Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜੇਸ਼ ਕੁਮਾਰ ਸਿੰਘ ਨੇ ਆਰਮੀ ਹਸਪਤਾਲ (ਆਰ ਐਂਡ ਆਰ) ਦਿੱਲੀ ਵਿਖੇ ਐਡਵਾਂਸਡ ਕੈਂਸਰ ਰੇਡੀਓਥੈਰੇਪੀ ਸਿਸਟਮ ਸ਼ੁਰੂ ਕੀਤਾ

Military, Indian Army, Rajesh Kumar Singh, Defence Secretary, Army Hospital, New Delhi

5 Dariya News

5 Dariya News

5 Dariya News

ਨਵੀਂ ਦਿੱਲੀ , 25 May 2026

Last updated on: May 26, 2026, 12:21 IST

ਆਰਮੀ ਹਸਪਤਾਲ (ਖੋਜ ਅਤੇ ਰੈਫਰਲ), ਦਿੱਲੀ ਦੇ ਰੇਡੀਏਸ਼ਨ ਓਨਕੋਲੋਜੀ ਵਿਭਾਗ ਵਿੱਚ 25 ਮਈ, 2026 ਨੂੰ ਰੱਖਿਆ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸਿੰਘ ਦੀ ਮੌਜੂਦਗੀ ਵਿੱਚ ਇੱਕ ਰਿੰਗ-ਗੈਂਟਰੀ-ਅਧਾਰਿਤ ਲੀਨੀਅਰ ਐਕਸੇਲੇਰੇਟਰ ਨੂੰ ਸ਼ੁਰੂ ਕੀਤਾ ਗਿਆ। ਇਹ ਉੱਨਤ ਤਕਨਾਲੋਜੀ ਆਰਮੀ ਹਸਪਤਾਲ (ਆਰ ਐਂਡ ਆਰ) ਵਿਖੇ ਕੈਂਸਰ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ​​ਕਰੇਗੀ ਅਤੇ ਸਰਵਿਸ ਕਰ ਰਹੇ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਅਪਗ੍ਰੇਡ ਰੇਡੀਓਥੈਰੇਪੀ ਤੱਕ ਪਹੁੰਚ ਵਿੱਚ ਸੁਧਾਰ ਕਰੇਗੀ।

ਇਸ ਨਾਲ ਹਸਪਤਾਲ ਵਿੱਚ ਮਰੀਜ਼ਾਂ ਦੀ ਵੱਡੀ ਗਿਣਤੀ ਲਈ ਅੰਦਰੂਨੀ ਇਲਾਜ ਸਮਰੱਥਾ ਵਿੱਚ ਵਾਧਾ ਹੋਣ ਦੀ ਉਮੀਦ ਹੈ। ਇਹ ਲੀਨੀਅਰ ਐਕਸੇਲੇਰੇਟਰ ਵੌਲਿਊਮੈਟ੍ਰਿਕ ਮੋਡਿਊਲੇਟਿਡ ਆਰਕ ਥੈਰੇਪੀ, ਇੰਟੈਂਸਿਟੀ-ਮੌਡਿਊਲੇਟਿਡ ਰੇਡੀਏਸ਼ਨ ਥੈਰੇਪੀ, ਇਮੇਜ-ਗਾਈਡੇਡ ਰੇਡੀਏਸ਼ਨ ਥੈਰੇਪੀ, ਸਟੀਰੀਓਟੈਕਟਿਕ ਬੌਡੀ ਰੇਡੀਏਸ਼ਨ ਥੈਰੇਪੀ ਅਤੇ ਸਟੀਰੀਓਟੈਕਟਿਕ ਰੇਡੀਓਸਰਜਰੀ ਸਮੇਤ ਆਧੁਨਿਕ ਰੇਡੀਓਥੈਰੇਪੀ ਤਕਨੀਕਾਂ ਨੂੰ ਪ੍ਰਦਾਨ ਕਰਨ ਵਿੱਚ ਸਮਰੱਥ ਹੈ।

ਇਹ ਆਲੇ ਦੁਆਲੇ ਦੇ ਆਮ ਟਿਸ਼ੂਆਂ 'ਤੇ ਰੇਡੀਏਸ਼ਨ ਦੇ ਪ੍ਰਭਾਵ ਨੂੰ ਘੱਟ ਕਰਦੇ ਹੋਏ ਟਿਊਮਰ ਸੈੱਲਾਂ ਤੱਕ ਸਹੀਂ ਰੇਡੀਏਸ਼ਨ ਪਹੁੰਚਾਉਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਇਲਾਜ ਦੇ ਬਿਹਤਰ ਨਤੀਜੇ ਅਤੇ ਮਰੀਜ਼ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਂਦੀ ਹੈ। ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ (ਏਐੱਫਐੱਮਐੱਸ) ਅਧੀਨ ਲੀਨੀਅਰ ਐਕਸੇਲੇਰੇਟਰਾਂ ਦੀ ਖਰੀਦ, ਪਹਿਲੇ ਦੇ ਉਪਕਰਣਾਂ ਦੇ ਮੁਕਾਬਲੇ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਉਨ੍ਹਾਂ ਪੁਰਾਣੀ ਤਕਨਾਲੋਜੀ ਅਧਾਰਿਤ ਉਪਕਰਣਾਂ ਦੀ ਹੁਣ ਵਰਤੋਂ ਨਹੀਂ ਕੀਤੀ ਜਾਂਦੀ ਹੈ। ਇਹ ਉਪਕਰਣ ਏਐੱਫਐੱਮਐੱਸ ਦੇ ਅੰਦਰ ਓਨਕੋਲੋਜੀ ਸੇਵਾਵਾਂ ਦੇ ਆਧੁਨਿਕੀਕਰਣ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਏਐੱਫਐੱਮਐੱਸ ਅਧੀਨ ਹੋਰ ਓਨਕੋਲੋਜੀ ਕੇਂਦਰਾਂ ਨੂੰ ਵੀ ਪੜਾਅਵਾਰ ਢੰਗ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਮੌਕੇ 'ਤੇ ਡੀਜੀ ਏਐੱਫਐੱਮਐੱਸ ਸਰਜਨ ਵਾਈਸ ਐਡਮਿਰਲ ਆਰਤੀ ਸਰੀਨ, ਆਰਮੀ ਹਸਪਤਾਲ (ਆਰ ਐਂਡ ਆਰ) ਦੇ ਕਮਾਂਡੈਂਟ ਲੈਫਟੀਨੈਂਟ ਜਨਰਲ ਅਵਿਨਾਸ਼ ਦਾਸ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Military , Indian Army , Rajesh Kumar Singh , Defence Secretary , Army Hospital , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD