Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਬਲਬੀਰ ਸਿੰਘ ਅਤੇ ਮੇਅਰ ਗੋਗੀਆ ਵੱਲੋਂ 55 ਲੱਖ ਦੀ ਸੜਕ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਤਰਜੀਹ : ਡਾ. ਬਲਬੀਰ ਸਿੰਘ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 23 May 2026

Last updated on: May 23, 2026, 16:07 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਦਸਮੇਸ਼ ਨਗਰ ਤੋਂ ਮੇਨ ਜੇਲ ਰੋਡ ਤੱਕ ਬਣ ਰਹੀ ਲਗਭਗ 2 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਓਹਨਾ ਕਿਹਾ ਕਿ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀ ਇਹ ਸੜਕ ਇਲਾਕਾ ਵਾਸੀਆਂ ਦੀ ਪਿਛਲੇ 15 ਸਾਲਾਂ ਤੋਂ ਚੱਲ ਰਹੀ ਮੁੱਖ ਮੰਗ ਸੀ। 

ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਉਦਘਾਟਨ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਸਮੇਸ਼ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਲੰਮੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਨਵੀਂ ਉਸਾਰੀ ਦੀ ਮੰਗ ਕਰ ਰਹੇ ਸਨ। 

ਸੜਕ ਦੀ ਖਰਾਬ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਖ਼ਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਹਾਲਾਤ ਹੋਰ ਵੀ ਮੁਸ਼ਕਿਲ ਬਣ ਜਾਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਸੜਕ ਬਣਨ ਨਾਲ ਆਵਾਜਾਈ ਸੁਗਮ ਹੋਵੇਗੀ। 

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਹੋਰ ਕਈ ਵਿਕਾਸ ਪ੍ਰੋਜੈਕਟਾਂ ‘ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।

ਇਸ ਮੌਕੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਕਿਹਾ ਕਿ ਨਗਰਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਲੜੀ ਜਾਰੀ ਰਹੇਗੀ।

ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਉਨ੍ਹਾਂ ਲਈ ਲੰਬੇ ਸਮੇਂ ਤੋਂ ਇੱਕ ਵੱਡੀ ਲੋੜ ਸੀ ਅਤੇ ਹੁਣ ਇਸ ਦੇ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜਸਵੀਰ ਗਾਂਧੀ, ਚਰਨਜੀਤ ਐਸ ਕੇ, ਐਮ ਸੀ ਮਨਦੀਪ ਸਿੰਘ ਵਿਰਦੀ, ਐਮ ਸੀ ਦੇਵਿੰਦਰ ਕੌਰ, ਉਪਕਾਰ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD