Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਰਵਜੋਤ ਸਿੰਘ

ਟੈਂਟਪਾਲਾ ’ਚ ਮੰਤਰੀ ਰਵਜੋਤ ਸਿੰਘ ਵੱਲੋਂ ਟਿਊਬਵੈੱਲ ਦਾ ਉਦਘਾਟਨ, ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ

Dr Ravjot Singh, AAP Punjab, Hoshiarpur

5 Dariya News

5 Dariya News

5 Dariya News

ਸ਼ਾਮਚੁਰਾਸੀ (ਹੁਸ਼ਿਆਰਪੁਰ) , 24 May 2026

Last updated on: May 25, 2026, 09:36 IST

ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ।

ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿਸ ਨਾਲ ਕਈ ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।

ਇਸੇ ਤਰ੍ਹਾਂ ਨਵੀਂ ਸੜਕ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੀ ਆਵਾਜਾਈ ਹੋਰ ਮਜ਼ਬੂਤ ਹੋਵੇਗੀ। ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ, ਹਰ ਹਲਕੇ ਅਤੇ ਹਰ ਪਿੰਡ ਵਿੱਚ ਲੋਕ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਕਾਰਨ ਹੀ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ।

 

Tags: Dr Ravjot Singh , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD