Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੁਖਵੀਰ ਸਿੰਘ ਸੁੱਖੀ ਅਤੇ ਸਾਰੇ ਝਾੜੂ ਪਾਰਟੀ ਦੇ ਉਮੀਦਵਾਰਾਂ ਦੀ ਮਿਹਨਤ ਸਦਕਾ ਧੂਰੀ ਸ਼ਹਿਰ ਦਾ ਮਾਹੌਲ ਹੋਇਆ ਇੱਕ ਤਰਫ਼ਾ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉੱਤੇ ਲੜ ਰਹੀ ਹੈ ਚੋਣ : ਓਐਸਡੀ ਸੁਖਵੀਰ ਸਿੰਘ

Sukhveer Singh, AAP Punjab, Dhuri

5 Dariya News

5 Dariya News

5 Dariya News

ਧੂਰੀ , 24 May 2026

Last updated on: May 25, 2026, 13:09 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਹਰੇਕ ਘਰ ਤੱਕ ਪਹੁੰਚ ਬਣਾਉਂਦਿਆਂ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਆਮ ਆਦਮੀ ਪਾਰਟੀ ਲਈ ਸਮਰਥਨ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਨੇ ਇਲਾਕੇ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਸਾਰੇ ਵਾਅਦੇ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਇਹੀ ਵਿਕਾਸ ਅੱਜ ਚੋਣਾਂ ਵਿੱਚ ਲੋਕਾਂ ਦਾ ਭਰੋਸਾ ਜਿੱਤਣ ਦਾ ਅਧਾਰ ਬਣਿਆ ਹੋਇਆ ਹੈ।

ਸੁਖਵੀਰ ਸਿੰਘ ਨੇ ਕਿਹਾ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਧੂਰੀ ਵਾਸੀ ਵੱਡੀ ਗਿਣਤੀ ਵਿੱਚ ਵੋਟ ਪਾ ਕੇ “ਝਾੜੂ” ਚੋਣ ਨਿਸ਼ਾਨ ਨੂੰ ਜਿੱਤਾਉਣਗੇ। ਉਹਨਾਂ ਵਿਸ਼ਵਾਸ ਜਤਾਇਆ ਕਿ ਹਰ ਇਕ ਵੋਟ ਵਿਕਾਸ, ਤਰੱਕੀ ਅਤੇ ਕੀਤੇ ਹੋਏ ਕੰਮਾਂ ਦੇ ਹੱਕ ਵਿੱਚ ਪਵੇਗੀ ਅਤੇ ਲੋਕ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਉਣਗੇ।

ਉਹਨਾਂ ਕਿਹਾ ਕਿ ਧੂਰੀ ਵਿੱਚ ਹੋ ਰਹੀਆਂ ਮੀਟਿੰਗਾਂ ਅਤੇ ਨੁੱਕੜ ਸਭਾਵਾਂ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋ ਰਿਹਾ ਹੈ, ਜੋ ਸਪੱਸ਼ਟ ਦੱਸਦਾ ਹੈ ਕਿ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਖੁਸ਼ ਹਨ। ਲੋਕਾਂ ਦਾ ਇਹ ਰੁਝਾਨ ਦਰਸਾਉਂਦਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲੇਗਾ।

ਸੁਖਵੀਰ ਸਿੰਘ ਨੇ ਕਿਹਾ ਕਿ ਲੋਕ ਇੱਕ ਮਜ਼ਬੂਤ ਅਤੇ ਨਿਰੋਲ ਟੀਮ ਨਗਰ ਕੌਂਸਲ ਵਿੱਚ ਭੇਜਣਗੇ, ਤਾਂ ਜੋ ਧੂਰੀ ਦੇ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ। ਉਹਨਾਂ ਦਾਅਵਾ ਕੀਤਾ ਕਿ ਧੂਰੀ ਦੀ ਜਨਤਾ ਦਾ ਮਾਹੌਲ ਪੂਰੀ ਤਰ੍ਹਾਂ ਇੱਕ ਪੱਖੀ ਹੋ ਚੁੱਕਾ ਹੈ ਅਤੇ ਲੋਕ ਵਿਕਾਸ ਦੇ ਆਧਾਰ ‘ਤੇ ਆਪਣਾ ਮੱਤ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪਾਉਣ ਲਈ ਤਿਆਰ ਹਨ। 

ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਝੂਠਾ ਅਤੇ ਗੁਮਰਾਹਕੁਨ ਪ੍ਰਚਾਰ ਕੀਤਾ ਗਿਆ, ਪਰ ਧੂਰੀ ਸ਼ਹਿਰ ਦੇ ਲੋਕ ਪੂਰੀ ਤਰ੍ਹਾਂ ਸੁਚੇਤ ਅਤੇ ਜਾਗਰੂਕ ਹਨ। ਉਹਨਾਂ ਕਿਹਾ ਕਿ ਵਿਰੋਧੀਆਂ ਵੱਲੋਂ ਲਗਾਏ ਗਏ ਝੂਠੇ ਅਤੇ ਬੇਬੁਨਿਆਦ ਦੋਸ਼ਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ, ਜਿਸ ਦੀ ਸਪੱਸ਼ਟ ਝਲਕ ਨੁੱਕੜ ਮੀਟਿੰਗਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਰਹੇ ਭਰਪੂਰ ਸਮਰਥਨ ਤੋਂ ਮਿਲਦੀ ਹੈ।

ਉਹਨਾਂ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਦੀ ਸਥਿਤੀ ਇਹਨੀ ਕਮਜ਼ੋਰ ਹੈ ਕਿ ਉਹਨਾਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਖੜਾ ਕਰਨ ਲਈ ਯੋਗ ਉਮੀਦਵਾਰ ਵੀ ਨਹੀਂ ਮਿਲੇ, ਜਦਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਸਹਿਯੋਗ ਮਿਲ ਰਿਹਾ ਹੈ। ਅੰਤ ਵਿੱਚ ਉਹਨਾਂ ਧੂਰੀ ਵਾਸੀਆਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ 26 ਮਈ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾ ਕੇ ਵਿਕਾਸ ਦੀ ਰਫ਼ਤਾਰ ਨੂੰ ਜਾਰੀ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

 

Tags: Sukhveer Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD