Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਸ਼ਿਕਾ ਜੈਨ ਵਲੋਂ ਈ.ਵੀ.ਐਮ. ਵੇਅਰਹਾਊਸ ਦੀ ਮਾਸਿਕ ਪੜਤਾਲ, ਲਾਗ ਬੁੱਕ, ਐਂਟਰੀ ਰਜਿਸਟਰ ਕੀਤੇ ਚੈੱਕ

ਵੋਟਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 25 May 2026

Last updated on: May 25, 2026, 16:29 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦੀ (ਬਿਨਾਂ ਖੋਲ੍ਹੇ) ਮਈ ਮਹੀਨੇ ਦੀ ਪੜਤਾਲ ਕੀਤੀ ਗਈ। ਜਿਸ ਦੌਰਾਨ ਲਾਗ ਬੁੱਕ, ਐਂਟਰੀ ਰਜਿਸਟਰ ਦੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵੇਅਰਹਾਊਸ ਅਤੇ ਵੋਟਿੰਗ ਮਸ਼ੀਨਾਂ ਦੀ ਮਾਸਿਕ ਪੜਤਾਲ ਅਹਿਮ ਪ੍ਰਕਿਰਿਆ ਹੈ ਜਿਸ ਦੌਰਾਨ ਵੇਅਰਹਾਊਸ ਦੀ ਸਮੁੱਚੀ ਵਿਵਸਥਾ ਦਾ ਜਾਇਜ਼ਾ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੇਅਰਹਾਊਸ ਦੇ ਮਾਪ ਦੰਡ ਵਧੀਆ ਪਾਏ ਗਏ ਹਨ। 

ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਮੌਜੂਦ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਮੱਦੇਨਜ਼ਰ ਬੂਥ ਲੈਵਲ ਏਜੰਟ ਲਾਉਣ ਲਈ ਕਿਹਾ ਗਿਆ ਤਾਂ ਜੋ ਐਸ.ਆਈ.ਆਰ. ਦੀ ਪ੍ਰਕਿਰਿਆ ਵਿਚ ਸਿਆਸੀ ਪਾਰਟੀਆਂ ਦੀ ਬੂਥ ਪੱਧਰ ֹ’ਤੇ ਸ਼ਮੂਲੀਅਤ ਹੋ ਸਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਐਸ.ਆਈ.ਆਰ. ਤਹਿਤ ਵੋਟਰ ਸੂਚੀਆਂ ਦੀ ਪੂਰੀ ਗਹੁ ਨਾਲ ਰਵੀਜ਼ਨ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ 14 ਮਈ ਨੂੰ ਜਾਰੀ ਕੀਤੇ ਸ਼ਡਿਊਲ ਅਨੁਸਾਰ 15 ਜੂਨ ਤੋਂ 24 ਜੂਨ ਤੱਕ ਜ਼ਿਲ੍ਹੇ ਵਿਚ ਐਸ.ਆਈ.ਆਰ. ਨੂੰ ਲੈ ਕੇ ਵਿਸਥਾਰ ਵਿਚ ਤਿਆਰੀ ਕਰਵਾਈ ਜਾਵੇਗੀ ਅਤੇ 25 ਜੂਨ ਤੋਂ ਲੈ ਕੇ 24 ਜੁਲਾਈ 2026 ਤੱਕ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਫਾਰਮ ਭਰਾਏ ਜਾਣਗੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਸਹੀ ਅਤੇ ਦਰੁੱਸਤ ਵੇਰਵੇ ਇਕੱਤਰ ਹੋ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ ਨੂੰ ਵੋਟਰ ਸੂਚੀਆਂ ਦਾ ਡਰਾਫ਼ਟ ਜਨਤਕ ਕੀਤਾ ਜਾਵੇਗਾ ਜੋ ਸਾਰੇ ਸਰਕਾਰੀ ਦਫ਼ਤਰਾਂ ਵਿਚ ਉਪਲਬੱਧ ਹੋਵੇਗਾ। ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ 30 ਅਗਸਤ ਤੱਕ ਡਰਾਫ਼ਟ ਬਾਰੇ ਵੋਟਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ 28 ਸਤੰਬਰ ਤੱਕ ਇਨ੍ਹਾਂ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ। ਉਨ੍ਹਾਂ ਨੇ ਸਮੂਹ ਵੋਟਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜੇਕਰ ਐਸ.ਆਈ.ਆਰ. ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਸਵਾਲ ਹੋਵੇ ਤਾਂ ਜ਼ਿਲ੍ਹਾ ਚੋਣ ਦ਼ਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਵਲੋਂ ਭੂਸ਼ਨ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਵਲੋਂ ਜਗਤਾਰ ਸਿੰਘ ਅਤੇ ਚੋਣ ਦਫ਼ਤਰ ਦਾ ਸਟਾਫ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD