Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਦੇ ਚੀਫ਼ ਜਸਟਿਸ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ

ਨਿਆਂਪਾਲਿਕਾ ਅਤੇ ਅਕਾਦਮਿਕ ਜਗਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ 981 ਪੋਸਟ ਗ੍ਰੈਜੂਏਟ ਅਤੇ 92 ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, 44 ਵਿਦਿਆਰਥੀਆਂ ਨੂੰ ਸੋਨੇ ਦੇ ਤਗ਼ਮੇ ਦਿੱਤੇ ਗਏ

Central University of Punjab, CUPB, Bathinda, Prof Raghvendra P Tiwari

5 Dariya News

5 Dariya News

5 Dariya News

ਬਠਿੰਡਾ , 23 May 2026

Last updated on: May 24, 2026, 09:39 IST

ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਨਿਆਂਮੂਰਤੀ ਸ਼੍ਰੀ ਸੂਰਿਆ ਕਾਂਤ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ। ਇਸ ਮੌਕੇ ਯੂਨੀਵਰਸਿਟੀ ਵੱਲੋਂ 1073 ਪੋਸਟ ਗ੍ਰੈਜੂਏਟ ਅਤੇ ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ 44 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ।

ਸਮਾਰੋਹ ਦੀ ਸ਼ੁਰੂਆਤ ਵਿੱਚ ਚਾਂਸਲਰ ਪ੍ਰੋ. ਜਗਬੀਰ ਸਿੰਘ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਮੁੱਖ ਮਹਿਮਾਨ ਮਾਣਯੋਗ ਨਿਆਂਮੂਰਤੀ ਸੂਰਿਆ ਕਾਂਤ, ਭਾਰਤ ਦੇ ਚੀਫ਼ ਜਸਟਿਸ; ਸਤਿਕਾਰਤ ਮਹਿਮਾਨ ਮਾਣਯੋਗ ਨਿਆਂਮੂਰਤੀ ਸ਼ੀਲ ਨਾਗੂ, ਮੁੱਖ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਮਾਣਯੋਗ ਨਿਆਂਮੂਰਤੀ ਸੰਦੀਪ ਮੌਦਗਿਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ; ਅਤੇ ਵਿਸ਼ੇਸ਼ ਮਹਿਮਾਨ ਮਾਣਯੋਗ ਨਿਆਂਮੂਰਤੀ ਰਮੇਸ਼ ਚੰਦਰ ਡਿਮਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਆਨਲਾਈਨ ਮਾਧਿਅਮ ਰਾਹੀਂ ਸਮਾਰੋਹ ਵਿੱਚ ਸ਼ਮੂਲੀਅਤ ਕਰਨ ’ਤੇ ਸਵਾਗਤ ਕੀਤਾ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਸਮਾਰੋਹ ਵਿੱਚ ਵਿਅਕਤੀਗਤ ਤੌਰ ’ਤੇ ਪਹੁੰਚੇ ਸਨਮਾਨਿਤ ਮਹਿਮਾਨ ਭਾਰਤੀ ਤਕਨਾਲੋਜੀ ਸੰਸਥਾ, ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਅਤੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ, ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦਾ ਵੀ ਸਵਾਗਤ ਕੀਤਾ। ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਮਾਰੋਹ ਵਿੱਚ ਪੰਜਾਬ ਦੇ ਪ੍ਰਸਿੱਧ ਉੱਚ ਸਿੱਖਿਆ ਸੰਸਥਾਨਾਂ ਦੇ ਅਕਾਦਮਿਕ ਵਿਦਵਾਨਾਂ, ਯੂਨੀਵਰਸਿਟੀ ਦੀਆਂ ਪ੍ਰਸ਼ਾਸਕੀ ਸੰਸਥਾਵਾਂ ਦੇ ਮੈਂਬਰਾਂ, ਡੀਨ, ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ।

ਇਸ ਮੌਕੇ ਭਾਰਤ ਦੇ ਚੀਫ਼ ਜਸਟਿਸ ਨੇ ਯੂਨੀਵਰਸਿਟੀ ਦੇ ਕੇਂਦਰੀ ਲਾਇਬ੍ਰੇਰੀ ਭਵਨ ਦਾ ਵੀ ਆਨਲਾਈਨ ਉਦਘਾਟਨ ਕੀਤਾ। 31,410 ਵਰਗ ਫੁੱਟ ਖੇਤਰਫਲ ਵਿੱਚ ਤਿਆਰ ਕੀਤੇ ਗਏ ਇਸ ਭਵਨ ਦਾ ਨਿਰਮਾਣ ਲਗਭਗ ₹14.40 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ, ਜੋ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ ਸੰਬੰਧੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।

ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਭਾਰਤ ਦੇ ਚੀਫ਼ ਜਸਟਿਸ ਨਿਆਂਮੂਰਤੀ ਸ਼੍ਰੀ ਸੂਰਿਆ ਕਾਂਤ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸੋਨੇ ਦੇ ਤਗ਼ਮਾ ਜੇਤੂਆਂ ਨੂੰ ਵਧਾਈ ਦਿੰਦਿਆਂ ਡਿਗਰੀ ਵੰਡ ਸਮਾਰੋਹ ਨੂੰ ਅਕਾਦਮਿਕ ਉਤਕ੍ਰਿਸ਼ਟਤਾ ਅਤੇ ਆਧੁਨਿਕ ਭਾਰਤ ਦੀਆਂ ਆਸਾਂ-ਉਮੰਗਾਂ ਦਾ ਉਤਸਵ ਕਰਾਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਵਿੱਚ ਮਾਪਿਆਂ, ਅਧਿਆਪਕਾਂ, ਮਾਰਗਦਰਸ਼ਕਾਂ ਅਤੇ ਸ਼ੁਭਚਿੰਤਕਾਂ ਦੇ ਅਮੁੱਲ ਯੋਗਦਾਨ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਸਫਲਤਾ ਦਾ ਸਫਰ ਸਭ ਦੇ ਸਹਿਯੋਗ ਅਤੇ ਮਾਰਗਦਰਸ਼ਨ ਨਾਲ ਹੀ ਪੂਰਾ ਹੁੰਦਾ ਹੈ।

ਸਮਾਰੋਹ ਵਿੱਚ ਵਿਅਕਤੀਗਤ ਤੌਰ ‘ਤੇ ਸ਼ਾਮਲ ਨਾ ਹੋ ਸਕਣ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਨਿਆਂਮੂਰਤੀ ਸ਼੍ਰੀ ਸੂਰਿਆ ਕਾਂਤ ਨੇ ਕਿਹਾ ਕਿ ਭਾਵੇਂ ਉਹ ਆਨਲਾਈਨ ਮਾਧਿਅਮ ਰਾਹੀਂ ਜੁੜੇ ਹਨ, ਪਰ ਉਨ੍ਹਾਂ ਦਾ ਆਤਮਿਕ ਨਾਤਾ ਯੂਨੀਵਰਸਿਟੀ ਪਰਿਵਾਰ ਨਾਲ ਪੂਰੀ ਤਰ੍ਹਾਂ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ “ਡਿਜਿਟਲ ਦੂਰੀ ਕਦੇ ਵੀ ਭਾਵਨਾਤਮਕ ਦੂਰੀ ਨਹੀਂ ਬਣਨੀ ਚਾਹੀਦੀ।”

ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਤਰੱਕੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਕਾਦਮਿਕ ਉੱਤਮਤਾ, ਵਿਭਿੰਨਤਾ, ਸਹਿਯੋਗ ਅਤੇ ਵਿਗਿਆਨਕ ਸੋਚ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਯੂ ਪੰਜਾਬ ਵਰਗੀਆਂ ਯੂਨੀਵਰਸਿਟੀਆਂ ਸਿਰਫ਼ ਸਿੱਖਿਆ ਦੇਣ ਵਾਲੀਆਂ ਸੰਸਥਾਵਾਂ ਨਹੀਂ, ਸਗੋਂ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਮੁੱਖ ਮਹਿਮਾਨ ਨੇ ਤੇਜ਼ੀ ਨਾਲ ਬਦਲ ਰਹੀ ਤਕਨੀਕੀ ਦੁਨੀਆ ਵਿੱਚ ਸੰਵਿਧਾਨਕ ਮੁੱਲਾਂ, ਨੈਤਿਕਤਾ, ਇਮਾਨਦਾਰੀ ਅਤੇ ਦਇਆ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਿਮਰ ਅਤੇ ਸਮਾਜਿਕ ਤੌਰ ‘ਤੇ ਜ਼ਿੰਮੇਵਾਰ ਬਣੇ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਡਿਗਰੀ ਪ੍ਰਾਪਤੀ ਸਿੱਖਿਆ ਦਾ ਅੰਤ ਨਹੀਂ, ਸਗੋਂ ਸਮਾਜ ਅਤੇ ਰਾਸ਼ਟਰ ਪ੍ਰਤੀ ਨਵੀਆਂ ਜ਼ਿੰਮੇਵਾਰੀਆਂ ਦੀ ਸ਼ੁਰੂਆਤ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਦਇਆ, ਸਹਾਨੁਭੂਤੀ ਅਤੇ ਮਨੁੱਖੀ ਮੁੱਲਾਂ ਨਾਲ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਡਿਗਰੀ ਵੰਡ ਸਮਾਰੋਹ ਨੂੰ “ਉਪਲਬਧੀਆਂ ਦਾ ਉਤਸਵ” ਕਰਾਰ ਦਿੱਤਾ। 

ਉਨ੍ਹਾਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਲਗਾਤਾਰ ਤਰੱਕੀ ਦੀ ਸ਼ਲਾਘਾ ਕਰਦਿਆਂ ਯੂਨੀਵਰਸਿਟੀ ਦੀ ਮਜ਼ਬੂਤ ਖੋਜ ਪਰੰਪਰਾ ਦੀ ਪ੍ਰਸੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਵੀਨਤਾ, ਖੋਜ ਅਤੇ ਜੀਵਨ ਭਰ ਸਿੱਖਣ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਠੋਰ ਮਿਹਨਤ ਕਰਨ, ਗਿਆਨ ਵਿੱਚ ਨਿਰੰਤਰ ਵਾਧਾ ਕਰਨ, ਨਵੀਨਤਾ ਅਤੇ ਉਦਮਤਾ ਨੂੰ ਅਪਣਾਉਣ ਅਤੇ “ਵਿਕਸਿਤ ਭਾਰਤ” ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। 

ਵਿਸ਼ੇਸ਼ ਮਹਿਮਾਨ ਏਮਜ਼ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਨੇ ਡਿਗਰੀ ਵੰਡ ਸਮਾਰੋਹ ਨੂੰ ਵਿਦਿਆਰਥੀਆਂ ਦੇ ਜੀਵਨ ਦਾ ਮਹੱਤਵਪੂਰਨ ਮੋੜ ਦੱਸਦਿਆਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਜਾਂ ਰੋਜ਼ਗਾਰ ਪ੍ਰਾਪਤ ਕਰਨ ਤੱਕ ਸੀਮਿਤ ਨਹੀਂ, ਸਗੋਂ ਇਹ ਵਿਅਕਤਿਤਵ ਅਤੇ ਮੁੱਲਾਂ ਦੇ ਨਿਰਮਾਣ ਦਾ ਸਾਧਨ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਭਰ ਸਿੱਖਦੇ ਰਹਿਣ ਅਤੇ ਆਪਣੇ ਗਿਆਨ ਦਾ ਇਸਤੇਮਾਲ ਸਮਾਜ ਅਤੇ ਰਾਸ਼ਟਰ ਨਿਰਮਾਣ ਲਈ ਕਰਨ ਲਈ ਪ੍ਰੇਰਿਤ ਕੀਤਾ।

ਯੂਨੀਵਰਸਿਟੀ ਰਿਪੋਰਟ ਪੇਸ਼ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਰਤ ਦੇ ਚੀਫ਼ ਜਸਟਿਸ ਦੀ ਮੌਜੂਦਗੀ ਨੂੰ ਮਾਣ ਵਾਲਾ ਪਲ ਦੱਸਦਿਆਂ ਉਨ੍ਹਾਂ ਨੂੰ ਭਾਰਤ ਦੇ ਮਿਹਨਤੀ ਮੱਧ ਵਰਗ ਦੀਆਂ ਇੱਛਾਵਾਂ ਦਾ ਪ੍ਰਤੀਕ ਕਰਾਰ ਦਿੱਤਾ। ਉਨ੍ਹਾਂ ਯੂਨੀਵਰਸਿਟੀ ਦੀ ਅਕਾਦਮਿਕ ਗਤੀਸ਼ੀਲਤਾ, ਕੌਸ਼ਲ ਵਿਕਾਸ ਅਤੇ ਨਵੀਨਤਾ ਦੀ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਉੱਤੇ ਚਾਨਣਾ ਪਾਇਆ।

ਪ੍ਰੋ. ਤਿਵਾਰੀ ਨੇ ਕਿਹਾ ਕਿ ਸੀਯੂ ਪੰਜਾਬ ਨੇ ਅਧਿਆਪਨ, ਖੋਜ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ, ਜਿਸ ਸਦਕਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੈਂਕਿੰਗਾਂ ਵਿੱਚ ਵੀ ਯੂਨੀਵਰਸਿਟੀ ਨੂੰ ਮਹੱਤਵਪੂਰਨ ਸਥਾਨ ਪ੍ਰਾਪਤ ਹੋਏ ਹਨ। ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ ਕਿਹਾ ਕਿ ਯੂਨੀਵਰਸਿਟੀ ਨੇ ਨਿਧੀ ਆਈ-ਟੀਬੀਆਈ ਇਨਕਿਊਬੇਟਰ, ਈ-ਯੁਵਾ ਸੈਂਟਰ, ਆਈਡੀਆ ਲੈਬ, ਐਨਏਬੀਐਲ ਮਾਨਤਾ ਪ੍ਰਾਪਤ ਫੂਡ ਟੈਸਟਿੰਗ ਲੈਬ ਅਤੇ ਸੈਂਟਰਲ ਇੰਸਟਰੂਮੈਂਟੇਸ਼ਨ ਲੈਬ ਵਰਗੀਆਂ ਪਹਿਲਕਦਮੀਆਂ ਰਾਹੀਂ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਵੀਨਤਾ, ਉਦਮਤਾ ਅਤੇ ਖੋਜ ਨੂੰ ਉਤਸ਼ਾਹਿਤ ਕੀਤਾ ਹੈ।

ਡਿਗਰੀ ਵੰਡ ਸਮਾਰੋਹ ਨੂੰ “ਗਿਆਨ ਦੇ ਤਪੋਵਨ” ਵਿੱਚ ਮਨਾਇਆ ਗਿਆ “ਸਾਤਵਿਕ ਪਲ” ਦੱਸਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਸੋਚ ਅਪਣਾਉਣ, ਵਾਤਾਵਰਨ-ਅਨੁਕੂਲ ਜੀਵਨਸ਼ੈਲੀ ਵਿਕਸਿਤ ਕਰਨ ਅਤੇ ਨੈਤਿਕਤਾ, ਨਵੀਨਤਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਜਗਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੇਂ ਵਿਚਾਰਾਂ ਅਤੇ ਆਪਣੇ ਸੁਪਨਿਆਂ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਸਮਾਜਿਕ ਜ਼ਿੰਮੇਵਾਰੀ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ “ਵਿਦਿਆ ਵੀਚਾਰੀ ਤਾਂ ਪਰਉਪਕਾਰੀ” ਦਾ ਜ਼ਿਕਰ ਕੀਤਾ ਅਤੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਨੂੰ ਜੀਵਨ ਦਾ ਉਦੇਸ਼ ਬਣਾਉਣ ਦਾ ਸੰਦੇਸ਼ ਦਿੱਤਾ। ਸਮਾਰੋਹ ਦੀ ਸ਼ੁਰੂਆਤ ਵਿੱਚ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਯੂਨੀਵਰਸਿਟੀ ਦੇ ਝੰਡੇ ਨਾਲ ਅਕਾਦਮਿਕ ਜਲੂਸ ਦੀ ਅਗਵਾਈ ਕੀਤੀ ਅਤੇ ਸਮਾਰੋਹ ਦੇ ਅੰਤ ਵਿੱਚ ਰਸਮੀ ਰੂਪ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ।

ਬਾਕਸ ਆਈਟਮ: ਡਿਗਰੀਆਂ ਅਤੇ ਸੋਨੇ ਦੇ ਤਗ਼ਮੇ

11ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਯੂਨੀਵਰਸਿਟੀ ਨੇ ਦੇਸ਼-ਵਿਦੇਸ਼ ਦੇ ਵਿਦਿਆਰਥੀਆਂ ਨੂੰ 981 ਪੋਸਟ ਗ੍ਰੈਜੂਏਟ ਅਤੇ 92 ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ। ਇਸਦੇ ਨਾਲ ਹੀ 44 ਹੋਣਹਾਰ ਵਿਦਿਆਰਥੀਆਂ ਨੂੰ ਉੱਤਮ ਅਕਾਦਮਿਕ ਪ੍ਰਦਰਸ਼ਨ ਲਈ ਸੋਨੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਵਿਸ਼ੇਸ਼ ਗੱਲ ਇਹ ਰਹੀ ਕਿ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਕਰਨ ਵਾਲਿਆਂ ਵਿੱਚ 52.1 ਫੀਸਦੀ ਵਿਦਿਆਰਥਣਾਂ ਸਨ, ਜਦਕਿ ਸੋਨੇ ਦੇ ਤਗ਼ਮੇ ਜੇਤੂਆਂ ਵਿੱਚ 61.36 ਫੀਸਦੀ ਵਿਦਿਆਰਥਣਾਂ ਰਹੀਆਂ।

ਬਾਕਸ ਆਈਟਮ: ਡਿਗਰੀ ਵੰਡ ਸਮਾਰੋਹ ਦੀ ਸੱਭਿਆਚਾਰਕ ਵਿਸ਼ੇਸ਼ਤਾ

ਡਿਗਰੀ ਵੰਡ ਸਮਾਰੋਹ ਵਿੱਚ ਭਾਰਤੀ ਪਰੰਪਰਾਵਾਂ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਵੇਖਣ ਨੂੰ ਮਿਲੀ। ਵਿਦਿਆਰਥੀਆਂ ਨੇ ਚਿੱਟੇ ਖਾਦੀ ਪਹਿਰਾਵੇ ਧਾਰਨ ਕੀਤੇ ਹੋਏ ਸਨ, ਜਿੱਥੇ ਵਿਦਿਆਰਥੀ ਖਾਦੀ ਕੁੜਤਾ-ਪਜਾਮਾ ਅਤੇ ਵਿਦਿਆਰਥਣਾਂ ਖਾਦੀ ਸਾੜੀ ਜਾਂ ਸਲਵਾਰ-ਕਮੀਜ਼ ਵਿੱਚ ਨਜ਼ਰ ਆਈਆਂ। ਅਧਿਆਪਕਾਂ ਨੇ ਫੁਲਕਾਰੀ ਸਟੋਲ ਪਹਿਨ ਕੇ ਸਮਾਰੋਹ ਦੀ ਸੱਭਿਆਚਾਰਕ ਸ਼ਾਨ ਨੂੰ ਹੋਰ ਨਿਖਾਰਿਆ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD