Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕ੍ਰਿਸ਼ ਭਗਤ ਨੇ ਆਪਣੀ ਮਿਹਨਤ, ਲਗਨ ਤੇ ਪ੍ਰਤਿਭਾ ਨਾਲ ਸੂਬੇ ਤੇ ਦੇਸ਼ ਦਾ ਨਾਮ ਕੀਤਾ ਰੌਸ਼ਨ : ਮੋਹਿੰਦਰ ਭਗਤ

ਹੋਣਹਾਰ ਕ੍ਰਿਕਟਰ ਕ੍ਰਿਸ਼ ਭਗਤ ਦਾ ਜਲੰਧਰ ਪੁੱਜਣ ’ਤੇ ਨਿੱਘਾ ਸਵਾਗਤ

Mohinder Bhagat, AAP Punjab

5 Dariya News

5 Dariya News

5 Dariya News

ਜਲੰਧਰ , 25 May 2026

Last updated on: May 26, 2026, 13:10 IST

ਹੋਣਹਾਰ ਕ੍ਰਿਕਟ ਖਿਡਾਰੀ ਕ੍ਰਿਸ਼ ਭਗਤ ਦਾ ਅੱਜ ਜਲੰਧਰ ਸਥਿਤ ਆਪਣੇ ਨਿਵਾਸ ’ਤੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਇਲਾਕਾ ਵਾਸੀਆਂ ਅਤੇ ਕ੍ਰਿਕਟ ਪ੍ਰੇਮੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਜੋ ਕਿ ਰਿਸ਼ਤੇ ਵਿੱਚ ਕ੍ਰਿਸ਼ ਭਗਤ ਦੇ ਤਾਇਆ ਜੀ ਹਨ, ਨੇ ਕਿਹਾ ਕਿ ਕ੍ਰਿਸ਼ ਭਗਤ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਕ੍ਰਿਸ਼ ਨੇ ਨਾ ਸਿਰਫ਼ ਜਲੰਧਰ ਦਾ ਮਾਣ ਵਧਾਇਆ ਹੈ, ਸਗੋਂ ਸੂਬੇ ਦੇ ਨੌਜਵਾਨਾਂ ਲਈ ਵੀ ਪ੍ਰੇਰਨਾ ਸਰੋਤ ਬਣੇ ਹਨ ਕਿ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਕ੍ਰਿਸ਼ ਨੂੰ ਆਸ਼ੀਰਵਾਦ ਦਿੰਦਿਆਂ ਵਧਾਈ ਦਿੱਤੀ ਕਿ ਉਨ੍ਹਾਂ ਨੂੰ ਆਈ.ਪੀ.ਐਲ. ਵਿੱਚ ਮੁੰਬਈ ਇੰਡੀਅਨਜ਼ ਅਤੇ ਵਿਸ਼ਵ ਪੱਧਰੀ ਖਿਡਾਰੀਆਂ ਨਾਲ ਖੇਡਣ ਦਾ ਮੌਕਾ ਮਿਲਿਆ। 

ਉਨ੍ਹਾਂ ਕ੍ਰਿਸ਼ ਭਗਤ ਦੀ ਹੌਸਲਾ ਅਫਜ਼ਾਈ ਕਰਦਿਆਂ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਉਹ ਭਾਰਤੀ ਟੀਮ ਵਿੱਚ ਖੇਡਦੇ ਨਜ਼ਰ ਆਉਣਗੇ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਪੰਜਾਬ ਕ੍ਰਿਕਟ ਐਸੋਸੀਏਸ਼ਨ ਤੋਂ ਇਲਾਵਾ ਉਨ੍ਹਾਂ ਅਕੈਡਮੀਆਂ ਅਤੇ ਕੋਚਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਖਿਡਾਰੀ ਨੂੰ ਇਸ ਮੁਕਾਮ ’ਤੇ ਲਿਜਾਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।

ਇਸ ਮੌਕੇ ਕ੍ਰਿਸ਼ ਭਗਤ ਦੇ ਦਾਦਾ ਅਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਪਿਤਾ ਅਸ਼ਵਨੀ ਭਗਤ, ਮਾਤਾ ਮਨੂੰ ਭਗਤ ਤੋਂ ਇਲਾਵਾ ਅਤੁਲ ਭਗਤ, ਚੰਦਨ ਭਗਤ, ਵਰੁਣ ਭਗਤ, ਸੁਮੇਸ਼, ਈਸ਼ਾ ਭਗਤ, ਪ੍ਰਗਤੀ ਭਗਤ, ਜਾਗ੍ਰਿਤੀ ਭਗਤ, ਲਕਸ਼ ਭਗਤ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਪੈਦਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਦਕਾ ਪੰਜਾਬ ਵਿੱਚ ਚੋਟੀ ਦੇ ਖਿਡਾਰੀਆਂ ਨੂੰ ਬਣਦਾ ਮਾਣ ਸਤਿਕਾਰ ਕੀਤਾ ਜਾ ਰਿਹਾ ਹੈ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD