Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਦੇ ਜੰਗਲਰਾਜ ਵਿੱਚ ਸੜ ਰਿਹਾ ਹੈ ਪੰਜਾਬ, ਮੁੱਖ ਮੰਤਰੀ ਮਾਨ ਤੁਰੰਤ ਅਸਤੀਫ਼ਾ ਦੇਣ : ਤਰੁਣ ਚੁੱਘ

ਰੋਪੜ ਦੀ ਜਨਸਭਾ ਵਿੱਚ ਬੋਲੇ ਤਰੁਣ ਚੁੱਘ — ਨਸ਼ਿਆਂ ’ਤੇ ਨਾਕਾਮ ਸਰਕਾਰ ਹੁਣ ਅਧਿਆਪਕਾਂ ’ਤੇ ਪਾ ਰਹੀ ਬੋਝ, ਪੰਜਾਬ ਪੁਲਿਸ ਨੂੰ ਬਣਾਇਆ ਵੀਆਈਪੀ ਸੁਰੱਖਿਆ ਦਸਤਾ

Tarun Chugh, BJP Punjab

Gurpreet Singh

Gurpreet Singh

5 Dariya News

ਰੋਪੜ , 25 May 2026

Last updated on: May 25, 2026, 17:17 IST

ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਅੱਜ ਰੋਪੜ ਵਿੱਚ ਇਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਪੰਜਾਬ ਨੂੰ ਜੰਗਲਰਾਜ ਅਤੇ ਪ੍ਰਸ਼ਾਸਨਿਕ ਅਰਾਜਕਤਾ ਵੱਲ ਧੱਕਣ ਦਾ ਦੋਸ਼ ਲਗਾਇਆ। ਅੰਮ੍ਰਿਤਸਰ ਦੇ ਮਜੀਠਾ ਨੇੜੇ ਪੰਜਾਬ ਪੁਲਿਸ ਮੁਲਾਜ਼ਮ ਜੋਗਾ ਸਿੰਘ ਦੇ ਬੇਰਹਿਮ ਕਤਲ ਅਤੇ ਕਪੂਰਥਲਾ ਸੈਂਟਰਲ ਜੇਲ੍ਹ ਵਿੱਚ ਹੋਈ ਹਿੰਸਾ ਦਾ ਹਵਾਲਾ ਦਿੰਦਿਆਂ ਚੁੱਘ ਨੇ ਕਿਹਾ ਕਿ ਇਹ ਘਟਨਾਵਾਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਡਿੱਗਦੇ ਹਾਲਾਤ, ਗੈਂਗਸਟਰ ਨੈੱਟਵਰਕ ਦੇ ਫੈਲਾਅ ਅਤੇ ਸ਼ਾਸਨ ਦੀ ਪੂਰੀ ਨਾਕਾਮੀ ਦਾ ਖੁੱਲ੍ਹਾ ਸਬੂਤ ਹਨ।

ਮੁੱਖ ਮੰਤਰੀ ਭਗਵੰਤ ਮਾਨ — ਜੋ ਗ੍ਰਹਿ ਵਿਭਾਗ ਵੀ ਆਪਣੇ ਕੋਲ ਰੱਖੇ ਹੋਏ ਹਨ — ਦਾ ਤੁਰੰਤ ਅਸਤੀਫ਼ਾ ਮੰਗਦਿਆਂ ਤਰੁਣ ਚੁੱਘ ਨੇ ਕਿਹਾ ਕਿ ਜਦੋਂ ਡਿਊਟੀ ’ਤੇ ਜਾ ਰਿਹਾ ਪੰਜਾਬ ਪੁਲਿਸ ਦਾ ਮੁਲਾਜ਼ਮ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੋਈ ਗਾਰੰਟੀ ਨਹੀਂ ਰਹਿ ਜਾਂਦੀ। ਉਨ੍ਹਾਂ ਕਿਹਾ ਕਿ ਪੁਲਿਸ ਠਾਣਿਆਂ ’ਤੇ ਹਮਲੇ, ਵਸੂਲੀ ਰੈਕੇਟ, ਟਾਰਗੇਟ ਕਿਲਿੰਗ, ਜੇਲ੍ਹ ਹਿੰਸਾ ਅਤੇ ਗੈਂਗਸਟਰ ਸਰਗਰਮੀਆਂ ਦਾ ਵਾਧਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਹੀਂ, ਅਪਰਾਧੀਆਂ ਦਾ ਰਾਜ ਚੱਲ ਰਿਹਾ ਹੈ।

ਰੋਪੜ ਦੀ ਜਨਸਭਾ ਨੂੰ ਸੰਬੋਧਨ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਮਾਨ ਸਰਕਾਰ ਸਿਰਫ਼ ਸਰਵੇ ਅਤੇ ਦਿਖਾਵਟੀ ਮੁਹਿੰਮਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ “ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ” ਕਰਵਾਉਣਾ ਪੰਜਾਬ ਪੁਲਿਸ, ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਜ਼ਿੰਮੇਵਾਰੀ ਸੀ। 

ਪਰ ਪੰਜਾਬ ਪੁਲਿਸ ਅੱਜ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਕਰੀਬੀਆਂ ਦੀ ਸੁਰੱਖਿਆ ਅਤੇ ਰਾਜਨੀਤਿਕ ਪ੍ਰੋਗਰਾਮਾਂ ਵਿੱਚ ਵਿਆਸਤ ਹੈ, ਜਿਸ ਕਾਰਨ ਸਰਕਾਰ ਹੁਣ ਪਹਿਲਾਂ ਹੀ ਰਾਸ਼ਟਰੀ ਜਨਗਣਨਾ ਵਿੱਚ ਲੱਗੇ ਸਰਕਾਰੀ ਸਕੂਲ ਅਧਿਆਪਕਾਂ ’ਤੇ ਡਬਲ ਅਤੇ ਟ੍ਰਿਪਲ ਡਿਊਟੀਆਂ ਥੋਪ ਰਹੀ ਹੈ। ਚੁੱਘ ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਪਹਿਲਾਂ ਹੀ ਰਾਸ਼ਟਰੀ ਜਨਗਣਨਾ, ਵੋਟਰ ਲਿਸਟ ਰਿਵਿਜ਼ਨ, ਸਥਾਨਕ ਚੋਣਾਂ ਅਤੇ ਹੋਰ ਗੈਰ-ਅਕਾਦਮਿਕ ਕੰਮਾਂ ਕਾਰਨ ਬਹੁਤ ਦਬਾਅ ਹੇਠ ਹਨ। 

ਭਿਆਨਕ ਗਰਮੀ ਵਿੱਚ ਉਨ੍ਹਾਂ ਨੂੰ ਘਰ-ਘਰ ਸਰਵੇ ਲਈ ਭੇਜਣਾ ਨਾ ਸਿਰਫ਼ ਅਮਾਨਵੀ ਹੈ, ਸਗੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵੀ ਕਮਜ਼ੋਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵਾਕਈ ਨਸ਼ਿਆਂ ਖ਼ਿਲਾਫ਼ ਗੰਭੀਰ ਹੁੰਦੀ ਤਾਂ ਇਹਨਾਂ ਹੀ ਅਧਿਆਪਕਾਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਾ ਜਾਗਰੂਕਤਾ ਅਤੇ ਚੌਕਸੀ ਮੁਹਿੰਮਾਂ ਚਲਾਉਣ ਲਈ ਤਿਆਰ ਕੀਤਾ ਜਾ ਸਕਦਾ ਸੀ। ਇਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਕ ਵੱਡਾ ਜਨਅੰਦੋਲਨ ਖੜ੍ਹਾ ਕੀਤਾ ਜਾ ਸਕਦਾ ਸੀ।

ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਜੇਲ੍ਹਾਂ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਦੇ ਅੱਡੇ ਬਣ ਚੁੱਕੀਆਂ ਹਨ, ਜਿੱਥੋਂ ਗੈਂਗਸਟਰ ਬੇਖ਼ੌਫ਼ ਆਪਣਾ ਨੈੱਟਵਰਕ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਹੇਠ ਚੱਲ ਰਹੀ ਪੁਲਿਸਿੰਗ, ਕਮਜ਼ੋਰ ਸ਼ਾਸਨ ਅਤੇ ਪ੍ਰਸ਼ਾਸਨਿਕ ਅਧਰੰਗ ਨੇ ਇਸ ਸੰਵੇਦਨਸ਼ੀਲ ਸਰਹੱਦੀ ਸੂਬੇ ਵਿੱਚ ਰਾਸ਼ਟਰ ਵਿਰੋਧੀ ਅਤੇ ਅਪਰਾਧੀ ਤੱਤਾਂ ਦੇ ਹੌਸਲੇ ਵਧਾ ਦਿੱਤੇ ਹਨ।

ਚੁੱਘ ਨੇ ਮੰਗ ਕੀਤੀ ਕਿ ਅਧਿਆਪਕਾਂ ਨੂੰ ਤੁਰੰਤ ਗੈਰ-ਅਕਾਦਮਿਕ ਡਿਊਟੀਆਂ ਤੋਂ ਮੁਕਤ ਕੀਤਾ ਜਾਵੇ, ਪੰਜਾਬ ਪੁਲਿਸ ਨੂੰ ਕਾਨੂੰਨ-ਵਿਵਸਥਾ ਅਤੇ ਨਸ਼ਾ ਵਿਰੋਧੀ ਕਾਰਵਾਈ ’ਤੇ ਕੇਂਦਰਿਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ।

 

Tags: Tarun Chugh , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD