Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ

ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

Gurmeet Khudian, Gurmeet Singh Khudian, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 24 May 2026

Last updated on: May 25, 2026, 14:43 IST

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"

ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD