Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਿੰਦਰ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਵਿਦੇਸ਼ਾਂ ਵਿੱਚ ਵੀ ਹੈ "ਆਪ" ਦੀ "ਸਿੱਖਿਆ ਕ੍ਰਾਂਤੀ" ਦੀ ਧੂਮ :--ਕੈਬਨਿਟ ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਲਹਿਰਾਗਾਗਾ , 23 May 2026

Last updated on: May 23, 2026, 17:29 IST

ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ, ਸਿਖਿਆ ਕ੍ਰਾਂਤੀ ਦੇ ਤਹਿਤ ਜਿੱਥੇ ਸਕੂਲਾਂ ਦੀ ਨਹਾਰ ਬਦਲੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀ ਵੱਧ ਚੜ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਰਿਹੈ ਤੇ ਹਰ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ।

ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਤੇ ਮਹਿਲਾ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ+2 (ਸੀਨੀਅਰ ਸੈਕੰਡਰੀ) ਦੇ ਘੋਸ਼ਤ ਨਤੀਜੇ ਵਿੱਚੋਂ ਲਹਿਰਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੇ ਵਿਦਿਆਰਥੀ ਸੁਰਿੰਦਰ ਸਿੰਘ ਪੁੱਤਰ ਅਮਰਦਾਸ ਸਿੰਘ ਜਿਸ ਨੇ ਸੂਬਾ ਪੱਧਰੀ ਮੈਰਿਟ ਵਿੱਚ 9ਵਾਂ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਦੀਹਰੀ /ਰਾਏਧੜਾਨਾ ਦੀ ਵਿਦਿਆਰਥਣ ਗਗਨਦੀਪ ਕੌਰ ਜਿਸ ਨੇ 500 ਅੰਕਾਂ ਵਿੱਚੋਂ 485 ਅੰਕ ਪ੍ਰਾਪਤ ਕਰਕੇ ਸੂਬਾ ਪੱਧਰੀ ਮੈਰਿਟ ਵਿੱਚ 16ਵਾਂ ਸਥਾਨ ਹਾਸਲ ਕੀਤਾ ਹੈ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਮੇਰੇ ਲਈ ਮਾਨ ਦੀ ਗੱਲ ਹੈ ਕਿ ਮੇਰੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਹੋਰ ਖੇਤਰ ਵਿੱਚ ਮੱਲਾ ਮਾਰ ਰਹੇ ਹਨ, ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਦੀ ਧੂਮ ਹੈ, ਦੇਸ਼ ਦੇ ਵੱਖ-ਵੱਖ ਸੂਬੇ ਜਿੱਥੇ ਪੰਜਾਬ ਦੇ ਸਿੱਖਿਆ ਮਾਡਲ ਨੂੰ ਅਪਣਾ ਰਹੇ ਹਨ ਉਥੇ ਹੀ ਵਿਦੇਸ਼ਾਂ ਵਿੱਚ ਵੀ ਪੰਜਾਬ ਦਾ ਸਿੱਖਿਆ ਮਾਡਲ ਲਾਗੂ ਹੋ ਰਿਹੈ। ਸਰਕਾਰ ਵੱਲੋਂ ਅਧਿਆਪਕਾਂ ਦੇ ਵਫਦ ਨੂੰ ਵਿਦੇਸ਼ਾਂ ਵਿੱਚ ਸਿੱਖਿਆ ਦੇ ਬਦਲਾਵ ਸਬੰਧੀ ਟ੍ਰੇਨਿੰਗ ਲੈਣ ਲਈ ਵੀ ਭੇਜਿਆ ਜਾ ਰਿਹੈ, ਜਿਸ ਦਿਨ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ ਕਿਉਂਕਿ ਪੰਜਾਬ ਦੀ ਜਨਤਾ ਉਕਤ ਫਿਰਕਾਪ੍ਰਸਤ ਪਾਰਟੀਆਂ ਨੂੰ ਮੂੰਹ ਨਹੀਂ ਲਗਾ ਰਹੀ। 

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ ਨਾਲ ਪੂਰਾ ਸਟਾਫ ਅਤੇ ਖੇਡ ਦੇ ਮੈਦਾਨ ਉਪਲਬਧ ਕਰਵਾਏ ਜਾ ਰਹੇ ਹਨ, ਉੱਥੇ ਹੀ ਬੱਚਿਆਂ ਨੂੰ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਂਦਾ ਹੈ, ਉੱਥੇ ਹੀ ਅਧਿਆਪਕ ਮਾਪਿਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਂਦੀ ਹੈ ਤਾਂ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਮਿਲ ਸਕੇ ਅਤੇ ਅਧਿਆਪਕ ਮਾਪਿਆਂ ਦਾ ਮਿਲਣ ਹੋਵੇ, ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ, ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਹੁੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦੇਵੇਗੀ। 

ਇਸ ਮੌਕੇ ਮੰਤਰੀ ਗੋਇਲ ਦੇ ਭਰਾ ਨਰਿੰਦਰ ਗੋਇਲ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ,ਹਰਪਾਲ ਸਿੰਘ ਕੋਆਰਡੀਨੇਟਰ ਹਲਕਾ ਲਹਿਰਾ, ਨੈਬ ਸਿੰਘ ਪਿੰਡ ਰਾਏਧਰਾਣਾ, ਸੁਖਦਰਸ਼ਨ ਸ਼ਰਮਾ ਬਲਾਕ ਸਮਤੀ ਮੈਂਬਰ, ਅਜੈਬ ਸਿੰਘ ਪਿੰਡ ਰਾਏਧਰਾਣਾ, ਸਕੂਲ ਸਟਾਫ ਤੋਂ ਇਲਾਵਾ ਹੋਰ ਵੀ ਆਪ ਆਗੂ ਅਤੇ ਵਲੰਟੀਅਰ ਹਾਜ਼ਰ ਸਨ। 

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD