Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Gurpreet Singh

Gurpreet Singh

5 Dariya News

ਫਿਰੋਜ਼ਪੁਰ , 26 May 2026

Last updated on: May 26, 2026, 15:55 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਖੇਤਰ ਵਿੱਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 103 ਮਿਤੀ 25-05-2026 ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD