Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਲਾਲ ਘਨੌਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਸਰਵਉੱਚ ਖੇਡ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨ

ਇਹ ਸਨਮਾਨ ਹਲਕਾ ਘਨੌਰ ਦੇ ਹਰ ਪਰਿਵਾਰ ਤੇ ਹਰ ਉਸ ਖਿਡਾਰੀ ਨੂੰ ਸਮਰਪਿਤ, ਜੋ ਮੈਦਾਨ ‘ਚ ਪੰਜਾਬ ਦਾ ਨਾਮ ਚਮਕਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਹੈ- ਗੁਰਲਾਲ ਘਨੌਰ

Gurlal Singh, Ghanaur, AAP Punjab

5 Dariya News

5 Dariya News

5 Dariya News

ਘਨੌਰ /ਪਟਿਆਲਾ , 24 May 2026

Last updated on: May 25, 2026, 13:17 IST

ਪੰਜਾਬ ਸਰਕਾਰ ਵੱਲੋਂ ਅੱਜ ਕਰਵਾਏ ਗਏ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਘੇ ਕਬੱਡੀ ਖਿਡਾਰੀ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਪੰਜਾਬ ਦੇ ਸਰਵਉੱਚ ਖੇਡ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨਿਤ ਕੀਤਾ।ਗੁਰਲਾਲ ਘਨੌਰ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਕਬੱਡੀ ਖਿਡਾਰੀ ਵਜੋਂ ਕਰੀਬ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਲਈ ਕਬੱਡੀ ਖੇਡਣ ਵਾਸਤੇ ਮਿਲਿਆ ਹੈ, ਕਿਉਂਕਿ ਇਹ ਪੁਰਸਕਾਰ 2018 ਤੋਂ ਲੈ 2023 ਤੱਕ ਦੇ ਪ੍ਰਦਾਨ ਕੀਤੇ ਗਏ ਹਨ।

ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ, “ਮੇਰੇ ਲਈ ਇਹ ਐਵਾਰਡ ਸਿਰਫ਼ ਇੱਕ ਸਨਮਾਨ ਹੀ ਨਹੀਂ, ਬਲਕਿ ਖੇਡਾਂ ਪ੍ਰਤੀ ਮੇਰੀ ਅਟੁੱਟ ਲਗਨ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਲੋਕਾਂ ਵੱਲੋਂ ਮਿਲੇ ਪਿਆਰ ਦਾ ਪ੍ਰਤੀਕ ਹੈ।” ਵਿਧਾਇਕ ਗੁਰਲਾਲ ਨੇ ਕਿਹਾ ਕਿ ਇਹ ਸਨਮਾਨ ਹਲਕਾ ਘਨੌਰ ਦੇ ਹਰ ਪਰਿਵਾਰ ਅਤੇ ਹਰ ਉਸ ਖਿਡਾਰੀ ਨੂੰ ਸਮਰਪਿਤ ਹੈ ਜੋ ਮੈਦਾਨ ਵਿੱਚ ਪੰਜਾਬ ਦਾ ਨਾਮ ਚਮਕਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ, “ਮੈਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ 'ਰੰਗਲਾ ਪੰਜਾਬ' ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਡੀ ਮਿਹਨਤ ਇਸੇ ਤਰ੍ਹਾਂ ਜਾਰੀ ਰਹੇਗੀ।” ਜਿਕਰਯੋਗ ਹੈ ਕਿ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਉਤਾਰ ਕੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਬੀੜਾ ਉਠਾਇਆ ਹੈ। ਉਹ ਖੁਦ ਮੈਦਾਨਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਖੇਡਣ ਲਈ ਪ੍ਰੇਰਿਤ ਕਰ ਰਹੇ ਹਨ।

 

Tags: Gurlal Singh , Ghanaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD