Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ : ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਵੋਟਾਂ ਦੇ ਅਮਲ ਦਾ ਲਿਆ ਜਾਇਜ਼ਾ, ਕਿਹਾ ਵੋਟਰਾਂ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ

Harpreet Singh, DC Barnala, Deputy Commissioner Barnala, Barnala

Gurpreet Singh

Gurpreet Singh

5 Dariya News

ਬਰਨਾਲਾ , 26 May 2026

Last updated on: May 26, 2026, 15:44 IST

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਅੱਜ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਓਹਨਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਭਦੌੜ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਵੋਟਿੰਗ ਨਿਰਵਿਘਨ ਜਾਰੀ ਹੈ। 

ਓਹਨਾਂ ਕਿਹਾ ਕਿ ਵੋਟਰ ਗਰਮੀ ਦੇ ਬਾਵਜੂਦ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ ਅਤੇ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਓਹਨਾਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ 35.60%,  ਨਗਰ ਕੌਂਸਲ ਤਪਾ 36.54 %, ਨਗਰ ਕੌਂਸਲ ਭਦੌੜ 41.95 %, ਨਗਰ ਕੌਂਸਲ ਧਨੌਲਾ  ਲਈ 36.96% ਫੀਸਦੀ ਵੋਟਿੰਗ ਹੋਈ। ਓਹਨਾਂ ਕਿਹਾ ਕਿ ਵੋਟਾਂ ਦਾ ਸਮਾਂ ਸ਼ਾਮ 5 ਵਜੇ ਤਕ ਹੈ।

ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਬਰਨਾਲਾ ਸ਼੍ਰੀ ਵਿਵੇਕ ਮੋਦੀ ਆਈ ਏ ਐੱਸ, ਰਿਟਰਨਿੰਗ ਅਫ਼ਸਰ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐੱਸ, ਰਿਟਰਨਿੰਗ ਅਫ਼ਸਰ ਧਨੌਲਾ ਸ਼੍ਰੀ ਅਜੀਤਪਾਲ ਸਿੰਘ ਚਹਿਲ ਪੀ ਸੀ ਐੱਸ ਤੇ ਰਿਟਰਨਿੰਗ ਅਫ਼ਸਰ ਭਦੌੜ ਸ਼੍ਰੀਮਤੀ ਕ੍ਰਿਤਿਕਾ ਗੋਇਲ ਆਈ ਏ ਐਸ ਵੱਲੋਂ ਵੀ ਆਪਣੇ ਅਧੀਨ ਪੈਂਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ ਗਿਆ।

ਰਿਟਰਨਿੰਗ ਅਫ਼ਸਰ ਸ੍ਰੀ ਮੋਦੀ ਨੇ ਕਿਹਾ ਕਿ ਗਰਮੀ ਅਤੇ ਧੁੱਪ ਦੇ ਬਾਵਜੂਦ ਲੋਕਾਂ ਵਿੱਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਵੇਰ ਤੋਂ ਹੀ ਵੋਟਰ ਵੱਡੀ ਗਿਣਤੀ ਵਿੱਚ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚ ਰਹੇ ਹਨ। ਓਹਨਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।

ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਵਲੋਂ ਚੋਣ ਅਮਲ ਦਾ ਜਾਇਜ਼ਾ

ਨਗਰ ਨਿਗਮ/ ਨਗਰ ਕੌਂਸਲ ਚੋਣਾਂ 2026 ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਬਰਨਾਲਾ ਲਈ ਚੋਣ ਆਬਜ਼ਰਵਰ ਨਿਯੁਕਤ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬੂਥਾਂ ਦਾ  ਦੌਰਾ ਕਰਕੇ ਚੋਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਪ੍ਰਕਿਰਿਆ ਜਾਰੀ ਹੈ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD