Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਮ ਲੋਕਾਂ ਨੂੰ ਸੁਚਾਰੂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ : ਰਣਬੀਰ ਗੰਗਵਾ

ਬੋਲੇ - ਸੂਬੇ ਭਰ ਵਿੱਚ ਪੀਣ ਦੇ ਪਾਣੀ ਦੀ ਸਪਲਾਈ ਪ੍ਰਣਾਲੀ ਦੀ ਲਗਾਤਾਰ ਕੀਤੀ ਜਾ ਰਹੀ ਹੈ ਨਿਗਰਾਨੀ

Ranbir Gangwa, Ranbir Singh Gangwa, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 25 May 2026

Last updated on: May 26, 2026, 11:54 IST

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨਤਕ ਹਿੱਤਾਂ ਨੂੰ ਸਰਵਉੱਚ ਪਹਿਲ ਦਿੰਦੇ ਹੋਏ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਿਆਨਕ ਗਰਮੀ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਸੁਚਾਰੂ ਪੀਣ ਵਾਲੇ ਪਾਣੀ ਦੀ ਸਪਲਾਈ ਉਪਲਬਧ ਕਰਵਾਉਣਾ ਸਰਕਾਰ ਦੀਆਂ ਸਰਵਉੱਚ ਪਹਿਲਾਂ ਵਿੱਚ ਸ਼ਾਮਲ ਹੈ।

ਉਨ੍ਹਾਂ ਨੇ ਕਿਹਾ ਕਿ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਵੱਲੋਂ ਸੂਬੇ ਭਰ ਵਿੱਚ ਪੀਣ ਦੇ ਪਾਣੀ ਦੀ ਸਪਲਾਈ ਪ੍ਰਣਾਲੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਾਣੀ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਖੇਤਰ ਵਿੱਚ ਪੀਣ ਦੇ ਪਾਣੀ ਦਾ ਸੰਕਟ ਪੈਦਾ ਨਾ ਹੋਣ ਦਿੱਤਾ ਜਾਵੇ। 

ਲੋੜ ਵਾਲੇ ਖੇਤਰਾਂ ਵਿੱਚ ਵਾਧੂ ਟੈਂਕਰਾਂ ਰਾਹੀਂ ਵੀ ਪਾਣੀ ਉਪਲਬਧ ਕਰਵਾਇਆ ਜਾ ਰਿਹਾ ਹੈ। ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਉਪਲਬਧ ਕਰਵਾਉਣਾ ਹੈ। ਵਿਭਾਗ ਵੱਲੋਂ ਜਲ ਸੰਭਾਲ, ਪਾਈਪਲਾਈਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜਲ ਨਿਕਾਸੀ ਪ੍ਰਣਾਲੀ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਵੀ ਸੂਬੇ ਭਰ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਨਵੀਆਂ ਸੜਕਾਂ ਦੇ ਨਿਰਮਾਣ, ਪੁਰਾਣੀਆਂ ਸੜਕਾਂ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਸੁਖਾਲੀ ਆਵਾਜਾਈ ਦੀ ਸਹੂਲਤ ਮਿਲ ਸਕੇ।

ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ "ਜਨਸੇਵਾ ਹੀ ਸਰਵਉਪਰੀ" ਦੇ ਮੂਲ ਮੰਤਰ ਨਾਲ ਸੂਬੇ ਦੇ ਵਿਕਾਸ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਰੰਤਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

 

Tags: Ranbir Gangwa , Ranbir Singh Gangwa , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD