਿਆ ਹੀ ਪਰਿਵਾਰ ਅਤੇ ਸਮਾਜ ਦੀ ਅਸਲੀ ਤਾਕਤ ਹੈ। ਉਨ੍ਹਾਂ ਕਿਹਾ ਕਿ ਭਾਰਤੀਯ ਜਨਤਾ ਪਾਰਟੀ ਹਮੇਸ਼ਾਂ ਗਰੀਬ, ਮਜ਼ਦੂਰ ਅਤੇ ਆਮ ਆਦਮੀ ਦੇ ਹਿੱਤ ਵਿੱਚ ਕੰਮ ਕਰਦੀ ਆਈ ਹੈ। 

ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਹੋਏ ਵਿਕਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਬਦਲਾਅ ਦੀ ਲੋੜ ਹੈ ਅਤੇ ਇਹ ਬਦਲਾਅ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਇਸ ਮੌਕੇ ‘ਤੇ ਕਸਤੂਰੀ ਲਾਲ, ਪੱਪੂ ਕੁਮਾਰ, ਭੂਪੇਂਦਰ ਕੁਮਾਰ, ਸ਼ੰਮੀ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਰਾਜਿੰਦਰ ਕੁਮਾਰ ਰਾਜੂ, ਅਰਜੁਨ, ਪਰਵੀਨ ਕੁਮਾਰ ਅਤੇ ਮਨੋਹਰ ਕੁਮਾਰ ਹਾਜ਼ਰ ਸਨ।

 

Tags: Akshay Sharma , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD