Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ’ਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ

ਵਿਕਾਸ ਕਾਰਜਾਂ ਨਾਲ ਪਟਿਆਲਾ ਦੀ ਬਦਲੇਗੀ ਤਸਵੀਰ - ਡਾ. ਬਲਬੀਰ ਸਿੰਘ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 26 May 2026

Last updated on: May 26, 2026, 17:02 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਹਰ ਸ਼ਹਿਰ ਤੇ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਰਬਨ ਅਸਟੇਟ ਫੇਜ਼-2 ਦੀਆਂ ਸੜਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਗਮ ਬਣੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਪਾਰਕਾਂ ਦੀ ਮੁਰੰਮਤ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਫੰਡ ਜਾਰੀ ਕੀਤੇ ਗਏ ਹਨ ਜੋ ਲੋਕਾਂ ਨੂੰ ਸਾਫ-ਸੁਥਰਾ ਅਤੇ ਹਰਾ-ਭਰਾ ਵਾਤਾਵਰਨ ਮਿਲ ਸਕੇ।

ਸਿਹਤ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦਾ ਵਾਤਾਵਰਨ ਸਾਫ-ਸੁਥਰਾ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਨਾ ਲੱਗਣ ਦਿੱਤੇ ਜਾਣ ਅਤੇ ਲੋਕ ਆਪਣੇ ਘਰਾਂ ਅਤੇ ਮੁਹੱਲਿਆਂ ਦੀ ਸਫਾਈ ਵੱਲ ਖਾਸ ਧਿਆਨ ਦੇਣ।

ਉਨ੍ਹਾਂ ਅਰਬਨ ਅਸਟੇਟ ਦੇ ਵਾਸੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਆਪਣੇ ਇਲਾਕੇ ਨੂੰ ਬਹੁਤ ਹੀ ਸਾਫ-ਸੁਥਰਾ ਅਤੇ ਸੁਚੱਜਾ ਬਣਾਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੌਦੇ ਸਾਡੇ ਵਾਤਾਵਰਨ ਨੂੰ ਸੁੱਚਾ ਰੱਖਣ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਆਕਸੀਜਨ ਦਾ ਮੁੱਖ ਸਰੋਤ ਹਨ।

ਉਨ੍ਹਾਂ ਕਿਹਾ ਕਿ ਕੁਦਰਤ ਨਾਲ ਜੁੜ ਕੇ ਹੀ ਮਨੁੱਖ ਅਸਲ ਸੁੱਖ ਅਤੇ ਸ਼ਾਂਤੀ ਦਾ ਅਨੰਦ ਮਾਣ ਸਕਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਇਸੇ ਵਚਨਬੱਧਤਾ ਨਾਲ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। 

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਚੀਫ਼ ਇੰਜੀਨੀਅਰ ਅਜੇ ਗਰਗ, ਐਸ ਈ ਵਰੁਣ ਗਰਗ, ਐਕਸੀਅਨ ਇੰਜ: ਮੁਨੀਸ਼ ਮਹਿਤਾ, ਐਸ ਡੀ ਈ ਇੰਜ: ਰਾਜੀਵ ਕੁਮਾਰ, ਜੇ ਈ ਇੰਜ: ਅਵਤਾਰ ਸਿੰਘ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD