Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਸਾਰੇ ਪ੍ਰਬੰਧ ਮੁਕੰਮਲ : ਨਵਜੋਤ ਕੌਰ

ਜ਼ਿਲ੍ਹਾ ਚੋਣ ਅਫ਼ਸਰ ਨੇ ਨਹਿਰੂ ਮੈਮੋਰੀਅਲ ਕਾਲਜ ਦਾ ਕੀਤਾ ਦੌਰਾ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਮਾਨਸਾ , 25 May 2026

Last updated on: May 25, 2026, 16:33 IST

ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 26 ਮਈ ਨੂੰ ਜ਼ਿਲ੍ਹਾ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਸਮੇਤ ਚੋਣ ਅਮਲੇ ਨੂੰ ਚੋਣ ਸਮੱਗਰੀ ਦੀ ਕੀਤੀ ਜਾ ਰਹੀ ਵੰਡ ਦਾ ਨਿਰੀਖਣ ਕਰਨ ਮਗਰੋਂ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ -ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਅੱਜ ਸਬੰਧਤ ਸੈਂਟਰਾਂ ਤੋਂ ਚੋਣ ਸਮੱਗਰੀ ਸਮੇਤ ਆਪੋ ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋ ਕੇ ਸ਼ਾਮ ਤੱਕ ਓਥੇ ਪੁੱਜ ਜਾਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨਾਲ ਸਬੰਧਤ 1 ਲੱਖ 27 ਹਜ਼ਾਰ 886 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਸਾ ਵਿਖੇ 34 ਹਜ਼ਾਰ 807 ਮਰਦ ਵੋਟਰ, 31 ਹਜ਼ਾਰ 617 ਮਹਿਲਾ ਵੋਟਰ, ਬੁਢਲਾਡਾ ਵਿਖੇ 15 ਹਜ਼ਾਰ 811 ਮਰਦ ਵੋਟਰ, 14 ਹਜ਼ਾਰ 507 ਮਹਿਲਾ ਵੋਟਰ ਤੇ 2 ਟਰਾਂਸਜੈਂਡਰ, ਬਰੇਟਾ ਵਿਖੇ 7458 ਮਰਦ ਵੋਟਰ, 6784 ਮਹਿਲਾ ਵੋਟਰ ਤੇ 1 ਟਰਾਂਸਜੈਂਡਰ, ਜੋਗਾ ਵਿਖੇ 3847 ਮਰਦ ਵੋਟਰ, 3536 ਮਹਿਲਾ ਵੋਟਰ ਤੇ ਨਗਰ ਪੰਚਾਇਤ ਬੋਹਾ ਵਿਖੇ 4975 ਮਰਦ ਵੋਟਰ, 4540 ਮਹਿਲਾ ਵੋਟਰ ਤੇ 1 ਟਰਾਂਸਜੈਂਡਰ ਵੋਟਰ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਕੁੱਲ 308 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਦੇ 27 ਵਾਰਡਾਂ ਵਿੱਚ 61 ਪੋਲਿੰਗ ਬੂਥ ਬਣਾਏ ਗਏ ਹਨ ਜਦਕਿ ਬੁਢਲਾਡਾ ਦੇ 19 ਵਾਰਡਾਂ ਵਿੱਚ 36 ਪੋਲਿੰਗ ਬੂਥ, ਬਰੇਟਾ ਦੇ 13 ਵਾਰਡਾਂ ਵਿੱਚ 14 ਪੋਲਿੰਗ ਬੂਥ, ਨਗਰ ਪੰਚਾਇਤ ਜੋਗਾ ਦੇ 13 ਵਾਰਡਾਂ ਵਿੱਚ 13 ਪੋਲਿੰਗ ਬੂਥ ਅਤੇ ਬੋਹਾ ਦੇ 13 ਵਾਰਡਾਂ ਵਿੱਚ 13 ਪੋਲਿੰਗ ਬੂਥ ਬਣਾਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਪੋਲਿੰਗ ਬੂਥਾਂ ਦੇ ਅੰਦਰ ਤੇ ਬਾਹਰ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ ਤਾਂ ਜੋ ਵੋਟਿੰਗ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਬਣੀ ਰਹੇ ਅਤੇ ਕੋਈ ਵੀ ਸ਼ਰਾਰਤੀ ਅਨਸਰ ਅਮਨ ਤੇ ਕਾਨੂੰਨ ਦੀ ਉਲੰਘਣਾ ਨਾ ਕਰ ਸਕੇ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD