Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਧਿਕਾਰੀ : ਕ੍ਰਿਸ਼ਨ ਕੁਮਾਰ ਬੇਦੀ

ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ 12 ਮਾਮਲਿਆਂ ਦੀ ਹੋਈ ਸੁਣਵਾਈ

Krishan Kumar Bedi, Krishna Kumar Bedi, BJP Haryana, Haryana

Gurpreet Singh

Gurpreet Singh

5 Dariya News

ਫਤਿਹਾਬਾਦ , 23 May 2026

Last updated on: May 23, 2026, 16:31 IST

ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀਆਂ ਸਰਵਉੱਚ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ।ਅਧਿਕਾਰੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਵੇਦਨਸ਼ੀਲਤਾ ਅਤੇ ਜਵਾਬਦੇਹੀ ਦੇ ਨਾਲ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਬੇਲੋੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ਨੀਵਾਰ ਨੂੰ ਫਤਿਹਾਬਾਦ ਵਿਖੇ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 12 ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਲਈ ਅਤੇ ਪੈਂਡਿੰਗ ਮਾਮਲਿਆਂ ਦੇ ਜਲਦੀ ਹੱਲ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸਪੱਸ਼ਟ ਕਿਹਾ ਕਿ ਜਨਤਕ ਸ਼ਿਕਾਇਤ ਕਮੇਟੀ ਵਿੱਚ ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀਆਂ ਦੀ ਮੀਟਿੰਗ ਵਿੱਚ ਮੌਜ਼ੂਦਗੀ ਜ਼ਰੂਰੀ ਹੈ। ਸ਼ਿਕਾਇਤਕਰਤਾ ਖ਼ੁਦ ਹਾਜ਼ਰ ਹੋ ਕੇ ਇਹ ਦੱਸੇ ਕਿ ਉਹ ਵਿਭਾਗੀ ਕਾਰਵਾਈ ਤੋਂ ਸੰਤੁਸ਼ਟ ਹੈ ਜਾਂ ਨਹੀਂ। ਇਸ ਨਾਲ ਮਾਮਲਿਆਂ ਦੇ ਨਿਰਪੱਖ ਅਤੇ ਪਾਰਦਰਸ਼ੀ ਨਿਪਟਾਰੇ ਵਿੱਚ ਮਦਦ ਮਿਲੇਗੀ।

ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼

ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕ੍ਰਿਸ਼ਨ ਕੁਮਾਰ ਬੇਦੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧਦੀ ਗਰਮੀ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਵਸਥਾ ਸੁਚਾਰੂ ਰੱਖੀ ਜਾਵੇ ਅਤੇ ਕਿਸੇ ਵੀ ਪਿੰਡ ਜਾਂ ਖੇਤਰ ਵਿੱਚ ਪਾਣੀ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ। ਇੱਕ ਹੋਰ ਸ਼ਿਕਾਇਤ, ਪਿੰਡ ਪੀਲੀਮੰਦੌਰੀ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਉਠਾਏ ਜਾਣ 'ਤੇ ਮੰਤਰੀ ਨੇ ਅਧਿਕਾਰੀਆਂ ਨੂੰ ਪਿੰਡ ਵਿੱਚ ਨਿਯਮਤ ਅਤੇ ਲੋੜੀਂਦਾ ਸਾਫ਼ ਪੀਣ ਵਾਲਾ ਪਾਣੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6.72 ਕਰੋੜ ਰੁਪਏ ਦਾ ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ ਅਤੇ ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਰਤੀਆ ਖੇਤਰ ਵਿੱਚ ਗੈਰ-ਕਾਨੂੰਨੀ ਕਲੋਨੀ ਵਿੱਚ ਨਿਯਮਾਂ ਦੇ ਉਲਟ ਸੜਕ ਨਿਰਮਾਣ ਦੀ ਸ਼ਿਕਾਇਤ 'ਤੇ ਡੀ.ਐਮ.ਸੀ. ਨੂੰ ਮੌਕੇ ਦਾ ਨਿਰੀਖਣ ਕਰਨ ਅਤੇ ਨਿਰਮਾਣ ਕਾਰਜ ਦੀ ਵਿਸਤ੍ਰਿਤ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। 

ਪਿੰਡ ਗਾਜੂਵਾਲਾ ਦੀ ਰਹਿਣ ਵਾਲੀ ਬਬੀਤਾ ਵੱਲੋਂ ਦਿੱਤੀ ਸ਼ਿਕਾਇਤ 'ਤੇ ਸੁਣਵਾਈ ਕਰਦੇ ਹੋਏ ਮੰਤਰੀ ਨੇ ਪੁਲਿਸ ਵਿਭਾਗ ਨੂੰ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਦਾ ਕਾਨੂੰਨ ਵਿਵਸਥਾ 'ਤੇ ਭਰੋਸਾ ਬਣਿਆ ਰਹੇ। 

ਪਿੰਡ ਬਨਮੰਦੌਰੀ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੀ ਸ਼ਿਕਾਇਤ 'ਤੇ ਸੁਣਵਾਈ ਕਰਦੇ ਹੋਏ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਿਨਾਂ ਮਾਨਤਾ ਦੇ ਕੋਈ ਵੀ ਸਕੂਲ ਨਹੀਂ ਚੱਲਣਾ ਚਾਹੀਦਾ। ਇਸ 'ਤੇ ਡੀ.ਈ.ਈ.ਓ. ਨੇ ਦੱਸਿਆ ਕਿ ਸਬੰਧਤ ਸਕੂਲ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਬੰਦ ਕਰਵਾ ਦਿੱਤਾ ਗਿਆ ਹੈ। 

ਸ਼ਿਕਾਇਤਕਰਤਾ ਵੱਲੋਂ ਅਸੰਤੁਸ਼ਟੀ ਪ੍ਰਗਟਾਉਣ 'ਤੇ ਮੰਤਰੀ ਨੇ ਵਿਭਾਗ ਨੂੰ ਦੁਬਾਰਾ ਜਾਂਚ ਕਰਨ ਅਤੇ ਤੱਥਾਂ 'ਤੇ ਅਧਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਪਾਣੀ ਅਤੇ ਊਰਜਾ ਦੀ ਸੰਭਾਲ ਨੂੰ ਬਣਾਓ ਆਦਤ

ਸ੍ਰੀ ਬੇਦੀ ਨੇ ਨਾਗਰਿਕਾਂ ਨੂੰ ਪਾਣੀ ਅਤੇ ਊਰਜਾ ਦੀ ਸੰਭਾਲ ਦੀ ਅਪੀਲ ਕਰਦਿਆਂ ਕਿਹਾ ਕਿ ਪਾਣੀ ਅਤੇ ਬਿਜਲੀ ਦੀ ਬਚਤ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਹਰੇਕ ਨਾਗਰਿਕ ਨੂੰ ਲੋੜ ਅਨੁਸਾਰ ਹੀ ਪਾਣੀ ਅਤੇ ਬਿਜਲੀ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

  

 

Tags: Krishan Kumar Bedi , Krishna Kumar Bedi , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD