Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਦੀ 100 ਫੀਸਦ ਪ੍ਰਗਤੀ ਅਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਹਦਾਇਤ

Manjit Singh Brar, Administrative Secretary Local Government, Dr Navjot Khosa, Dr Sanjeev Kumar, Kulwant Singh

5 Dariya News

5 Dariya News

5 Dariya News

ਚੰਡੀਗੜ੍ਹ , 25 May 2026

Last updated on: May 26, 2026, 13:19 IST

ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ 'ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਜਿਨ੍ਹਾਂ ਨਾਲ ਡਾਇਰੈਕਟਰ ਜਨਗਣਨਾ ਆਪਰੇਸ਼ਨਜ਼ ਡਾ. ਨਵਜੋਤ ਖੋਸਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਪਹਿਲੇ ਪੜਾਅ ਦੇ ਕਾਰਜਾਂ ਦੇ ਮੁਲਾਂਕਣ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨਾਲ ਵਰਚੁਅਲ ਤੌਰ ਉੱਤੇ ਸਮੀਖਿਆ ਮੀਟਿੰਗ ਕੀਤੀ। ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਮਾਨਸਾ ਅਤੇ ਹੁਸ਼ਿਆਰਪੁਰ ਸਮੇਤ ਕੁੱਲ ਗਿਆਰਾਂ ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ (ਐਮ.ਸੀਜ਼.)- ਬਰਨਾਲਾ, ਅਬੋਹਰ, ਮੋਗਾ, ਬਟਾਲਾ, ਹੁਸ਼ਿਆਰਪੁਰ, ਫਗਵਾੜਾ ਅਤੇ ਕਪੂਰਥਲਾ ਨੇ ਸ਼ਾਨਦਾਰ ਫੀਲਡ ਲਾਮਬੰਦੀ ਅਤੇ ਨਿਗਰਾਨੀ ਰਾਹੀਂ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਹੈ।

ਸ੍ਰੀ ਬਰਾੜ ਨੇ ਕਿਹਾ, "ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲ੍ਹਿਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ। ਹਾਲਾਂਕਿ, ਇਸ ਕਾਰਜ ਵਿੱਚ ਪਿੱਛੇ ਚੱਲ ਰਹੇ ਕੁਝ ਜ਼ਿਲ੍ਹਿਆਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਉਹ 100 ਫੀਸਦ ਟੀਚੇ ਦੀ ਪ੍ਰਾਪਤੀ ਲਈ ਆਪਣੇ ਕਾਰਜਾਂ ‘ਚ ਤੇਜ਼ੀ ਲਿਆਉਣ।"

ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦਾ 40 ਤੋਂ 70 ਫੀਸਦ ਕੰਮ ਪੂਰਾ ਕਰਨ ਲਈ ਨਿਗਰਾਨੀ ਸਮਾਂ-ਸੀਮਾ 30 ਮਈ, 2026 ਨਿਰਧਾਰਤ ਕੀਤੀ ਗਈ ਹੈ ਅਤੇ 100 ਫੀਸਦ ਕੰਮ ਪੂਰਾ ਹੋਣ ਦੀ ਸਮਾਂ-ਸੀਮਾ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਨਿਰਧਾਰਤ ਕੀਤੀ ਗਈ ਹੈ, ਕਿਉਂਕਿ ਇਹ ਪੜਾਅ 13 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਉਂਜੋ ਪੰਜਾਬ ਵਿੱਚ ਜਨਗਣਨਾ 2027 ਦੇ ਪਹਿਲਾ ਪੜਾਅ ਦੀ ਅਧਿਕਾਰਤ ਮਿਆਦ 15 ਮਈ, 2026 ਤੋਂ 13 ਜੂਨ, 2026 ਤੱਕ ਹੈ, ਇਸ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀ (ਡਿਪਟੀ ਕਮਿਸ਼ਨਰਾਂ ਅਤੇ ਐਮ.ਸੀ. ਕਮਿਸ਼ਨਰਾਂ) ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਊਸਲਿਸਟਿੰਗ ਬਲਾਕ (ਐਚ.ਐਲ.ਬੀ.) ਦੇ ਕੰਮ ਦੀ 100 ਫੀਸਦ ਪ੍ਰਗਤੀ ਨੂੰ ਯਕੀਨੀ ਬਣਾਉਣਾ ਸੁਨਿਸ਼ਚਿਤ ਕਰਨ।

ਸ੍ਰੀ ਬਰਾੜ ਨੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਇਸ ਅਮਲ ਵਿੱਚ ਪੂਰੀ ਸਟੀਕਤਾ ਦੀ ਉਮੀਦ ਕਰਦੀ ਹੈ। ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਨ੍ਹਾਂ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਟਾ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪਹਿਲਾ ਪੜਾਅ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਫ਼ਲਤਾਪੂਰਵਕ ਮੁਕੰਮਲ ਹੋ ਸਕੇ।

ਗਰਾਊਂਡ ਸਟਾਫ਼ ਦੀ ਭਲਾਈ ਬਾਰੇ ਗੱਲ ਕਰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਢਾਂਚਾਗਤ ਟੀਚੇ ਅਤੇ ਫੀਲਡ ਸੁਰੱਖਿਆ ਨਾਲੋ-ਨਾਲ ਚੱਲਣੇ ਚਾਹੀਦੇ ਹਨ। ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਆਊਟਡੋਰ ਫੀਲਡਵਰਕ ਵਿੱਚ ਲੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਤੈਜ਼ਤ ਗਰਮੀ (ਹੀਟਵੇਵ) ਸਬੰਧੀ ਐਡਵਾਈਜ਼ਰੀਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਡੇਟਾ ਮਾਪਦੰਡਾਂ ਨੂੰ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਨੀਅਰ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਨਿਯਮਤ ਅਤੇ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਿੱਧੇ ਜ਼ਮੀਨੀ ਪੱਧਰ 'ਤੇ ਫੀਲਡਵਰਕ ਦੀ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਕਿਹਾ, "ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਸਮੁੱਚੀ ਗੁਣਵੱਤਾ ਦੀ ਪੁਸ਼ਟੀ ਕਰਨ ਲਈ ਅਚਨਚੇਤ ਨਿਰੀਖਣ ਬਹੁਤ ਜ਼ਰੂਰੀ ਹਨ। 

ਸਾਡੀਆਂ ਫੀਲਡ ਟੀਮਾਂ ਚੁਣੌਤੀਪੂਰਨ ਮੌਸਮੀ ਹਾਲਾਤਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਸਹੀ ਪ੍ਰਸ਼ਾਸਕੀ ਨਿਗਰਾਨੀ ਉਨ੍ਹਾਂ ਦੀ ਸੁਰੱਖਿਆ ਅਤੇ ਜਨਗਣਨਾ ਡੇਟਾ ਦੀ ਭਰੋਸੇਯੋਗਤਾ ਦੋਵਾਂ ਨੂੰ ਯਕੀਨੀ ਬਣਾਏਗੀ।" ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸੂਬੇ ਲਈ ਸੁਚਾਰੂ, ਕਾਨੂੰਨੀ ਤੌਰ 'ਤੇ ਅਨੁਕੂਲ ਅਤੇ ਅਤਿ ਸਟੀਕ ਰਿਹਾਇਸ਼ੀ ਲੇਆਉਟ ਮੈਪਿੰਗ ਪ੍ਰਦਾਨ ਕਰਨ ਲਈ ਜਨਗਣਨਾ ਆਪਰੇਸ਼ਨਜ਼ ਅਥਾਰਟੀਆਂ ਨਾਲ ਪੂਰੇ ਤਰ੍ਹਾਂ ਮਿਲ ਕੇ ਕੰਮ ਕਰ ਰਿਹਾ ਹੈ।

 

Tags: Manjit Singh Brar , Administrative Secretary Local Government , Dr Navjot Khosa , Dr Sanjeev Kumar , Kulwant Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD