Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਵਲ ਸਤਸੰਗ ਹੀ ਆਤਮਿਕ ਸ਼ਾਂਤੀ, ਪ੍ਰੇਮ ਅਤੇ ਆਪਸੀ ਸਦਭਾਵ ਦਾ ਮਾਧਿਅਮ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Gurpreet Singh

Gurpreet Singh

5 Dariya News

ਮਨੀਮਾਜਰਾ/ਚੰਡੀਗੜ੍ਹ , 23 May 2026

Last updated on: May 23, 2026, 15:39 IST

ਸਤਸੰਗ ਹੀ ਇੱਕ ਐਸਾ ਮਾਧਿਅਮ ਹੈ ਜਿੱਥੇ ਮਨੁੱਖ ਨੂੰ ਆਤਮਿਕ ਸ਼ਾਂਤੀ, ਪ੍ਰੇਮ ਅਤੇ ਆਪਸੀ ਸਦਭਾਵ ਦਾ ਅਨੁਭਵ ਹੁੰਦਾ ਹੈ। ਇੱਥੇ ਸਾਰੇ ਇਕ-ਦੂਜੇ ਨਾਲ ਨਿਸ਼ਕਾਮ ਪ੍ਰੇਮ ਕਰਦੇ ਹਨ ਅਤੇ ਨਿਮਰਤਾ ਤੇ ਸੇਵਾ ਦੀ ਭਾਵਨਾ ਨੂੰ ਅਪਣਾਉਂਦੇ ਹਨ। ਇੱਥੇ ਆ ਕੇ ਜੋ ਵਿਅਕਤੀ ਅਹੰਕਾਰ ਤੋਂ ਦੂਰ ਰਹਿ ਕੇ ਆਪਣੇ ਆਪ ਨੂੰ ਪਰਮਾਤਮਾ ਦੀ ਕਿਰਪਾ ਦਾ ਪਾਤਰ ਮੰਨਦਾ ਹੈ, ਉਹ ਸੱਚੇ ਅਰਥਾਂ ਵਿੱਚ ਜੀਵਨ ਦਾ ਆਨੰਦ ਪ੍ਰਾਪਤ ਕਰਦਾ ਹੈ। 

ਮੌਲੀਜਾਗਰਾਂ ਵਿਖੇ ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਵਿੱਚ ਆਯੋਜਿਤ ਵਿਸ਼ਾਲ ਸੰਤ ਸਮਾਗਮ ਦੌਰਾਨ ਲੁਧਿਆਣਾ ਤੋਂ ਪਹੁੰਚੇ ਕੇਂਦਰੀ ਯੋਜਨਾ ਅਤੇ ਸਲਾਹਕਾਰ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਐਚ. ਐਸ. ਚਾਵਲਾ ਜੀ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ। ਮਨੁੱਖੀ ਜੀਵਨ ਵਿੱਚ ਸਫਲਤਾ, ਖੁਸ਼ਹਾਲੀ ਅਤੇ ਸਕਾਰਾਤਮਕ ਸੋਚ ਦੇ ਮਹੱਤਵ ’ਤੇ ਰੌਸ਼ਨੀ ਪਾਉਂਦੇ ਹੋਏ ਸ੍ਰੀ ਚਾਵਲਾ ਜੀ ਨੇ ਕਿਹਾ ਕਿ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਲਕਸ਼ ਨਿਰਧਾਰਤ ਕਰਨਾ ਬਹੁਤ ਜ਼ਰੂਰੀ ਹੈ।

ਜਦੋਂ ਮਨੁੱਖ ਆਪਣੇ ਉਦੇਸ਼ ਨੂੰ ਸਪਸ਼ਟ ਕਰ ਲੈਂਦਾ ਹੈ ਅਤੇ ਉਸਨੂੰ ਪ੍ਰਾਪਤ ਕਰਨ ਲਈ ਨਿਰੰਤਰ ਮਿਹਨਤ ਕਰਦਾ ਹੈ, ਤਦੋਂ ਹੀ ਉਹ ਆਪਣੇ ਜੀਵਨ ਨੂੰ ਸਾਰਥਕ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਮਿਹਨਤ ਹੀ ਕਾਫੀ ਨਹੀਂ ਹੁੰਦੀ, ਸਗੋਂ ਸਕਾਰਾਤਮਕ ਸੋਚ ਵੀ ਸਫਲਤਾ ਦੀ ਕੁੰਜੀ ਹੈ। ਸਕਾਰਾਤਮਕ ਵਿਚਾਰ ਮਨੁੱਖ ਨੂੰ ਮੁਸ਼ਕਲ ਹਾਲਾਤਾਂ ਵਿੱਚ ਵੀ ਅੱਗੇ ਵੱਧਣ ਦੀ ਪ੍ਰੇਰਣਾ ਦਿੰਦੇ ਹਨ।

ਸ੍ਰੀ ਚਾਵਲਾ ਜੀ ਨੇ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਮਨੁੱਖੀ ਜੀਵਨ ਦਾ ਮਹੱਤਵਪੂਰਨ ਆਧਾਰ ਦੱਸਦਿਆਂ ਕਿਹਾ ਕਿ ਜਦੋਂ ਅਸੀਂ ਦੂਜਿਆਂ ਦੀ ਸਹਾਇਤਾ ਕਰਦੇ ਹਾਂ ਤਾਂ ਸਾਨੂੰ ਆਤਮਿਕ ਸੰਤੁਸ਼ਟੀ ਅਤੇ ਅਸਲ ਖੁਸ਼ੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਮਨੁੱਖਤਾ, ਪ੍ਰੇਮ ਅਤੇ ਭਾਈਚਾਰੇ ਨੂੰ ਅਪਣਾਉਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ’ਤੇ ਅਟੁੱਟ ਵਿਸ਼ਵਾਸ ਰੱਖਣ ਵਾਲਾ ਵਿਅਕਤੀ ਕਦੇ ਨਿਰਾਸ਼ ਨਹੀਂ ਹੁੰਦਾ। ਪ੍ਰਭੂ ਵਿੱਚ ਆਸਥਾ ਮਨੁੱਖ ਨੂੰ ਜੀਵਨ ਦੇ ਸੰਘਰਸ਼ਾਂ ਨਾਲ ਲੜਨ ਦੀ ਤਾਕਤ ਪ੍ਰਦਾਨ ਕਰਦੀ ਹੈ। ਉਨ੍ਹਾਂ ਸੰਗਤ ਨੂੰ ਸਦਾ ਖੁਸ਼ ਰਹਿਣ, ਮੁਸਕੁਰਾਉਣ ਅਤੇ ਜੀਵਨ ਨੂੰ ਸਕਾਰਾਤਮਕ ਨਜ਼ਰੀਏ ਨਾਲ ਦੇਖਣ ਦਾ ਸੰਦੇਸ਼ ਦਿੱਤਾ।

ਇਸ ਤੋਂ ਪਹਿਲਾਂ ਇੱਥੋਂ ਦੇ ਜੋਨਲ ਇੰਚਾਰਜ ਸ੍ਰੀ ਓ. ਪੀ. ਨਿਰੰਕਾਰੀ ਅਤੇ ਮਨੀਮਾਜਰਾ ਬ੍ਰਾਂਚ ਦੇ ਮੁਖੀ ਸ੍ਰੀ ਅਮਰਜੀਤ ਸਿੰਘ ਜੀ ਨੇ ਵੀ ਆਪਣੇ ਭਾਵ ਪ੍ਰਗਟ ਕੀਤੇ ਅਤੇ ਲੁਧਿਆਣਾ ਤੋਂ ਪਹੁੰਚੇ ਸ੍ਰੀ ਚਾਵਲਾ ਜੀ ਦਾ ਸਾਰੀ ਸਾਧ ਸੰਗਤ ਵੱਲੋਂ ਧੰਨਵਾਦ ਅਤੇ ਸਵਾਗਤ ਕੀਤਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD