Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਨਸ਼ਿਆਂ ਦੀ ਖੇਪ ਅੱਗੇ ਸਪਲਾਈ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

5 Dariya News

5 Dariya News

5 Dariya News

ਫਿਰੋਜ਼ਪੁਰ , 24 May 2026

Last updated on: May 25, 2026, 13:15 IST

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ 'ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ। ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD