Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਅਕਾਲੀ ਦਲ ਨਯਾ ਗਾਓਂ ਦੇ ਏਕੀਕ੍ਰਿਤ ਵਿਕਾਸ ’ਤੇ 500 ਕਰੋੜ ਰੁਪਏ ਖਰਚਣ ਵਾਸਤੇ ਵਚਨਬੱਧ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਕੀਤਾ ਐਲਾਨ ਨਯਾ ਗਾਓਂ ਹਰ ਪੱਖੋਂ ਨਿਊ ਚੰਡੀਗੜ੍ਹ ਦਾ ਹਿੱਸਾ ਹੋਵੇਗਾ

5 Dariya News

5 Dariya News

5 Dariya News (ਜੇ. ਕੇ. ਬੱਤਾ)

ਨਯਾ ਗਾਓਂ (ਮੁਹਾਲੀ) , 24 May 2026

Last updated on: May 24, 2026, 18:55 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਕਾਲੀ ਦਲ ਨਯਾ ਗਾਓਂ ਦੇ ਏਕੀਕ੍ਰਿਤ ਵਿਕਾਸ ’ਤੇ 500 ਕਰੋੜ ਰੁਪਏ ਖਰਚਣ ਲਈ ਵਚਨਬੱਧ ਹੈ।ਇਥੇ ਮਿਉਂਸਪਲ ਕੌਂਸਲ ਚੋਣਾਂ ਦੌਰਾਨ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਨਯਾ ਗਾਓਂ ਦਾ ਸਰਵਪੱਖੀ ਵਿਕਾਸ ਕਰਾਂਗੇ। ਅਸੀਂ ਸਾਰੀਆਂ ਕਲੌਨੀਆਂ ਨੂੰ ਕਾਨੂੰਨੀ ਮਾਨਤਾ ਦੇਵਾਂਗੇ ਅਤੇ ਆਧੁਨਿਕ ਸੜਕਾਂ ਦਾ ਨੈਟਵਰ ਵਿਛਾਵਾਂਗੇ ਅਤੇ ਸੀਵਰੇਜ ਤੇ ਜਨਤਕ ਲਾਈਟਿੰਗ ਸਹੂਲਤਾਂ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਇਲਾਕੇ ਨੂੰ ਅਪਗ੍ਰੇਡ ਕਰਾਂਗੇ ਅਤੇ ਨਯਾ ਗਾਓਂ ਨੂੰ ਹਰ ਪੱਖੋਂ ਨਿਊ ਚੰਡੀਗੜ੍ਹ ਦਾ ਹਿੱਸਾ ਬਣਾਵਾਂਗੇ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦਾ ਨਯਾ ਗਾਓਂ ਨਾਲ ਨਿੱਜੀ ਸੰਬੰਧ ਹੈ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਸ ਇਲਾਕੇ ਵਿਚ ਬਹੁਤ ਸਮਾਂ ਬਿਤਾਇਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਇਸ ਇਲਾਕੇ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਪੂਰੀ ਤਰ੍ਹਾਂ ਅਣਡਿੱਠ ਕੀਤਾ। ਉਹਨਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ। 

ਉਹਨਾਂ ਭਰੋਸਾ ਦੁਆਇਆ ਕਿ ਉਹ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦੁਬਾਰਾ ਇਕ ਸਾਲ ਬਾਅਦ ਉਸ ਥਾਂ ’ਤੇ ਪਹੁੰਚਣਗੇ ਅਤੇ ਲੋਕਾਂ ਨੂੰ ਪੁੱਛਣਕੇ ਕਿ ਕੀ ਉਹਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੂਰ ਹੋ ਗਈਆਂ ਹਨ ਜਾਂ ਨਹੀਂ।ਸਰਦਾਰ ਬਾਦਲ ਨੇ ਇਸ ਮੌਕੇ ਰਵਿੰਦਰ ਸਿੰਘ ਖੇੜਾ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਦੇ ਲੋਕ ਉਹਨਾਂ ਨੂੰ ਮਜ਼ਬੂਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਆਗੂ ਗੁਰਧਿਆਨ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਹਾਜ਼ਰ ਸਨ।

 

Tags: Sukhbir Singh Badal , Shiromani Akali Dal , SAD , Akali Dal , Punjab , Punjab News , Latest Punjab News , Ravinder Singh Khera , Ajmer Singh Khera , Gurdhyan Singh , Naya Gaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD