Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਭਗਵਾਨ ਮਹਾਵੀਰ ਸੇਤੂ ਤੋਂ ਹਰਿਆਣਾ ਰੋਡ ਤੱਕ ਨਵੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

40 ਲੱਖ ਰੁਪਏ ਦੀ ਲਾਗਤ ਲਾਲ ਲਗਾਈਆਂ ਗਈਆਂ 96 ਆਧੁਨਿਕ ਸਟਰੀਟ ਲਾਈਟਾਂ

Bram Shanker Jimpa, AAP Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 24 May 2026

Last updated on: May 25, 2026, 09:30 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਸ਼ਾਮ ਭਗਵਾਨ ਮਹਾਵੀਰ ਸੇਤੂ ਤੋਂ ਲੈ ਕੇ ਹਰਿਆਣਾ ਰੋਡ (ਮਿਊਂਸਪਲ ਲਿਮਟ) ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਨਗਰ ਨਿਗਮ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਇਸੇ ਕੜੀ ਤਹਿਤ 40 ਲੱਖ ਰੁਪਏ ਦੀ ਲਾਗਤ ਨਾਲ ਇਸ ਰਸਤੇ ’ਤੇ 96 ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਨੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਸ਼ਹਿਰ ਵਿਚ ਸਟਰੀਟ ਲਾਈਟਾਂ ’ਤੇ 10 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਲਕਿਆਂ ਵਿਚ ਪਹਿਲਾਂ ਹਨੇਰਾ ਰਹਿੰਦਾ ਸੀ, ਉਥੇ ਹੁਣ ਰੌਸ਼ਨੀ ਪਹੁੰਚ ਚੁੱਕੀ ਹੈ ਅਤੇ ਸ਼ਹਿਰ ਦੀਆਂ ਸਾਰੀਆਂ ਮਿਊਂਸਪਲ ਹੱਦਾਂ ਨੂੰ ਪੂਰੀ ਤਰ੍ਹਾਂ ਰੌਸ਼ਨ ਕਰਨ ਦਾ ਯਤਨ ਸਫ਼ਲਤਾਪੂਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਬਿਹਤਰ ਰੌਸ਼ਨੀ ਨਾਲ ਜਿਥੇ ਲੋਕਾਂ ਨੂੰ ਸੁਵਿਧਾ ਮਿਲੇਗੀ,ਉਥੇ ਸੁਰੱਖਿਆ ਵਿਵਸਥਾ ਵੀ ਮਜ਼ਬੂਤ ਹੋਵੇਗੀ। ਸ਼ਹਿਰਵਾਸੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਵਾਤਾਵਰਣ ਉਪਲਬੱਧ ਕਰਵਾਉਣਾ ਸਰਕਾਰ ਦੀ ਪਹਿਲਕਦਮੀ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੁਰੇਖਾ ਬੜਜਾਤਾ, ਸੁਖਵਿੰਦਰ ਕੌਰ, ਸਤਪਾਲ, ਤੀਰਥ ਰਾਮ, ਮਨੀ ਗੋਗੀਆ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD