Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਅਮਰਿੰਦਰ ਸਿੰਘ ਰਾਜਾ ਵੜਿੰਗ ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 25 May 2026

Last updated on: May 25, 2026, 17:38 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਮੋਦੀ ਸਰਕਾਰ ਦੇਸ਼ ਭਰ ਦੇ ਆਮ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰ ਰਹੀ ਹੈ, ਜਦਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹੋਈਆਂ ਸਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਸਨ। ਵੜਿੰਗ ਨੇ ਤੇਲ ਦੀਆਂ ਕੀਮਤਾਂ ਵਿੱਚ ਤਾਜ਼ਾ ਵਾਧੇ ਦਾ ਹਵਾਲਾ ਦਿੰਦਿਆਂ, ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। 

ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਇਹ ਵਾਧਾ “ਚੋਰੀ-ਛੁਪੇ” ਕਰ ਰਹੀ ਹੈ ਅਤੇ ਕੀਮਤਾਂ ਨੂੰ ਪੜਾਅਵਾਰ ਢੰਗ ਨਾਲ ਵਧਾ ਕੇ ਲੋਕਾਂ ’ਤੇ ਬੋਝ ਪਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ 10 ਦਿਨਾਂ ਵਿੱਚ ਭਾਜਪਾ ਸਰਕਾਰ ਨੇ ਚੌਥੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ, ਜਿਸਨੂੰ ਉਨ੍ਹਾਂ ਨੇ “ਸਰਕਾਰ ਚਲਾਉਣਾ ਨਹੀਂ, ਸਗੋਂ ਲੋਕਾਂ ’ਤੇ ਯੋਜਨਾਬੱਧ ਤਰੀਕੇ ਨਾਲ ਮਹਿੰਗਾਈ ਥੋਪਣਾ” ਕਰਾਰ ਦਿੱਤਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਜਦੋਂ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਹਨ, ਤਾਂ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਧਾਉਣ ਦੀ ਲੋੜ ਕਿਉਂ ਪਈ? ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ, ਮੋਦੀ ਸਰਕਾਰ ਲਗਾਤਾਰ ਕੀਮਤਾਂ ਵਧਾ ਕੇ ਨਾਗਰਿਕਾਂ ਦੀ ਲੁੱਟ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਪੈਸਾ ਵਸੂਲ ਰਹੀ ਹੈ।

ਵੜਿੰਗ ਨੇ ਕਿਹਾ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਪੈਟਰੋਲ 7.5 ਰੁਪਏ ਪ੍ਰਤੀ ਲੀਟਰ ਤੋਂ ਵੱਧ ਮਹਿੰਗਾ ਹੋ ਚੁੱਕਾ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਲਗਭਗ ਇੰਨਾ ਹੀ ਵਾਧਾ ਹੋਇਆ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਇਨ੍ਹਾਂ ਹਾਲਾਤਾਂ ਵਿੱਚ ਮੱਧ ਵਰਗ, ਕਿਸਾਨ, ਟਰਾਂਸਪੋਰਟਰ, ਛੋਟੇ ਵਪਾਰੀ, ਦਿਹਾੜੀਦਾਰ ਮਜ਼ਦੂਰ ਅਤੇ ਨੌਜਵਾਨ ਇਸ ਤਰ੍ਹਾਂ ਦੇ ਆਰਥਿਕ ਬੋਝ ਹੇਠ ਕਿਵੇਂ ਜੀਵਨ ਬਤੀਤ ਕਰਨਗੇ?

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਦਿੱਲੀ ਵਿੱਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ (102.12 ਰੁਪਏ) ਤੋਂ ਪਾਰ ਹੋ ਚੁੱਕੀ ਹੈ, ਜਦਕਿ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਜਦਕਿ ਕਈ ਮੈਟਰੋ ਸ਼ਹਿਰਵਿੱਚ ਇਹ ਦਰਾਂ ਹੋਰ ਵੀ ਵੱਧ ਹਨ। ਉਨ੍ਹਾਂ ਨੇ ਕਿਹਾ ਕਿ ਤਾਜ਼ਾ ਵਾਧੇ ਨਾਲ ਹੀ ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹਰ ਵਾਧਾ ਸਿੱਧੇ ਤੌਰ ’ਤੇ ਆਵਾਜਾਈ ਖ਼ਰਚਿਆਂ, ਸਬਜ਼ੀਆਂ, ਦੁੱਧ, ਕਰਿਆਨੇ ਅਤੇ ਹਰ ਜ਼ਰੂਰੀ ਵਸਤੂ ਦੀ ਕੀਮਤ ’ਤੇ ਅਸਰ ਪਾਉਂਦਾ ਹੈ। ਇਹ ਸਿਰਫ਼ ਤੇਲ ਦਾ ਸੰਕਟ ਨਹੀਂ, ਸਗੋਂ ਹਰ ਘਰ ਨੂੰ ਪ੍ਰਭਾਵਿਤ ਕਰਨ ਵਾਲਾ ਮਹਿੰਗਾਈ ਦਾ ਸੰਕਟ ਹੈ।

ਵੜਿੰਗ ਨੇ ਕਿਹਾ ਕਿ ਜਦੋਂ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੁੰਦੇ ਹਨ, ਤਾਂ ਹਰ ਪਰਿਵਾਰ ਦਾ ਬਜਟ ਵਿਗੜ ਜਾਂਦਾ ਹੈ। ਇਕ ਕਿਸਾਨ ਨੂੰ ਖੇਤੀਬਾੜੀ ਅਤੇ ਆਵਾਜਾਈ ਲਈ ਵੱਧ ਖ਼ਰਚ ਕਰਨਾ ਪੈਂਦਾ ਹੈ, ਇੱਕ ਮਜ਼ਦੂਰ ਨੂੰ ਆਉਣ-ਜਾਣ ਲਈ ਵੱਧ ਪੈਸੇ ਦੇਣੇ ਪੈਂਦੇ ਹਨ ਅਤੇ ਆਮ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਲੋੜੀਂਦੀਆਂ ਚੀਜ਼ਾਂ ’ਤੇ ਹੋਰ ਵੱਧ ਖ਼ਰਚ ਕਰਨਾ ਪੈਂਦਾ ਹੈ।

ਉਨ੍ਹਾਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀ ਗਈ ਚੇਤਾਵਨੀ ਨੂੰ ਯਾਦ ਕਰਦਿਆਂ, ਕਿਹਾ ਕਿ ਰਾਹੁਲ ਗਾਂਧੀ ਨੇ ਸਪੱਸ਼ਟ ਤੌਰ ’ਤੇ ਕਿਹਾ ਸੀ ਕਿ ਚੋਣਾਂ ਮਗਰੋਂ ਤੇਲ ਦੀਆਂ ਕੀਮਤਾਂ ਵਧਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਹਰ ਗੱਲ ਸਹੀ ਸਾਬਤ ਹੋਈ ਹੈ। 

ਚੋਣਾਂ ਤੋਂ ਪਹਿਲਾਂ ਦਿਖਾਵੇ ਲਈ ਕੀਮਤਾਂ ਘਟਾਈਆਂ ਜਾਂਦੀਆਂ ਹਨ ਅਤੇ ਚੋਣਾਂ ਮਗਰੋਂ ਲੋਕਾਂ ਤੋਂ ਉਸਦਾ ਬਿੱਲ ਵਸੂਲਿਆ ਜਾਂਦਾ ਹੈ। ਲੋਕ ਹੁਣ ਇਸ ਸਿਆਸਤ ਨੂੰ ਸਮਝਣ ਲੱਗ ਪਏ ਹਨ। ਕੇਂਦਰ ਸਰਕਾਰ ’ਤੇ ਤਿੱਖਾ ਵਿਅੰਗ ਕਸਦਿਆਂ, ਵੜਿੰਗ ਨੇ ਕਿਹਾ ਕਿ ਪੈਟਰੋਲ 100 ਰੁਪਏ ਤੋਂ ਪਾਰ ਹੋ ਰਿਹਾ ਹੈ, ਡੀਜ਼ਲ ਵੀ 100 ਰੁਪਏ ਦੇ ਨੇੜੇ ਪਹੁੰਚ ਰਿਹਾ ਹੈ, ਪਰ ਲੋਕਾਂ ਦੀਆਂ ਤਨਖ਼ਾਹਾਂ ਉੱਥੇ ਦੀਆਂ ਉੱਥੇ ਹੀ ਖੜ੍ਹੀਆਂ ਹਨ। ਭਾਜਪਾ ਸਰਕਾਰ ਨੇ ਦੇਸ਼ ਨੂੰ ਮਹਿੰਗਾਈ ਦੇ ਹਾਈਵੇਅ ’ਤੇ ਚੜ੍ਹਾ ਦਿੱਤਾ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD