Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼

ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

Balbir Singh Sidhu, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਐਸ ਏ ਐਸ ਨਗਰ , 25 May 2026

Last updated on: May 25, 2026, 16:09 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਖ਼ਿਲਾਫ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਰਾਹੀਂ ਚੋਣ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਅਤੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। 

ਉਹਨਾਂ ਖੁਲਾਸਾ ਕੀਤਾ ਕਿ ਉਕਤ ਅਧਿਕਾਰੀ ਵੱਲੋਂ ਗੱਡੀਆਂ (ਨੰਬਰ PB 65 BJ 9908, PB 12 M 2031, ਅਤੇ T0426CH 8403A) ਰਾਹੀਂ ਹਲਕੇ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੰਡੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ. PB 65 BJ 9908, ਜੋ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ, ਵਿੱਚੋਂ ਤੇਜ਼ਧਾਰ ਹਥਿਆਰ, ਪੁਲਿਸ ਅਧਿਕਾਰੀ ਦੀ ਵਰਦੀ ਅਤੇ ਵੱਡੀ ਗਿਣਤੀ ਵਿੱਚ ਨਜ਼ਾਇਜ਼ ਸ਼ਰਾਬ ਫੜੀ ਗਈ ਹੈ।

ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਨਾਲ ਚੋਣ ਕਮਿਸ਼ਨਰ ਨੂੰ ਤਸਵੀਰਾਂ, ਵੀਡੀਓ ਕਲਿਪਾਂ ਅਤੇ ਸੀ ਸੀ ਟੀ ਵੀ ਦੀ ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਪੁਲਿਸ ਦੇ ਸਟਿੱਕਰ ਲੱਗੀ ਗੱਡੀ ਦੀ ਵਰਤੋਂ ਚੋਣਾਂ ਲਈ ਸ਼ਰਾਬ ਦੀ ਸਪਲਾਈ ਵਾਸਤੇ ਹੁੰਦੀ ਦਿਖਾਈ ਦੇ ਰਹੀ ਹੈ। ਉਹਨਾਂ ਨੇ ਇਸ ਨੂੰ ਪੁਲਿਸ ਤੰਤਰ ਅਤੇ ਸਰਕਾਰੀ ਰਸੂਖ ਦੀ ਸ਼ਰੇਆਮ ਦੁਰਵਰਤੋਂ ਦੱਸਿਆ ਹੈ। 

ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਹਾਲ ਰੱਖਣ ਲਈ ਤੁਰੰਤ ਸੁਤੰਤਰ ਜਾਂਚ, ਗੱਡੀਆਂ ਤੇ ਵੀਡੀਓ ਜ਼ਬਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਵਿਭਾਗੀ ਤੇ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ,ਪ੍ਰਦੀਪ ਸਿੰਘ ਤੰਗੋਰੀ ਬਲਾਕ ਪ੍ਰਧਾਨ ਮੋਹਾਲੀ ਦਿਹਾਤੀ ਅਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਮੁਕੁਲ ਸ਼ਰਮਾਂ ਸ਼ਾਮਲ ਸਨ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD