Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ : ਤਰੁਨਪ੍ਰੀਤ ਸਿੰਘ ਸੌਂਦ

ਪੀਐਸਪੀਸੀਐਲ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ, ਹਰ ਏਪੀ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 24 May 2026

Last updated on: May 25, 2026, 14:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। 

ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।” ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।” ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 

ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।” ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

 

Tags: Tarunpreet Singh Sond , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD