Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ : ਬਲਤੇਜ ਪੰਨੂ

10 ਦਿਨਾਂ ਵਿੱਚ 7.50 ਰੁਪਏ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਭਾਜਪਾ ਦੀਆਂ ਨੀਤੀਆਂ ਕਿਸਾਨ ਅਤੇ ਵਪਾਰ ਵਿਰੋਧੀ: ਪੰਨੂ

Baltej Pannu, Baltej Singh Pannu, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 25 May 2026

Last updated on: May 25, 2026, 18:30 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰ ਦਿੱਤਾ ਹੈ।

ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਜਾ ਚੁੱਕਾ ਹੈ। ਭਾਜਪਾ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੀ ਕਿਸਾਨੀ ਲਈ ਘਾਤਕ ਹਨ, ਬਲਕਿ ਵਪਾਰ ਜਗਤ ਦਾ ਵੀ ਲੱਕ ਤੋੜ ਰਹੀਆਂ ਹਨ। 

ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਲੱਕ-ਤੋੜ ਮਹਿੰਗਾਈ ਦੇ ਬੋਝ ਹੇਠ ਦੱਬਿਆ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਰ ਕਿਸ ਮੂੰਹ ਨਾਲ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਲਈ ਵੋਟਾਂ ਮੰਗ ਰਹੇ ਹਨ? 

ਜਾਖੜ ਸਾਹਿਬ ਨੂੰ ਪੰਜਾਬ ਅਤੇ ਦੇਸ਼ ਦੀ ਜਨਤਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੇ ਦਾਮ 7.50 ਰੁਪਏ ਵਧਾਉਣ ਤੋਂ ਬਾਅਦ ਉਨ੍ਹਾਂ ਕੋਲ ਅਜਿਹੀ ਕਿਹੜੀ ਉਪਲਬਧੀ ਹੈ, ਜਿਸ ਨੂੰ ਲੈ ਕੇ ਉਹ ਪੰਜਾਬ ਦੇ ਲੋਕਾਂ ਵਿੱਚ ਜਾ ਰਹੇ ਹਨ। ਪੰਜਾਬ ਦੀ ਜਨਤਾ ਇਸ ਧੋਖੇ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਇਸ ਲੁੱਟ ਖ਼ਿਲਾਫ਼ ਚੋਣਾਂ ਵਿੱਚ ਭਾਜਪਾ ਨੂੰ ਉਸ ਦੀ ਸਹੀ ਜਗ੍ਹਾ ਦਿਖਾਏਗੀ।

'ਆਪ' ਆਗੂ ਨੇ ਅੱਗੇ ਕਿਹਾ ਕਿ ਪੰਜਾਬ ਸਿੱਧਾ ਕਿਸਾਨੀ ਨਾਲ ਸਬੰਧਤ ਸੂਬਾ ਹੈ ਅਤੇ ਸੂਬੇ ਵਿੱਚ ਜਲਦ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਅਹਿਮ ਸਮੇਂ ਤੋਂ ਠੀਕ ਪਹਿਲਾਂ ਕਿਸਾਨਾਂ 'ਤੇ ਡੀਜ਼ਲ ਅਤੇ ਪੈਟਰੋਲ ਦਾ ਇਹ ਭਾਰੀ-ਭਰਕਮ ਬੋਝ ਪਾਉਣਾ ਕੇਂਦਰ ਸਰਕਾਰ ਦੀ ਸੋਚੀ-ਸਮਝੀ ਸਾਜ਼ਿਸ਼ ਹੈ। 

ਭਾਜਪਾ ਦੀ ਇਹ ਹਰਕਤ ਬਿਲਕੁਲ ਉਸੇ ਤਰ੍ਹਾਂ ਦੀ ਤਾਨਾਸ਼ਾਹੀ ਹੈ, ਜਿਸ ਤਰ੍ਹਾਂ ਕੇਂਦਰ ਸਰਕਾਰ ਪਹਿਲਾਂ 3 ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ। ਕਿਸਾਨਾਂ ਨੂੰ ਆਰਥਿਕ ਤੌਰ 'ਤੇ ਬਰਬਾਦ ਕਰਨ ਦੀ ਭਾਜਪਾ ਦੀ ਇਸ ਬੇਰਹਿਮ ਮਾਨਸਿਕਤਾ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਮੂੰਹ-ਤੋੜ ਜਵਾਬ ਦੇਣਗੇ।

 

Tags: Baltej Pannu , Baltej Singh Pannu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD