Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਥਾਨਕ ਸਰਕਾਰ ਚੋਣਾਂ : 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਮਤਦਾਨ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 May 2026

Last updated on: May 26, 2026, 13:23 IST

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਜਾ ਰਹੀਆਂ ਸਥਾਨਕ ਸਰਕਾਰ ਚੋਣਾਂ ਲਈ 4,80,781 ਵੋਟਰ ਕੱਲ੍ਹ 166 ਵਾਰਡਾਂ ਵਿੱਚ ਚੋਣ ਮੈਦਾਨ ਵਿੱਚ ਉਤਰੇ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਾਏ ਗਏ 498 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ। 

ਵੋਟਿੰਗ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 5:00 ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2,48,415 ਪੁਰਸ਼ ਵੋਟਰ, 2,32,340 ਮਹਿਲਾ ਵੋਟਰ ਅਤੇ 26 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਦੇ 50 ਵਾਰਡਾਂ ਵਿੱਚ 227 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ 90,505 ਪੁਰਸ਼, 84,844 ਮਹਿਲਾ ਅਤੇ 8 ਹੋਰ ਵੋਟਰ 184 ਪੋਲਿੰਗ ਬੂਥਾਂ ’ਤੇ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨਗੇ।

ਮਿਊਂਸਿਪਲ ਕੌਂਸਲ ਜ਼ੀਰਕਪੁਰ ਵਿੱਚ 31 ਵਾਰਡਾਂ ਤੋਂ 124 ਉਮੀਦਵਾਰ ਚੋਣ ਲੜ ਰਹੇ ਹਨ। ਇੱਥੇ 70,226 ਪੁਰਸ਼, 66,191 ਮਹਿਲਾ ਅਤੇ 8 ਹੋਰ ਵੋਟਰ 128 ਪੋਲਿੰਗ ਬੂਥਾਂ ’ਤੇ ਵੋਟ ਪਾਉਣਗੇ। ਮਿਊਂਸਿਪਲ ਕੌਂਸਲ ਡੇਰਾਬੱਸੀ ਵਿੱਚ 18 ਵਾਰਡਾਂ ਤੋਂ 79 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਦਕਿ ਇੱਕ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਦੇ ਚੁਣਿਆ ਜਾ ਚੁੱਕਾ ਹੈ। ਇੱਥੇ 26,888 ਪੁਰਸ਼, 24,564 ਮਹਿਲਾ ਅਤੇ 5 ਹੋਰ ਵੋਟਰ 51 ਪੋਲਿੰਗ ਬੂਥਾਂ ’ਤੇ ਆਪਣੇ ਵੋਟ ਦਾ ਇਸਤੇਮਾਲ ਕਰਨਗੇ।

ਇਸੇ ਤਰ੍ਹਾਂ ਨਵਾਂ ਗਾਉਂ ਮਿਊਂਸਿਪਲ ਕੌਂਸਲ ਦੇ 21 ਵਾਰਡਾਂ ਵਿੱਚ 87 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ 23,717 ਪੁਰਸ਼, 21,266 ਮਹਿਲਾ ਅਤੇ ਇੱਕ ਹੋਰ ਵੋਟਰ 51 ਪੋਲਿੰਗ ਬੂਥਾਂ ’ਤੇ ਵੋਟ ਪਾਉਣਗੇ। ਲਾਲੜੂ ਮਿਊਂਸਿਪਲ ਕੌਂਸਲ ਦੇ 16 ਵਾਰਡਾਂ ਵਿੱਚ 61 ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਇੱਕ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਦੇ ਚੁਣਿਆ ਜਾ ਚੁੱਕਾ ਹੈ। ਇੱਥੇ 16,031 ਪੁਰਸ਼, 14,360 ਮਹਿਲਾ ਅਤੇ 3 ਹੋਰ ਵੋਟਰ 33 ਪੋਲਿੰਗ ਬੂਥਾਂ ’ਤੇ ਵੋਟ ਪਾਉਣਗੇ।

ਕੁਰਾਲੀ ਮਿਊਂਸਿਪਲ ਕੌਂਸਲ ਦੇ 17 ਵਾਰਡਾਂ ਵਿੱਚ 77 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ 13,332 ਪੁਰਸ਼ ਅਤੇ 14,070 ਮਹਿਲਾ ਵੋਟਰ 33 ਪੋਲਿੰਗ ਬੂਥਾਂ ’ਤੇ ਆਪਣੇ ਮਤਾ ਅਧਿਕਾਰ ਦੀ ਵਰਤੋਂ ਕਰਨਗੇ। ਇਸੇ ਤਰ੍ਹਾਂ ਬਨੂੜ ਮਿਊਂਸਿਪਲ ਕੌਂਸਲ ਦੇ 13 ਵਾਰਡਾਂ ਵਿੱਚ 40 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ 7,716 ਪੁਰਸ਼, 7,045 ਮਹਿਲਾ ਅਤੇ ਇੱਕ ਹੋਰ ਵੋਟਰ 18 ਪੋਲਿੰਗ ਬੂਥਾਂ ’ਤੇ ਵੋਟ ਪਾਉਣਗੇ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨਾਲ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਬਣਾਏ ਡਿਸਪੈਚ ਸੈਂਟਰ ਦਾ ਦੌਰਾ ਕਰਕੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪੋਲਿੰਗ ਬੂਥਾਂ ’ਤੇ ਸੀ ਸੀ ਟੀ ਵੀ ਨਿਗਰਾਨੀ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਹੋਰ ਦੱਸਿਆ ਕਿ ਕੁੱਲ 498 ਪੋਲਿੰਗ ਬੂਥਾਂ ਵਿੱਚੋਂ 66 ਪੋਲਿੰਗ ਸਥਾਨਾਂ ਨੂੰ ਸੰਵੇਦਨਸ਼ੀਲ ਅਤੇ 181 ਨੂੰ ਅਤਿ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ, ਜਿੱਥੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਵੋਟਰਾਂ, ਖ਼ਾਸ ਕਰਕੇ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਉਹ ਸਵੇਰੇ ਜਲਦੀ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਪਹੁੰਚਣ। 

ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ ’ਤੇ ਛਾਂ ਅਤੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਹਰ ਸੰਭਵ ਯਤਨ ਕੀਤੇ ਗਏ ਹਨ।

ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਬਿਨਾਂ ਰੁਕਾਵਟ ਮੁਕੰਮਲ ਕੀਤਾ ਜਾਵੇ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD